ਮੋਗਾ: ਜ਼ਿਲ੍ਹਾ ਮੋਗਾ ਦੀ ਖਬਰ ਬਹੁਤ ਹੀ ਦਰਦਨਾਕ ਤੇ ਦਿਲ ਦਹਿਲਾ ਦੇਣ ਵਾਲੀ ਹੈ। ਜਿੱਥੇ ਇੱਕ 13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰਜਨਾਹ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਲੜਕੀ ਦੀ ਮਾਂ ਦੀ ਮੌਤ ਤੋਂ ਬਾਅਦ ਆਪਣੇ ਨਾਨਕੇ ਘਰ ਮਾਮੇ ਕੋਲ ਰਹਿ ਰਹੀ ਹੈ। ਉਸ ਦੇ ਮਾਮੇ ਦੇ ਘਰ 14 ਅਗਸਤ ਨੂੰ ਲੜਕੀ ਦੇ ਗੁਆਂਢੀ ਦੇ ਦੋ ਲੜਕਿਆਂ ਨੇ ਜਬਰਜਨਾਹ ਕੀਤਾ ਗਿਆ ਹੈ।
13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰਜਨਾਹ : ਨਾਬਾਲਗ ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉੱਥੇ ਹੀ 13 ਸਾਲ ਦੀ ਨਾਬਾਲਗ ਲੜਕੀ ਨਾਲ ਘਿਨਾਉਣੀ ਹਰਕਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਤਾਜ਼ਾ ਮਾਮਲਾ ਮੋਗਾ ਦਾ ਹੈ। ਜਿੱਥੇ ਇੱਕ 13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ। ਜਿਸ ਤੋਂ ਬਾਅਦ ਲੜਕੀ ਆਪਣੇ ਮਾਮੇ ਕੋਲ ਰਹਿ ਰਹੀ ਹੈ ਉਸ ਦੇ ਮਾਮੇ ਦੇ ਘਰ 15 ਅਗਸਤ ਨੂੰ ਲੜਕੀ ਦੇ ਗੁਆਂਢੀ ਦੇ ਦੋ ਲੜਕਿਆਂ ਨੇ ਜਬਰਜਨਾਹ ਕੀਤੀ ਹੈ। ਉੱਥੇ ਹੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਸ਼ੁਰੂ ਕਰਤੀ ਹੈ। ਪੁਲਿਸ ਵੱਲੋਂ ਲੜਕੀ ਦਾ ਮੈਡੀਕਲ ਕਰਵਾ ਕੇ ਕਾਰਵਾਈ ਕੀਤੀ ਸ਼ੁਰੂ ਕਰ ਦਿੱਤੀ ਗਈ ਹੈ।