ਸੰਗਰੂਰ: ਜਦੋਂ ਮੁੱਖ ਮੰਤਰੀ ਨੇ ਸੱਤਾ 'ਚ ਨਹੀਂ ਆਏ ਸਨ ਉਦੋਂ ਵੀ ਅਤੇ ਜਦੋਂ ਮੁੱਖ ਮੰਤਰੀ ਬਣੇ ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿਸੇ ਵੀ ਨੌਜਵਾਨ ਨੂੰ ਨੌਕਰੀ ਲਈ ਧਰਨੇ ਪ੍ਰਦਰਸ਼ਨ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਕਿਸੇ ਵੀ ਸ਼ਹਿਰ 'ਚ ਨੌਜਵਾਨਾਂ 'ਤੇ ਤਸ਼ੱਦਦ ਨਹੀਂ ਹੋਵੇਗਾ। ਕਿਸੇ ਵੀ ਧੀ-ਭੈਣ ਦੀ ਚੁੰਨੀ ਪੈਰਾਂ 'ਚ ਨਹੀਂ ਰੁਲੇਗੀ ਪਰ ਅਜਿਹਾ ਕੁਝ ਨਹੀਂ ਹੋਇਆ। ਅੱਜ ਸੰਗਰੂਰ ਦੀਆਂ ਤਸਵੀਰਾਂ ਵੇਖ ਕੇ ਉਹੀ ਸਭ ਯਾਦ ਆਇਆ ਜੋ ਪਿਛਲ਼ੀਆਂ ਸਰਕਾਰਾਂ ਸਮੇਂ ਵੇਖਣ ਨੂੰ ਮਿਲਦਾ ਸੀ। ਪਿਛਲੇ 2 ਮਹੀਨੇ ਤੋਂ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦੇ ਸ਼ਹਿਰ 'ਚ ਕੁੜੀਆਂ ਦੀਆਂ ਲਾਹੀਆਂ ਚੁੰਨੀਆਂ ਅਤੇ ਸਰਦਾਰਾਂ ਦੀਆਂ ਪੱਗਾਂ, ਵੀਡੀਓ ਵੇਖ ਕੇ ਹੋ ਜਾਓਗੇ ਹੈਰਾਨ
ਸੰਗਰੂਰ 'ਚ ਕੁੜੀਆਂ ਨਾਲ ਜੋ ਸਲੂਕ ਕੀਤਾ ਗਿਆ, ਉਸ ਤੋਂ ਬਾਅਦ ਪ੍ਰਦਰਸ਼ਕਾਰੀਆਂ 'ਚ ਗੁੱਸਾ ਹੋਰ ਵੀ ਵੱਧ ਗਿਆ ਹੈ।
Published : 6 hours ago
ਪ੍ਰਦਰਸ਼ਨਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਮਿਤੀ 23 ਸਤੰਬਰ, 2024 ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ। ਪੰਜਾਬ ਸਰਕਾਰ ਨੇ ਭਰਤੀ ਨੂੰ ਅੱਧ ਵਿਚਾਲੇ ਲਟਕਾ ਦਿੱਤਾ ਹੈ। ਜਿਸ ਕਾਰਨ 600 ਤੋਂ ਵੱਧ ਸਹਾਇਕ ਪ੍ਰੋਫ਼ੈਸਰ ਕਾਲਜਾਂ ਵਿਚ ਨਿਯੁਕਤ ਹੋ ਚੁੱਕੇ ਹਨ ਪਰ ਪਿੱਛੇ ਬਚਦੇ 411 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਉਮੀਦਵਾਰ ਪਿਛਲੇ ਦੋ ਮਹੀਨਿਆਂ ਤੋਂ ਨਿਯੁਕਤੀ ਦੀ ਉਡੀਕ ਵਿੱਚ ਹਨ। ਪੰਜਾਬੀ ਦੇ 142, ਅੰਗਰੇਜ਼ੀ ਦੇ 154, ਹਿੰਦੀ ਦੇ 30, ਭੂਗੋਲ ਦੇ 15, ਐਜੂਕੇਸ਼ਨ ਦੇ 03 ਸਹਾਇਕ ਪ੍ਰੋਫ਼ੈਸਰ ਅਤੇ 67 ਲਾਇਬ੍ਰੇਰੀਅਨ ਕਾਲਜਾਂ ਵਿਚ ਨਿਯੁਕਤ ਨਹੀਂ ਕੀਤੇ ਗਾਏ।
ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ
ਤੁਹਾਨੂੰ ਦੱਸ ਦੇਈਏ ਕਿ 24 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਦਿੱਤਾ। ਜਦੋਂ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਅਤੇ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਹੋਈ। ਲੰਬੇ ਸਮੇਂ ਤੱਕ ਚੱਲੀ ਤਕਰਾਰ ਕਾਰਨ ਕਈ ਪ੍ਰਦਰਸ਼ਕਾਰੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਲੜਕੀਆਂ ਦੇ ਦੁਪੱਟੇ ਵੀ ਲੱਥ ਗਏ, ਜਦੋਂਕਿ ਕਈ ਜ਼ਖਮੀ ਹੋਏ। ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਅਤੇ ਬਕਾਇਆ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਦੀ ਭਰਤੀ ਨਹੀਂ ਕੀਤੀ ਜਾਂਦੀ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।