ਪੰਜਾਬ

punjab

ETV Bharat / state

ਪੰਜਾਬ ਵਿੱਚ ਤੇਜ਼ ਹਵਾਵਾਂ ਤੇ ਮੀਂਹ ਨਾਲ ਗੜ੍ਹੇਮਾਰੀ ਦਾ ਅਲਰਟ, ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਖਾਸ ਹਿਦਾਇਤ - ਪੰਜਾਬ ਵਿੱਚ ਮੀਂਹ ਦਾ ਅਲਰਟ

Punjab Weather Update : ਪੰਜਾਬ ਦੇ ਮੌਸਮ ਨੇ 1970 ਤੋਂ ਬਾਅਦ ਦੂਜੀ ਵਾਰ ਫ਼ਰਵਰੀ ਮਹੀਨੇ ਵਿੱਚ ਤਾਪਮਾਨ ਨੇ ਰਿਕਾਰਡ ਤੋੜਿਆ ਹੈ। ਇਕ ਵਾਰ ਫਿਰ ਘੱਟ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਆਉਂਦੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਹੈ ਅਤੇ ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਖਾਸ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪੜ੍ਹੋ ਪੂਰੀ ਖ਼ਬਰ।

Punjab Weather Update
Punjab Weather Update

By ETV Bharat Punjabi Team

Published : Feb 19, 2024, 12:20 PM IST

ਪੰਜਾਬ ਵਿੱਚ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਖਾਸ ਹਿਦਾਇਤ

ਲੁਧਿਆਣਾ:ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬੱਦਲਵਾਈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਨੂੰ ਲੈ ਕੇ ਮੌਸਮ ਵਿਗਿਆਨੀਆਂ ਵੱਲੋਂ ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ, 1970 ਤੋਂ ਬਾਅਦ ਦੂਜੀ ਵਾਰ ਘੱਟ ਤੋਂ ਘੱਟ ਤਾਪਮਾਨ ਨੇ ਰਿਕਾਰਡ ਤੋੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪੱਛਮੀ ਚੱਕਰਵਾਤ ਦੇ ਚੱਲਦਿਆਂ ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਵੀ ਦੇਖਣ ਨੂੰ ਮਿਲ ਸਕਦੀ ਹੈ।

ਫ਼ਰਵਰੀ ਮਹੀਨੇ ਦੂਜੀ ਵਾਰ ਟੁੱਟਾ ਰਿਕਾਰਡ: ਪੀਏਯੂ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਹੈ ਕਿ ਮੌਸਮ ਦੀ ਡਿਸਟਰਬੈਂਸ ਦੇ ਚੱਲਦਿਆਂ ਆਮ ਨਾਲੋਂ ਤਾਪਮਾਨ ਨੇ ਰਿਕਾਰਡ ਤੋੜਿਆ ਹੈ। ਅੱਜ ਦਾ ਘੱਟ ਤੋਂ ਘੱਟ ਤਾਪਮਾਨ 16.8 ਡਿਗਰੀ ਰਿਕਾਰਡ ਕੀਤਾ ਗਿਆ ਹੈ, ਜੋ ਕਿ ਨਾਰਮਲ ਨਾਲੋਂ ਤਕਰੀਬਨ ਅੱਠ ਡਿਗਰੀ ਜਿਆਦਾ ਹੈ। ਉਨ੍ਹਾਂ ਨੇ ਕਿਹਾ ਕਿ 1970 ਤੋਂ ਬਾਅਦ ਦੂਸਰੀ ਵਾਰ ਰਿਕਾਰਡ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2015 ਫਰਵਰੀ ਵਿੱਚ ਵੀ ਅਜਿਹਾ ਹੀ ਤਾਪਮਾਨ ਰਿਹਾ ਸੀ।

ਮੀਂਹ ਦੇ ਨਾਲ ਗੜ੍ਹੇਮਾਰੀ ਦਾ ਅਲਰਟ:ਇਸ ਮੌਕੇ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਂਦੇ ਦੋ ਤਿੰਨ ਦਿਨ ਤੱਕ ਪੱਛਮੀ ਚੱਕਰਵਾਤ ਦੇ ਚੱਲਦਿਆਂ ਤੇਜ਼ ਹਵਾਵਾਂ ਅਤੇ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਆਦਾਤਰ ਮੌਸਮ ਪੂਰੇ ਪੰਜਾਬ ਵਿੱਚ ਬਣਿਆ ਰਹੇਗਾ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਕਈ ਇਲਾਕਿਆਂ ਵਿੱਚ ਗਰਜ ਦੇ ਨਾਲ ਛਿੱਟੇ ਵੀ ਪੈਣਗੇ।

ਕਿਸਾਨਾਂ ਲਈ ਹਿਦਾਇਤ: ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਇਹ ਫਿਲਹਾਲ ਕਿਸਾਨ ਆਪਣੀਆਂ ਫਸਲਾਂ ਦਾ ਧਿਆਨ ਜਰੂਰ ਰੱਖਣ। ਫਿਲਹਾਲ ਇਨ੍ਹਾਂ ਦਿਨਾਂ ਵਿੱਚ ਫਸਲਾਂ ਨੂੰ ਪਾਣੀ ਨਾ ਲਗਾਇਆ ਜਾਵੇ, ਕਿਉਂਕਿ ਤੇਜ਼ ਹਵਾਵਾਂ ਚੱਲਣ ਕਰਕੇ ਕਣਕ ਨੂੰ ਨੁਕਸਾਨ ਹੋ ਸਕਦਾ ਹੈ ਇਸ ਕਰਕੇ ਕਿਸਾਨ ਵੀਰ ਇਸ ਗੱਲ ਦਾ ਧਿਆਨ ਜਰੂਰ ਰੱਖਣ।

ABOUT THE AUTHOR

...view details