ਚੰਡੀਗੜ੍ਹ:ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੰਭਾਲਿਆ ਅਹੁਦਾ, ਮੰਤਰੀ ਰਹੇ ਮੌਜੂਦ
ਪੰਜਾਬ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਡਿਊਟੀ ਤਨਦੇਹੀ ਨਾਲ ਨਿਭਾਉਣਗੇ।
Published : Mar 15, 2024, 8:18 PM IST
ਪੂਰੀ ਇਮਾਨਦਾਰੀ ਤਨਦੇਹੀ ਨਾਲ ਨਿਭਾਉਣਗੇ: ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ।
- ਨਵਜੋਤ ਸਿੱਧੂ ਦਾ ਵਿਵਾਦਿਤ ਬਿਆਨ, ਕਿਹਾ- ਮੋਦੀ ਲਹਿਰ 'ਚ ਗਧਿਆਂ ਨੂੰ ਮਿਲੀ ਜਿੱਤ, ਲੋਕ ਸਭਾ ਚੋਣ ਨਾ ਲੜਨ ਦਾ ਵੀ ਕੀਤਾ ਐਲਾਨ
- ਈਟੀਵੀ ਭਾਰਤ ਉੱਤੇ ਬੋਲੇ ਰਾਜਕੁਮਾਰ ਚੱਬੇਵਾਲ, ਕਿਹਾ- ਕਾਂਗਰਸ ਲਈ ਕੋਈ ਟਿੱਪਣੀ ਨਹੀਂ, ਮੈਂ ਆਪ ਦੇ ਕੰਮ ਤੋਂ ਪ੍ਰਭਾਵਿਤ ਹਾਂ
- ਕਿਸਾਨ ਮੇਲੇ ਦੇ ਦੁਜੇ ਦਿਨ ਦੇਖਣ ਨੂੰ ਮਿਲਿਆ ਨੌਜਵਾਨ ਕਿਸਾਨਾਂ 'ਚ ਉਤਸ਼ਾਹ, ਵੀਸੀ ਗੌਸਲ ਨੇ ਕਿਹਾ ਜਲਦ ਮਿਲੇਗਾ ਲਾਹਾ
ਇਹ ਅਧਿਕਾਰੀ ਰਹੇ ਮੌਜੂਦ: ਇਸ ਮੌਕੇ ਹਰਚੰਦ ਸਿੰਘ ਬਰਸੱਟ, ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ। (ਪ੍ਰੈਸ ਨੋਟ)