ਪੰਜਾਬ

punjab

ਬਠਿੰਡਾ 'ਚ ਮਨੀ ਐਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟ, ਸੀਸੀਟੀਵੀ 'ਚ ਕੈਦ ਹੋਏ ਲੁਟੇਰੇ - Robbery from money exchanger

By ETV Bharat Punjabi Team

Published : Jul 12, 2024, 4:11 PM IST

ਬਠਿੰਡਾ ਵਿੱਚ ਚਿੱਟੇ ਦਿਨ ਮਨੀ ਐਕਸਚੇਂਜਰ ਨੂੰ ਲੁਟੇਰਿਆ ਨੇ ਨਿਸ਼ਾਨਾ ਬਣਾਇਆ ਹੈ। ਲੁਟੇਰੇ ਮਨੀ ਐਕਸਚੇਂਜਰ ਤੋਂ 80 ਹਜ਼ਾਰ ਰੁਪਏ ਦੇ ਕਰੀਬ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਜਾਰੀ ਹੈ।

MONEY EXCHANGER IN BATHINDA
ਬਠਿੰਡਾ 'ਚ ਮਨੀ ਐਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟ (etv bharat punjab (ਰਿਪੋਟਰ ਬਠਿੰਡਾ))

ਸੀਸੀਟੀਵੀ 'ਚ ਕੈਦ ਹੋਏ ਲੁਟੇਰੇ (etv bharat punjab (ਰਿਪੋਟਰ ਬਠਿੰਡਾ))

ਬਠਿੰਡਾ:ਪੰਜਾਬ ਵਿੱਚ ਇਨੀ ਦਿਨੀ ਲੁਟੇਰਿਆਂ ਦੇ ਹੌਸਲੇ ਇਸ ਹੱਦ ਤੱਕ ਬੁਲੰਦ ਹਨ ਕਿ ਉਹਨਾਂ ਵੱਲੋਂ ਭੀੜ ਵਾਲੇ ਇਲਾਕਿਆਂ ਵਿੱਚ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਬਠਿੰਡਾ ਦੇ ਭੀੜਭਾੜ ਵਾਲੇ ਇਲਾਕੇ ਮਹਿਣਾ ਚੌਂਕ ਵਿੱਚ ਅੱਜ ਸ਼ਰੇਆਮ ਮਨੀ ਐਕਸਚੇਂਜਰ ਤੋਂ ਦੋ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ਉੱਤੇ ਕਰੀਬ 80 ਹਜਾਰ ਰੁਪਏ ਦੀ ਲੁੱਟ ਕੀਤੀ ਗਈ।

ਐਕਟਿਵਾ ਸਵਾਰ ਲੁਟੇਰਿਆਂ ਦਾ ਪਿੱਛਾ: ਇਸ ਘਟਨਾ ਦੇ ਵਾਪਰਨ ਤੋਂ ਬਾਅਦ ਜਦੋਂ ਆਲੇ ਦੁਆਲੇ ਦੇ ਦੁਕਾਨਦਾਰਾਂ ਵੱਲੋਂ ਐਕਟਿਵਾ ਸਵਾਰ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੁਟੇਰੇ ਬੰਦ ਗਲੀ ਵਿੱਚ ਤਲਵਾਰ ਸੁੱਟ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਚਲਦੇ ਹੀ ਮੌਕੇ ਉੱਤੇ ਥਾਣਾ ਕਤਵਾਲੀ ਦੀ ਪੁਲਿਸ ਪਹੁੰਚੀ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਐਕਟੀਵਾ ਸਵਾਰ ਦੋ ਲੁਟੇਰਿਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ:ਇੱਕ ਲੁਟੇਰਾ ਮਨੀ ਐਕਸਚੇਂਜਰ ਦੀ ਦੁਕਾਨ ਦੇ ਅੰਦਰ ਗਿਆ ਅਤੇ ਉਸ ਨੇ ਹਥਿਆਰਾਂ ਦੀ ਨੋਕ ਉੱਤੇ ਮਨੀ ਐਕਸਚੇਂਜਰ ਤੋਂ ਕਰੀਬ 80 ਹਜਾਰ ਰੁਪਏ ਦੀ ਲੁੱਟ ਕੀਤੀ ਅਤੇ ਦੂਸਰਾ ਲੁਟੇਰਾ ਐਕਟਿਵਾ ਲੈ ਕੇ ਬਾਹਰ ਖੜਾ ਰਿਹਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ ਅਤੇ ਬੰਦ ਗਲੀ ਵਿੱਚ ਫਸ ਜਾਣ ਕਾਰਨ ਮੌਕੇ ਉੱਤੇ ਤਲਵਾਰ ਸੁੱਟ ਕੇ ਮੁੜ ਭੱਜਣ ਵਿੱਚ ਸਫਲ ਹੋਏ।

ਪੁਲਿਸ ਨੇ ਦਿੱਤਾ ਭਰੋਸਾ: ਉੱਧਰ ਮੌਕੇ ਉੱਤੇ ਪਹੁੰਚੇ ਡੀਐਸਪੀ ਸਿਟੀ ਵਨ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਭੀੜਭਾੜ ਵਾਲੇ ਇਲਾਕੇ ਵਿੱਚ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਲੁੱਟ ਦੀ ਰਕਮ ਵੀ ਬਰਾਮਦ ਕਰ ਲਈ ਜਾਵੇਗੀ।



ABOUT THE AUTHOR

...view details