ਪੰਜਾਬ

punjab

ETV Bharat / state

ਖੁਸ਼ਖਬਰੀ...ਪੰਜਾਬ 'ਚ ਜਲਦ ਹੀ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ 'ਚ ਹੋਣ ਵਾਲਾ ਹੈ ਵੱਡਾ ਬਦਲਾਅ, ਹੋਵੇਗਾ ਠੰਡਾ-ਠਾਰ - Weather update - WEATHER UPDATE

rain in Punjab tomorrow : ਪੰਜਾਬ ਦੇ ਵਿੱਚ ਲਗਾਤਾਰ ਬੀਤੇ ਕਈ ਦਿਨਾਂ ਤੋਂ ਗਰਮੀ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ 18 ਜੂਨ ਤੋਂ ਬਾਅਦ ਮੌਸਮ ਦੇ ਵਿੱਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ।

WEATHER UPDATE
ਮੌਸਮ ਅਪਡੇਟ (ETV Bharat Ludhiana)

By ETV Bharat Punjabi Team

Published : Jun 18, 2024, 4:01 PM IST

ਮੌਸਮ ਅਪਡੇਟ (ETV Bharat Ludhiana)

ਲੁਧਿਆਣਾ :ਪੰਜਾਬ ਦੇ ਵਿੱਚ ਲਗਾਤਾਰ ਬੀਤੇ ਕਈ ਦਿਨਾਂ ਤੋਂ ਗਰਮੀ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ 18 ਜੂਨ ਤੋਂ ਬਾਅਦ ਮੌਸਮ ਦੇ ਵਿੱਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਪੰਜਾਬ ਭਰ ਦੇ ਵਿੱਚ ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਕਿਤੇ-ਕਿਤੇ ਛਿੱਟੇ ਪੈਣ ਦੀ ਵੀ ਉਮੀਦ ਜਤਾਈ ਗਈ ਹੈ, ਜਿਸ ਦੇ ਨਾਲ ਟੈਂਪਰੇਚਰ ਵਿੱਚ ਘਾਟਾ ਵੇਖਣ ਨੂੰ ਮਿਲ ਸਕਦਾ ਹੈ। ਫਿਲਹਾਲ ਪੰਜਾਬ ਵਿੱਚ ਟੈਂਪਰੇਚਰ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਹੈ ਅਤੇ ਅੱਜ ਦੇ ਲਈ ਰੈਡ ਅਲਰਟ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 18 ਜੂਨ ਤੋਂ ਲੈ ਕੇ 22 ਜੂਨ ਦੇ ਤੱਕ ਮੌਸਮ 'ਚ ਤਬਦੀਲੀ ਵੇਖਣ ਨੂੰ ਮਿਲੇਗੀ। ਉਹਨਾਂ ਕਿਹਾ ਕਿ 27 ਜੂਨ ਤੋਂ ਬਾਅਦ ਪ੍ਰੀ ਮਾਨਸੂਨ ਬਾਰਿਸ਼ ਵੀ ਵੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਅਪ੍ਰੈਲ ਤੋਂ ਲੈ ਕੇ ਜੂਨ ਦੇ ਪਹਿਲੇ 15 ਦਿਨ ਤੱਕ ਪੰਜਾਬ ਦੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ ਹੈ ਅਤੇ ਬਰਸਾਤ ਵੀ ਆਮ ਨਾਲੋਂ ਕਿਤੇ ਹੇਠਾਂ ਦਰਜ ਕੀਤੀ ਗਈ ਹੈ ਉਹਨਾਂ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਾਣੀ ਦੀ ਕਿਸਾਨਾਂ ਨੂੰ ਲੋੜ ਹੈ। ਪਰ ਪਾਣੀ ਧਰਤੀ ਹੇਠਲਾ ਇਸਤੇਮਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਜੋ ਕਿ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਉਹਨਾਂ ਕਿਹਾ ਕਿ ਬਾਰਿਸ਼ਾਂ ਨਾ ਪੈਣ ਕਰਕੇ ਕਾਫੀ ਨੁਕਸਾਨ ਵੇਖਣ ਨੂੰ ਮਿਲ ਰਿਹਾ ਹੈ ਜਿੱਥੇ ਆਮ ਆਦਮੀ ਤੇ ਇਸ ਦਾ ਅਸਰ ਹੈ ਉੱਥੇ ਹੀ ਫਸਲਾਂ ਤੇ ਵੀ ਇਸ ਦਾ ਪ੍ਰਭਾਵ ਹੈ।

ਪੀ ਏ ਯੂ ਵਿਗਿਆਨੀ ਨੇ ਕਿਹਾ ਕਿ ਮੌਸਮ ਭਾਵੇਂ ਤਬਦੀਲ ਹੋਵੇਗਾ ਪਰ ਪੂਰੀ ਤਰਾਂ ਗਰਮੀ ਤੋਂ ਲੋਕਾਂ ਨੂੰ ਰਾਹਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕ ਜਰੂਰ ਆਪਣੀ ਸਿਹਤ ਦਾ ਧਿਆਨ ਰੱਖਣ ਕਿਉਂਕਿ 12 ਵਜੇ ਤੋਂ 3 ਵਜੇ ਦੁਪਿਹਰ ਤੱਕ ਗਰਮੀਂ ਦਾ ਪ੍ਰਕੋਪ ਵੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਸਮੇਂ ਦੌਰਾਨ ਬਾਹਰ ਨਿਕਲਣ ਤੋਂ ਗੁਰੇਜ ਕਰਨ। ਮੌਸਮ ਵਿਗਿਆਨੀ ਨੇ ਕਿਹਾ ਕਿ ਲੋਕ ਗਰਮੀ ਚ ਆਪਣਾ ਸਿਰ ਮੂੰਹ ਢੱਕ ਕੇ ਰੱਖਣ ਜ਼ਿਆਦਾ ਤੋਂ ਜ਼ਿਆਦਾ ਪਾਣੀ ਦੀ ਵਰਤੋਂ ਕਰਨ। ਉਹਨਾਂ ਕਿਹਾ ਕਿ ਫਿਲਹਾਲ ਮੌਨਸੂਨ ਨੂੰ ਲੈ ਕੇ ਵੀ ਕੋਈ ਤਾਜ਼ਾ ਅਪਡੇਟ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ 30 ਜੂਨ ਤੋਂ ਬਾਅਦ ਪੰਜਾਬ ਦੇ ਵਿੱਚ ਮੌਨਸੂਨ ਦਸਤਕ ਦੇ ਸਕਦਾ ਹੈ।

ABOUT THE AUTHOR

...view details