ਸ੍ਰੀ ਫਤਿਹਗੜ੍ਹ ਸਾਹਿਬ/ਮੁਹਾਲੀ:ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇਮੁਹਾਲੀ ਵਿੱਚ ਪੱਕਾ ਮੋਰਚਾ ਚੱਲ ਰਿਹਾ ਹੈ। ਇਸ ਮੋਰਚੇ ਦੇ 2 ਸਾਲ ਪੂਰੇ ਹੋਣ ਉੱਤੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ਵੱਡਾ ਇਕੱਠ ਸੱਦਿਆ ਗਿਆ ਸੀ।
ਪੁਲਿਸ ਨੇ ਹਿਰਾਸਤ ਵਿੱਚ ਲਏ ਪ੍ਰਦਰਨਸ਼ਕਾਰੀ
ਮੁਹਾਲੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਕੁਝ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 43 ਵਿੱਚ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਉਹਨਾਂ ਉੱਤੇ ਲਾਠੀਚਾਰਜ ਕੀਤਾ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਲੱਦ ਕੇ ਥਾਣੇ ਲੈ ਗਈ।
ਮੁਹਾਲੀ ’ਚ ਵੱਡਾ ਇਕੱਠ (Etv Bharat) ਸਿਮਰਨਜੀਤ ਸਿੰਘ ਮਾਨ ਨਜ਼ਰਬੰਦ
ਮੁਹਾਲੀ ਵਿੱਚ ਰੱਖੇ ਗਏ ਵੱਖ-ਵੱਖ ਜਥੇਬੰਦੀਆਂ ਦੇ ਇਕੱਠ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਆਗੂਆਂ ਨੂੰ ਘਰਾਂ ਦੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਉਹਨਾਂ ਦੇ ਘਰ ਤਲਾਣੀਆਂ ਵਿਖੇ ਨਜ਼ਰਬੰਦ ਕੀਤਾ ਗਿਆ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਜਾਣਕਾਰੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਅੱਜ ਮੁਹਾਲੀ ਵਿੱਚ ਵੱਖ-ਵੱਖ ਜਥੇਬੰਦੀਆਂ ਦਾ ਇਕੱਠ ਰੱਖਿਆ ਗਿਆ ਸੀ ਜਿਸ ਦੇ ਵਿੱਚ ਉਹਨਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਉੱਤੇ ਵਿਚਾਰ ਚਰਚਾ ਕੀਤੀ ਜਾਣੀ ਸੀ ਜਿਸ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਵੱਲੋਂ ਵੱਖ-ਵੱਖ ਆਗੂਆਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਗਲੀ ਰਣਨੀਤੀ ਦੇ ਲਈ ਉਹਨਾਂ ਦੇ ਵੱਲੋਂ ਜਲਦ ਹੀ ਇੱਕ ਮੀਟਿੰਗ ਕੀਤੀ ਜਾਵੇਗੀ।
ਸਿਮਰਨਜੀਤ ਸਿੰਘ ਮਾਨ ਨੂੰ ਕੀਤਾ ਨਜ਼ਰਬੰਦ (Etv Bharat (ਪੱਤਰਕਾਰ, ਸ੍ਰੀ ਫਤਿਹਗੜ੍ਹ ਸਾਹਿਬ)) MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੀ ਕੀਤਾ ਗਿਆ ਨਜ਼ਰਬੰਦ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ।
MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੀ ਕੀਤਾ ਗਿਆ ਨਜ਼ਰਬੰਦ (Etv Bharat) ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ
ਤਰਸੇਮ ਸਿੰਘ ਨੇ ਕਿਹਾ-ਕੌਮੀ ਇਨਸਾਫ਼ ਮੋਰਚੇ ਦਾ ਇਹ ਦੂਜਾ ਸਾਲ ਹੈ, ਇਸ ਲਈ ਮੁਹਾਲੀ ਵਿੱਚ ਵੱਡਾ ਇਕੱਠ ਸੱਦਿਆ ਗਿਆ ਸੀ। ਅਸੀਂ ਇਸ ਵਿੱਚ ਹਿੱਸਾ ਲੈਣਾ ਸੀ ਪਰ ਬੀਤੀ ਰਾਤ ਤੋਂ ਹੀ ਪੂਰੇ ਪਿੰਡ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਪਿੰਡ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ, ਪਿੰਡ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਲੋਕਾਂ ਨੂੰ ਆਪਣਾ ਗੁੱਸਾ ਜ਼ਾਹਰ ਕਰਨ ਦਾ ਹੱਕ ਨਾ ਦੇ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਹ ਬਹੁਤ ਹੀ ਸ਼ਰਮਨਾਕ ਗੱਲ ਹੈ। ਜਦੋਂ ਵੀ ਲੋਕ ਕਿਸੇ ਮੁੱਦੇ 'ਤੇ ਗੱਲ ਕਰਨ ਲਈ ਇਕੱਠੇ ਹੁੰਦੇ ਹਨ, ਉਨ੍ਹਾਂ ਨੂੰ ਸੰਜਮ ਨਹੀਂ ਰੱਖਣਾ ਚਾਹੀਦਾ। ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚ ਕੇ ਉਨ੍ਹਾਂ ਦਾ ਸਾਥ ਦੇਣ ਅਤੇ ਸਾਡੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ।
7 ਜਨਵਰੀ 2023 ਤੋਂ ਚੱਲ ਰਿਹੈ ਕੌਮੀ ਇਨਸਾਫ ਮੋਰਚਾ
7 ਜਨਵਰੀ 2023 ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮੋਰਚੇ ਦੀ ਮੰਗ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਜਿਹੜੇ ਸਿੱਖ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਦੀ ਵੀ ਮੰਗ ਕਰ ਰਿਹਾ ਹੈ। ਪਿਛਲੇ ਸਾਲ ਉਹ ਮੁਹਾਲੀ ਦੇ ਫੇਜ਼-8 ਸਥਿਤ ਅੰਬ ਸਾਹਿਬ ਗੁਰਦੁਆਰੇ ਤੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਸੀ, ਪਰ ਚੰਡੀਗੜ੍ਹ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਸੀ।