ਅੰਮ੍ਰਿਤਸਰ:ਫਸਲਾਂ ਅਤੇ ਨਸਲਾਂ ਦੀ ਲੜਾਈ ਲਈ 13 ਫਰਵਰੀ ਤੋਂ ਕਿਸਾਨਾਂ ਵੱਲੋਂ ਬਰਾਡਰਾਂ 'ਤੇ ਡੇਰੇ ਲਾਏ ਹੋਏ ਹਨ।ਇਸੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ਤੇ ਲਗਾਤਾਰ ਸੰਘਰਸ਼ ਦੇ ਚਲਦੇ ਸਰਕਾਰ ਵੱਲੋਂ ਜਾਰੀ ਤਸ਼ੱਦਦ ਜਾਰੀ ਹੈ ।ਇਸਦੇ ਚਲਦੇ ਦੋਨਾਂ ਫੋਰਮਾ ਵੱਲੋਂ ਖਨੌਰੀ ਬਾਰਡਰ ਤੋਂ ਜਾਣਕਾਰੀ ਦਿੱਤੀ ਕਿ ਇਹਨਾਂ ਬਾਰਡਰਾਂ 'ਤੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇਗੇ।
ਆਉਣ ਵਾਲੇ ਪ੍ਰੋਗਰਾਮਾਂ ਦੀ ਜਾਣਾਕਰੀ:25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ, 26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ 'ਚ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ। ਓਹਨਾ ਦੱਸਿਆ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਹੋਣਗੀਆਂ ਅਤੇ 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ।ਜਿਸ ਮਗਰੋਂ 29 ਫਰਵਰੀ ਨੂੰ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ।