ਹੈਦਰਾਬਾਦ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵੱਡਾ ਐਲਾਨ ਕਰ ਦਿੱਤਾ। ਇਸ ਐਲਾਨ ਤੋਂ ਬਾਅਦ ਹਰ ਕੋਈ ਹੈਰਾਨ ਹੈ। ਦਰਅਸਲ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਇਸ ਵਾਰ ਉਹ ਲੋਕ ਸਭਾ ਚੋਣ ਨਹੀਂ ਲੜਨਗੇ। ਮੀਡੀਆ ਵੱਲੋਂ ਪੱੁਛੇ ਗਏ ਸਵਾਲ ਦੇ ਜਵਾਬ 'ਚ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਿਹਾ- ਇਸ ਵਾਰ ਨਹੀਂ ਲੜਾਂਗਾ ਚੋਣ - lok sahba elections 2024 - LOK SAHBA ELECTIONS 2024
Sukhbir Badal not contest elections: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸ-ਕਿਸ ਉਮੀਦਵਾਰ ਨੂੰ ਕਿੱਥੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵੱਡਾ ਐਲਾਨ ਕਰ ਦਿੱਤਾ।
Published : Apr 1, 2024, 11:07 PM IST
ਅਕਾਲੀ ਦਲ ਦੀ ਤਿਆਰੀ: ਬਾਕੀ ਪਾਰਟੀਆਂ ਦੀ ਤਿਆਰੀ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਜ਼ੋਰਾਂ-ਸੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਇਸੇ ਕਾਰਨ ਵਨ-ਟੀ-ਵਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹਨ੍ਹਾਂ ਮੀਟਿੰਗਾਂ 'ਚ ਉਮੀਦਵਾਰਾਂ ਦੇ ਨਾਮਾਂ 'ਤੇ ਚਰਚਾ ਕੀਤੀ ਜਾ ਰਹੀ ਹੈ।ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਉਮੀਦ ਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ।
- ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ, ਪੁਲਿਸ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ - election preparations in Punjab
- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਕੀਤਾ ਫਲੈਗ ਮਾਰਚ, ਸ਼ਰਾਰਤੀ ਅਨਸਰਾਂ ਨੂੰ ਵੀ ਦਿੱਤੀ ਚਿਤਾਵਨੀ - Bathinda Police conduct flag march
- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸੂਬਾ ਸਰਕਾਰ 'ਤੇ ਚੁੱਕੇ ਵੱਡੇ ਸਵਾਲ - Sukhbir Singh badal on aap
ਘਰ ਵਾਪਸੀ: ਪਿਛਲੇ ਸਮੇਂ 'ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ 'ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ। ਹੁਣ ਹਰ ਕਿਸੇ ਦੀ ਨਜ਼ਰ ਇਸੇ 'ਤੇ ਟਿਕੀ ਹੋਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸ-ਕਿਸ ਉਮੀਦਵਾਰ ਨੂੰ ਕਿੱਥੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ