ਪੰਜਾਬ

punjab

ETV Bharat / state

ਪੰਜਾਬ 'ਚ ਮੀਂਹ ਦੀ ਸੰਭਾਵਨਾ: ਝੱਖੜ ਦਾ ਯੈਲੋ ਅਲਰਟ ਤੇ ਬਿਜਲੀ ਡਿੱਗਣ ਦਾ ਖਤਰਾ, ਮੌਸਮ ਵਿਭਾਗ ਦੀ ਚਿਤਾਵਨੀ - PUNJAB WEATHER ALERT

ਪੰਜਾਬ 'ਚ ਮੌਸਮ ਇੱਕ ਵਾਰ ਫਿਰ ਤੋਂ ਬਦਲ ਰਿਹਾ ਹੈ। ਆਉਂਦੇ ਦਿਨਾਂ 'ਚ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਦੱਸਿਆ ਹੈ। ਪੜ੍ਹੋ ਖ਼ਬਰ...

ਪੰਜਾਬ ਮੌਸਮ ਅਪਡੇਟ
ਪੰਜਾਬ ਮੌਸਮ ਅਪਡੇਟ (Etv Bharat)

By ETV Bharat Punjabi Team

Published : Feb 19, 2025, 8:45 AM IST

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਤਾਪਮਾਨ 0.1 ਡਿਗਰੀ ਵੱਧ ਗਿਆ ਹੈ। ਇਹ ਆਮ ਨਾਲੋਂ 4.8 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਹੁਣ ਪੱਛਮੀ ਗੜਬੜੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨਾਂ ਨੂੰ ਪ੍ਰਭਾਵਿਤ ਕਰੇਗੀ।

ਅਜਿਹੇ 'ਚ ਅੱਜ ਭਾਵ 19 ਫਰਵਰੀ ਅਤੇ ਕੱਲ੍ਹ ਭਾਵ 20 ਫਰਵਰੀ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਵਿੱਚ ਕੁਝ ਥਾਵਾਂ 'ਤੇ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਹਨੇਰੀ ਅਤੇ ਝੱਖੜ ਦੇ ਮੌਸਮ ਦੌਰਾਨ ਦਰੱਖਤਾਂ ਦੇ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਵਧੇਗਾ ਅਤੇ ਫਿਰ 02 ਤੋਂ 03 ਡਿਗਰੀ ਤੱਕ ਡਿੱਗ ਜਾਵੇਗਾ। ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਤਿੰਨ ਡਿਗਰੀ ਘੱਟ ਜਾਵੇਗਾ ਅਤੇ ਫਿਰ ਵੱਧ ਜਾਵੇਗਾ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਇੱਕ ਡਿਗਰੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ 'ਚ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ 'ਚ ਵੀ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਇੱਕ ਡਿਗਰੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 11 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਸ ਤੋਂ ਇਲਾਵਾ ਪਟਿਆਲਾ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੀ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ 'ਚ ਹਲਕੀ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਇੱਕ ਡਿਗਰੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABOUT THE AUTHOR

...view details