ਪੰਜਾਬ

punjab

By ETV Bharat Punjabi Team

Published : Mar 14, 2024, 9:19 PM IST

ETV Bharat / state

ਰਾਜ ਲਾਲੀ ਗਿੱਲ ਬਣੇ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ, ਪੰਜਾਬ ਸਰਕਾਰ ਨੇ ਲਿਆ ਫੈਸਲਾ

ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੀਸ਼ਾ ਗੁਲਾਟੀ ਦੀ ਥਾਂ ਰਾਜ ਲਾਲੀ ਗਿੱਲ ਨੂੰ ਚੇਅਰਪਰਸਨ ਲਗਾਇਆ ਗਿਆ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ
ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ

ਚੰਡੀਗੜ੍ਹ:ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਅਸਾਮੀ ਨੂੰ ਭਰਨ ਦਾ ਫੈਸਲਾ ਕੀਤਾ ਹੈ ਜੋ ਲੰਬੇ ਸਮੇਂ ਤੋਂ ਖਾਲੀ ਪਈ ਹੈ। ਜਿਸ ਦੇ ਚੱਲਦਿਆਂ 'ਆਪ' ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ਾ ਗੁਲਾਟੀ ਦੀ ਥਾਂ ਲੈਣਗੇ। ਉਹ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਹੈ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਇਸ ਦਿਸ਼ਾ 'ਚ ਕਾਰਵਾਈ ਕੀਤੀ ਗਈ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ

ਆਮ ਆਦਮੀ ਪਾਰਟੀ ਦੇ ਵਰਕਰ ਨੇ ਲਾਲੀ ਗਿੱਲ: ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕਈ ਕਮਿਸ਼ਨਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ ਸੀ। ਇਹ ਮੁੱਦਾ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਜਲਦੀ ਹੀ ਇਨ੍ਹਾਂ ਅਸਾਮੀਆਂ ’ਤੇ ਲੋਕਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਕੁਝ ਕਮਿਸ਼ਨਾਂ ਦੇ ਨਾਂ ਵੀ ਦੱਸੇ ਸਨ।

ਮੁਹਾਲੀ ਦੇ ਰਹਿਣ ਵਾਲੇ ਨੇ ਨਵੇਂ ਚੇਅਰਪਰਸਨ:ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤੇ ਗਏ ਰਾਜ ਲਾਲੀ ਗਿੱਲ ਮੁਹਾਲੀ ਦੇ ਰਹਿਣ ਵਾਲੀ ਹਨ। ਉਨ੍ਹਾਂ ਦਾ ਘਰ ਸੈਕਟਰ-71 ਵਿੱਚ ਹੈ। ਇਹ ਦੂਜੀ ਵਾਰ ਹੈ ਜਦੋਂ ਮੁਹਾਲੀ ਜ਼ਿਲ੍ਹੇ ਦੀ ਕਿਸੇ ਮਹਿਲਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੌਰਾਨ ਪਰਮਜੀਤ ਕੌਰ ਲਾਂਡਰਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੀ ਸੀ। ਉਹ ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਇਸ ਦੇ ਨਾਲ ਹੀ ਉਹ ਪੇਸ਼ੇ ਤੋਂ ਵਕੀਲ ਹਨ। ਉਹ ਰਾਜਨੀਤੀ ਵਿੱਚ ਵੀ ਸਰਗਰਮ ਹੈ।

ABOUT THE AUTHOR

...view details