ਲੁਧਿਆਣਾ: ਭਾਜਪਾ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਘੁਮਾਰ ਮੰਡੀ ਦੇ ਵਿੱਚ ਉਹਨਾਂ ਵੱਲੋਂ ਚੋਣ ਪ੍ਰਚਾਰ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲੇ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਰਵਾਇਆ ਸੀ। ਉਹਨਾਂ ਕਿਹਾ ਕਿ ਪਹਿਲਾਂ ਸਿੱਧੂ ਮੂਸੇਵਾਲਾ ਤੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਤੇ ਫਿਰ ਪੂਰੀ ਸਾਜ਼ਿਸ਼ ਰਚੀ ਗਈ। ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਇਨਸਾਫ ਲਈ ਅੱਜ ਵੀ ਉਡੀਕ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਉਹਨਾਂ ਦਾ ਮੰਤਬ ਮੈਂਬਰ ਪਾਰਲੀਮੈਂਟ ਬਣਨਾ ਨਹੀਂ ਹੈ, ਸਗੋਂ ਆਪਣੇ ਬੇਟੇ ਦੇ ਲਈ ਇਨਸਾਫ ਲੈਣਾ ਹੈ ਜੋ ਅੱਜ ਤੱਕ ਉਹਨਾਂ ਨੂੰ ਨਹੀਂ ਮਿਲ ਪਾਇਆ ਹੈ।
ਹਰ ਇੱਕ ਨੂੰ ਚੋਣ ਲੜਨ ਦਾ ਅਧਿਕਾਰ:ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ ਦੇ ਵਿੱਚ ਉਤਰਨ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਲੋਕਤੰਤਰ ਦੇ ਵਿੱਚ ਸਭ ਦਾ ਅਧਿਕਾਰ ਹੈ ਕਿ ਉਹ ਚੋਣਾਂ ਦੇ ਵਿੱਚ ਉਤਰ ਸਕਦੇ ਹਨ। ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਜੇਲ੍ਹ ਦੇ ਵਿੱਚੋਂ ਚੋਣ ਮੈਦਾਨ ਦੇ ਵਿੱਚ ਖੜੇ ਹੋਏ ਸਨ। ਇਸ ਦੌਰਾਨ ਸਾਬਕਾ ਐਮਪੀ ਚੌਧਰੀ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨੂੰ ਲੈ ਕੇ ਵੀ ਉਹਨਾਂ ਨੇ ਕਿਹਾ ਕਿ ਕਦੇ ਰਾਹੁਲ ਗਾਂਧੀ ਨੇ ਉਹਨਾਂ ਨੂੰ ਮਿਲਣ ਦੀ ਇੱਛਾ ਹੀ ਨਹੀਂ ਜਾਹਿਰ ਕੀਤੀ ਤੇ ਕਦੇ ਉਹਨਾਂ ਦੇ ਪਰਿਵਾਰ ਨੂੰ ਗਲ ਹੀ ਨਹੀਂ ਲਾਇਆ। ਉਥੇ ਹੀ ਭਾਜਪਾ ਦੇ ਵਿੱਚ ਹੋਰ ਲੀਡਰਾਂ ਦੇ ਸ਼ਾਮਿਲ ਹੋਣ ਸਬੰਧੀ ਉਹਨਾਂ ਕਿਹਾ ਕਿ ਲਗਾਤਾਰ ਕਿਆਸਰਾਈਆਂ ਚੱਲ ਰਹੀਆਂ ਹਨ।