ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਖਾਲਿਸਤਾਨੀ ਸਮਰਥਕ ਨਰਾਇਣ ਚੌੜਾ ਦੀ ਹਿਮਾਇਤ ਕਰਨ ਲਈ ਅੱਗੇ ਆਏ ਹਨ ਪੰਜਾਬ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਬੇਅਦਬੀ ਅਤੇ ਸੌਦਾ ਸਾਧ ਨੂੰ ਮੁਆਫੀ ਦੇਣ ਦਾ ਗੁਨਾਹ ਕਬੂਲ਼ ਕੀਤਾ ਹੈ। ਇਸ ਤੋਂ ਬਾਅਦ ਗੁਰੂ ਦਾ ਸਿੱਖ ਹੋਣ ਦੇ ਨਾਤੇ ਨਰਾਇਣ ਚੌਰਾ ਨੇ ਭਾਵਨਾਵਾਂ 'ਚ ਆ ਕੇ ਗੋਲੀ ਚਲਾਈ ਸੀ। ਇਸ ਲਈ ਉਸ ਨੂੰ ਸਜ਼ਾ ਦੇਣ ਦੀ ਬਜਾਏ ਉਸ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ।
ਅਕਾਲੀ ਦਲ ਹੀ ਕਰੇ ਚੌੜਾ ਦੀ ਪੈਰਵੀ
ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ, "ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਦੇਖ ਕੇ ਬੇਅਦਬੀ ਬਰਦਾਸ਼ਤ ਨਾ ਕਰਦੇ ਹੋਏ ਅਪਣਾ ਰੋਸ ਜਾਹਰ ਕੀਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਇਸ ਭਾਵਨਾ ਦੀ ਕਦਰ ਕਰਦੇ ਹੋਏ ਨਰਾਇਣ ਚੌੜਾ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਸ ਦੀ ਹਿਮਾਇਤ ਕਰਨੀ ਚਾਹੀਦੀ ਹੈ। ਅਕਾਲੀ ਦਲ ਨੂੰ ਚਾਹੀਦਾ ਹੈ ਕਿ ਕੋਈ ਵਧੀਆ ਵਕੀਲ ਕਰਦੇ ਹੋਏ ਲੱਖਾਂ ਕਰੋੜਾਂ ਖ਼ਰਚ ਕਰ ਕੇ ਨਰਾਇਣ ਚੌੜਾ ਨੂੰ ਰਿਹਾਅ ਕਰਵਾਉਣਾ ਚਾਹੀਦਾ ਹੈ।"
'ਕੋਈ ਖਾਲਿਸਤਾਨੀ ਐਂਗਲ ਨਹੀਂ'
ਰਵਨੀਤ ਬਿੱਟੂ ਨੇ ਕਿਹਾ ਕਿ ਇਸ ਮਾਮਲੇ ਨੂੰ ਖਾਲਿਸਤਾਨੀ ਪੱਖ ਨਾਲ ਜੋੜਣ ਦੀ ਬਜਾਏ ਭਾਵਨਾਤਮਕ ਤੌਰ 'ਤੇ ਦੇਖਣ ਦੀ ਲੋੜ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਬੰਦੀ ਸਿੱਖਾਂ ਦੀ ਲੜਾਈ ਲੜ ਰਿਹਾ ਹੈ। ਜੇਕਰ ਨਰਾਇਣ ਚੌੜਾ ਨੂੰ ਵੀ ਜੇਲ੍ਹ ਹੂੰਦੀ ਹੈ ਤਾਂ ਉਹ ਵੀ ਬੰਦੀ ਸਿੱਖਾਂ ਦੀ ਗਿਣਤੀ 'ਚ ਹੀ ਆਉਣਗੇ। ਇਸ ਲਈ ਅਕਾਲੀ ਦਲ ਆਪਣੇ ਵਿਚਾਰ ਬਦਲੇ। ਇਸ ਲਈ ਬਿਕਰਮ ਮਜੀਠੀਆ ਨੂੰ ਆਪ ਮੁਹਾਰੇ ਹੋਣ ਦੀ ਲੋੜ ਹੈ।