ਬਰਨਾਲਾ : 26 ਜਨਵਰੀ ਨੂੰ ਮਣਾਏ ਜਾ ਰਹੇ 76ਵੇਂ ਗਣਤੰਤਰ ਦਿਹਾੜੇ ਨੂੰ ਲੈਕੇ ਦੇਸ਼ ਭਰ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੇ ਬਰਨਾਲਾ ਵਿਖੇ ਵੀ ਤਿਆਰੀਆਂ ਮੁਕੰਮਲ ਤਿਆਰੀਆਂ ਕੀਤੀਆਂ ਕਰ ਲਈਆਂ ਗਈਆਂ ਹਨ। ਜਿਸ ਤਹਿਤ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਅੰਤਿਮ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ। ਉਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਵੀ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬਰਨਾਲਾ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤਿਰੰਗਾ ਝੰਡਾ ਲਹਿਰਾਉਣਗੇ।
ਬਰਨਾਲਾ 'ਚ ਇਸ ਜਗ੍ਹਾ ਹੋਵੇਗੀ ਗਣਤੰਤਰ ਦਿਹਾੜੇ ਦੀ ਪਰੇਡ, ਮੁਕੰਮਲ ਹੋਈਆਂ ਤਿਆਰੀਆਂ - REPUBLIC DAY PARADE
ਗਣਤੰਤਰ ਦਿਹਾੜੇ ਨੂੰ ਲੈਕੇ ਬਰਨਾਲਾ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਅੰਤਿਮ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ।

Published : Jan 25, 2025, 3:43 PM IST
ਰਿਹਰਸਲ ਪੂਰੀ
ਇਸ ਮੌਕੇ ਗੱਲਬਾਤ ਕਰਦਿਆਂ ਏਡੀਸੀ ਸਤਵੰਤ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ 76ਵੀਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਇਸ ਸਮਾਗਮ ਸਬੰਧੀ ਸਕੂਲੀ ਬੱਚਿਆਂ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰਿਹਸਲ ਵਿੱਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸਤੋਂ ਇਲਾਵਾ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਉਨ੍ਹਾਂ ਬਰਨਾਲਾ ਨਿਵਾਸੀਆਂ ਨੂੰ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
- ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ 3 ਦੋਸ਼ੀ ਕਰਾਰ, 27 ਜਨਵਰੀ ਨੂੰ ਸੁਣਾਈ ਜਾਵੇਗੀ ਸਜ਼ਾ
- ਪੰਜਾਬ ’ਚ 26 ਜਨਵਰੀ ਤੋਂ ਕੱਟੇ ਜਾਣਗੇ ਆਨਲਾਈਨ ਚਲਾਨ, ਜਾਣੋ ਪੁਲਿਸ ਦੀ ਕੀ ਹੈ ਤਿਆਰੀ
- ਬੀਜੇਪੀ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ - ਡਾ. ਬਲਜੀਤ ਕੌਰ
ਪੁਲਿਸ ਵੱਲੋਂ ਪੁਖਤਾ ਪ੍ਰਬੰਧ
ਇਸ ਮੌਕੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ 26 ਜਨਵਰੀ ਦੇ ਸਮਾਗਮ ਨੂੰ ਲੈ ਕੇ ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡੀਜੀਪੀ ਪੰਜਾਬ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਨੂੰ ਕ੍ਰਾਈਮ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈਕੇ ਸਖ਼ਤ ਰਹਿਣ ਲਈ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਚੀਜ਼ ਆਮ ਪਬਲਿਕ ਦੀ ਨਜ਼ਰ ਵਿੱਚ ਆਉਂਦੀ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।