ਚੰਡੀਗੜ੍ਹ:ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ, ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ।
ਸ਼ੁੱਕਰਵਾਰ ਦੁਪਹਿਰ ਨੂੰ ਕੁਝ ਦੇਰ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ -1.7 ਡਿਗਰੀ ਸੈਲਸੀਅਸ ਘੱਟ ਹੈ। ਅੱਜ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।
ਅੱਜ ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆ ਵਿੱਚ ਸੰਘਣੀ ਧੁੰਦ
ਅੱਜ ਚੰਡੀਗੜ੍ਹ ਅਤੇ ਪੰਜਾਬ ਦੇ ਕਈਆਂ ਹਿੱਸਿਆ ਵਿੱਚ ਸੰਘਣੀ ਧੁੰਦ ਨਾਲ ਸਵੇਰ ਚੜ੍ਹੀ ਹੈ। ਸੜਕਾਂ ਉੱਤੇ ਲਗਭਗ ਜ਼ੀਰੋ ਵਿਜ਼ੀਬਿਲਟੀ ਚੱਲ ਰਹੀ ਹੈ। ਠੰਢ ਬਹੁਤ ਜ਼ਿਆਦਾ ਹੈ। ਅਜਿਹੇ ਵਿੱਚ ਵਾਹਨਾਂ ਦੀ ਰਫ਼ਤਾਰ ਹਾਈਵੇਅ ਉੱਤੇ ਘੱਟ ਰੱਖਣ ਦੀ ਲੋੜ ਹੈ।
ਮਾਹਿਰ ਡਾਕਟਰਾਂ ਵਲੋਂ ਇੰਨੀ ਠੰਢ ਵਿੱਚ ਬੱਚੇ, ਬਜ਼ੁਰਗਾਂ ਸਣੇ ਹਰ ਵਰਗ ਦੇ ਲੋਕਾਂ ਇਸ ਕੜਾਕੇ ਦੀ ਠੰਢ ਤੋਂ ਬਚਣ ਦੀ ਹਿਦਾਇਤ ਜਾਰੀ ਕੀਤੀ ਹੈ।
ਦੇਸ਼ ਦੇ ਇਨ੍ਹਾਂ ਹਵਾਈ ਅੱਡਿਆਂ ਉੱਤੇ ਜ਼ੀਰੋ ਵਿਜ਼ੀਬਿਲਟੀ
ਆਈਐਮਡੀ ਦੇ ਅਨੁਸਾਰ, ਹਵਾਈ ਅੱਡਿਆਂ - ਪਾਲਮ, ਸਫਦਰਜੰਗ, ਅੰਮ੍ਰਿਤਸਰ, ਆਗਰਾ, ਹਿੰਡਨ, ਚੰਡੀਗੜ੍ਹ ਅਤੇ ਗਵਾਲੀਅਰ ਨੇੜੇ ਵਿਜ਼ੀਬਿਲਟੀ ਘਟ ਕੇ ਜ਼ੀਰੋ ਹੋ ਗਈ ਹੈ।
ਦੇਸ਼ ਦੇ ਇਨ੍ਹਾਂ ਹਵਾਈ ਅੱਡਿਆਂ ਉੱਤੇ ਜ਼ੀਰੋ ਵਿਜ਼ੀਬਿਲਟੀ (@IMD X) ਸਭ ਤੋਂ ਵੱਧ ਠੰਢਾ ਰਿਹਾ ਬਠਿੰਡਾ ਤੇ ਗੁਰਦਾਸਪੁਰ
ਬਠਿੰਡਾ ਵਿੱਚ ਬੀਤੇ ਦਿਨ 3 ਜਨਵਰੀ ਨੂੰ ਘੱਟ ਤੋਂ ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਗੁਰਦਾਸਪੁਰ ਵਿੱਚ ਵੀ 5.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਕਿਹੜੇ ਜ਼ਿਲ੍ਹਿਆ ਵਿੱਚ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਰਾਤ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ 5-6 ਦਸੰਬਰ ਨੂੰ ਪੰਜਾਬ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅਜਿਹੇ ਹੀ ਹਾਲਾਤ ਦੇਖਣ ਨੂੰ ਮਿਲਣਗੇ। ਇਸ ਤੋਂ ਬਾਅਦ ਰਾਤ ਦਾ ਤਾਪਮਾਨ 2-3 ਡਿਗਰੀ ਵਧ ਸਕਦਾ ਹੈ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।