ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (ETV BHARAT) ਮਾਨਸਾ: ਧਾਰਮਿਕ ਸਥਾਨ ਨੂੰ ਪਿਕਨਿਕ ਸਪੋਟ ਸਮਝ ਕੇ ਨਹੀਂ ਜਾਣਾ ਚਾਹੀਦਾ ਕਿਉਂਕਿ ਹਰ ਵਿਅਕਤੀ ਦੀ ਆਸਥਾ ਧਾਰਮਿਕ ਸਥਾਨਾਂ ਦੇ ਨਾਲ ਜੁੜੀ ਹੋਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡ ਫਾਫੜੇ ਪਾਈ ਕੇ ਵਿਖੇ ਗੁਰਮਤਿ ਸਨਮਾਨ ਸਮਾਗਮ ਦੇ ਵਿੱਚ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।
ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਧਰਮ ਦੇ ਨਾਲ ਜੋੜਨ ਅਤੇ ਸਿੱਖ ਧਰਮ ਦੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਗਰੂਕ ਕਰਵਾਉਣ ਦੇ ਲਈ ਗਰਮੀ ਦੀਆਂ ਛੁੱਟੀਆਂ ਵਿੱਚ ਸਮਰ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਸਮਰ ਕੈਂਪ ਦੇ ਅੱਜ ਸਮਾਪਤੀ ਸਮਾਂਰੋਹ ਦੇ ਦੌਰਾਨ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਲਾਨਾ ਗੁਰਮਤਿ ਸਨਮਾਨ ਸਮਾਗਮ ਜ਼ਿਲ੍ਹੇ ਦੇ ਪਿੰਡ ਫਾਫੜੇ ਭਾਈ ਕੇ ਵਿਖੇ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਦੇ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ। ਉਹਨਾਂ ਸਮਰ ਕੈਂਪਾਂ ਦੇ ਵਿੱਚ ਮੁਕਾਮ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਹਨਾਂ ਕਿਹਾ ਕਿ ਇਸ ਸਮਰ ਕੈਂਪ 'ਚ ਜ਼ਿਲ੍ਹੇ ਭਰ ਦੇ ਵਿੱਚੋਂ 3200 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨਾਂ ਨੂੰ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਵੱਲੋਂ ਸਿੱਖ ਧਰਮ ਦੇ ਇਤਿਹਾਸ ਪ੍ਰਤੀ ਜਾਗਰੂਕ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਪ੍ਰਿਆਸ ਕੀਤੇ ਜਾ ਰਹੇ ਹਨ। ਅਜਿਹੇ ਪੰਜਾਬ ਭਰ ਦੇ ਵਿੱਚ ਸਮਰ ਕੈਂਪ ਹੋਣੇ ਚਾਹੀਦੇ ਹਨ ਤਾਂ ਕਿ ਸਾਡੀ ਨੌਜਵਾਨ ਪੀੜੀ ਨੂੰ ਸਿੱਖ ਧਰਮ ਦੇ ਨਾਲ ਜੋੜ ਕੇ ਰੱਖਿਆ ਜਾਵੇ ਅਤੇ ਉਹਨਾ ਨੂੰ ਸਿੱਖੀ ਦੇ ਪ੍ਰਤੀ ਜਾਣਕਾਰੀ ਹੋਵੇ। ਇਸ ਦੌਰਾਨ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ 'ਤੇ ਬੋਲਦੇ ਹੋਏ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਪਿਕਨਿਕ ਸਪੋਟ ਨਹੀਂ ਸਮਝਣੇ ਚਾਹੀਦਾ, ਕਿਉਂਕਿ ਇੱਥੇ ਹਰ ਕਿਸੇ ਦੀ ਆਸਥਾ ਧਾਰਮਿਕ ਸਥਾਨਾਂ ਦੇ ਨਾਲ ਜੁੜੀ ਹੋਈ ਹੈ। ਇਸ ਦੌਰਾਨ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ।