ਚੰਡੀਗੜ੍ਹ: ਚੰਡੀਗੜ੍ਹ ਸਣੇ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਬਦਲਾਅ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।
ਪੰਜਾਬ ਵਿੱਚ ਮੌਸਮ ਰਹੇਗਾ ਖੁਸ਼ਕ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ 7 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ। ਇਨ੍ਹਾਂ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦਾ ਤਾਪਮਾਨ 32.8 ਡਿਗਰੀ ਰਿਹਾ। ਜਲਦ ਹੀ ਪੰਜਾਬ ਵਿੱਚ ਠੰਡ ਦਸਤਕ ਦੇਵੇਗੀ।