ਅੰਮ੍ਰਿਤਸਰ:ਵਿਦੇਸ਼ਾਂ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਲਗਾਤਾਰ ਹੀ ਗੁਰਦੁਆਰਾ ਕਮੇਟੀਆਂ ਵੱਲੋਂ ਆਪਣੀ ਮਨਮਰਜੀਆਂ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਲੜੀ ਦੇ ਤਹਿਤ ਆਸਟ੍ਰੇਲੀਆ ਦੇ ਇੱਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਤੋਂ ਇੱਕ ਸ਼ਿਕਾਇਤ ਪੱਤਰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚੇ ਅਤੇ ਇਹ ਸ਼ਿਕਾਇਤ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਇਸ ਗੁਰਦੁਆਰਾ ਸਾਹਿਬ ਦੇ ਵਿੱਚ ਗੁਰਦੁਆਰਾ ਕਮੇਟੀ ਵੱਲੋਂ ਆਪਣੀ ਮਨਮਰਜੀਆਂ ਕੀਤੀਆਂ ਜਾ ਰਹੀਆਂ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ (Etv Bharat (ਪੱਤਰਕਾਰ, ਅੰਮ੍ਰਿਤਸਰ)) ਗੁਰਦੁਆਰਾ ਕਮੇਟੀ ਖਿਲਾਫ਼ਸ਼ਿਕਾਇਤ ਪੱਤਰ
ਅਕਸਰ ਹੀ ਵਿਦੇਸ਼ਾਂ ਵਿੱਚ ਬੈਠੇ ਨੌਜਵਾਨ ਗੁਰਦੁਆਰਾ ਸਾਹਿਬ ਦੇ ਵਿੱਚ ਜਾ ਆਪਣਾ ਕੁਝ ਸਮਾਂ ਬਤੀਤ ਕਰਦੇ ਹਨ ਤਾਂ ਜੋ ਆਪਣੀ ਧਰਾਤਲ ਧਰਤੀ ਨਾਲ ਜੁੜਿਆ ਜਾ ਸਕੇ। ਉੱਥੇ ਹੀ ਆਸਟ੍ਰੇਲੀਆ ਦੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਲਗਾਤਾਰ ਹੀ ਉੱਥੇ ਨੌਜਵਾਨਾਂ ਦੇ ਨਾਲ-ਨਾਲ ਲੋਕਾਂ ਨਾਲ ਬੁਰਾ ਵਿਵਹਾਰ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਇੱਕ ਸ਼ਿਕਾਇਤ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਸਟ੍ਰੇਲੀਆ ਤੋਂ ਆਈ ਹੋਈ ਸੰਗਤ ਵੱਲੋਂ ਦਿੱਤਾ ਗਿਆ।
ਨੌਜਵਾਨਾਂ ਦੇ ਨਾਲ ਬੁਰਾ ਵਿਵਹਾਰ
ਡਾਕਟਰ ਸੁਖਦੇਵ ਸਿੰਘ ਗਿੱਲ ਨੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਗੁਰਦੁਆਰਾ ਕਮੇਟੀ ਵੱਲੋਂ ਲੋਕਾਂ ਦੇ ਨਾਲ-ਨਾਲ ਖਾਸ ਤੌਰ 'ਤੇ ਨੌਜਵਾਨਾਂ ਦੇ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ। ਉੱਥੇ ਹੀ ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਇੱਕ ਸ਼ਿਕਾਇਤ ਪਤਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ।
ਕਾਰਵਾਈ ਜ਼ਰੂਰ ਕੀਤੀ ਜਾਵੇਗੀ
ਉੱਥੇ ਹੀ ਦੂਸਰੇ ਪਾਸੇ ਐਸਜੀਪੀਸੀ ਦੇ ਅਧਿਕਾਰੀ ਵਿਜੇ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਉਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਸਾਫ ਤੌਰ 'ਤੇ ਕਹਿ ਦਿੱਤਾ ਗਿਆ ਹੈ ਕਿ ਜੇਕਰ ਕੋਈ ਵੀ ਇਸ ਪਿੱਛੇ ਮੁਲਜ਼ਮ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਜਰੂਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਸ਼ਿਕਾਇਤ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਰਾਂ ਵੱਲੋਂ ਲੈ ਲਿਆ ਗਿਆ ਹੈ ਅਤੇ ਜਲਦ ਹੀ ਇਸ ਉੱਤੇ ਵਿਚਾਰ ਕਰਕੇ ਆਪਣਾ ਫੈਸਲਾ ਵੀ ਸੁਣਾਇਆ ਜਾਵੇਗਾ।