ਸਰਵਣ ਸਿੰਘ ਪੰਧੇਰ ਨੇ ਹਰਿਆਣਾ ਵਿੱਚ ਪ੍ਰਦਰਸ਼ਨ ਦਾ ਕੀਤਾ ਐਲਾਨ, ਸ਼ੰਭੂ ਬਾਰਡਰ ਲਈ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ - protest in Haryana
FARMERS JATHA LEAVE FOR SHAMBHU BORDER: ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ ਬੀਬੀਆਂ ਅਤੇ ਕਿਸਾਨ ਵੱਡੀ ਗਿਣਤੀ ਦੇ ਵਿੱਚ ਸ਼ਾਮਿਲ ਹੋਏ ਜੋ ਕਿ ਬੱਸਾਂ ਅਤੇ ਹੋਰਨਾਂ ਵਾਹਨਾਂ ਦੇ ਰਾਹੀਂ ਸ਼ੰਬੂ ਬਾਰਡਰ ਦੇ ਲਈ ਰਵਾਨਾ ਹੋ ਗਏ ਹਨ। ਪੜ੍ਹੋ ਪੂਰੀ ਖਬਰ...
Published : Apr 20, 2024, 6:44 PM IST
|Updated : Apr 20, 2024, 7:31 PM IST
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇੱਕ ਜੱਥਾ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਤੇ ਦਰਿਆ ਬਿਆਸ ਨੇੜੇ ਪੈਂਦੇ ਟੀ ਪੁਆਇੰਟ ਤੋਂ ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਇਆ ਹੈ। ਇਸ ਜੱਥੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ ਬੀਬੀਆਂ ਅਤੇ ਕਿਸਾਨ ਵੱਡੀ ਗਿਣਤੀ ਦੇ ਵਿੱਚ ਸ਼ਾਮਿਲ ਹੋਏ ਜੋ ਕਿ ਬੱਸਾਂ ਅਤੇ ਹੋਰਨਾਂ ਵਾਹਨਾਂ ਦੇ ਰਾਹੀਂ ਸ਼ੰਬੂ ਬਾਰਡਰ ਦੇ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਫਰਵਰੀ ਮਹੀਨੇ ਤੋਂ ਸ਼ੰਬੂ ਅਤੇ ਖਨੌਰੀ ਦੇ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੰਮ੍ਰਿਤਸਰ ਦੇ ਵਿੱਚੋਂ ਕਿਸਾਨਾਂ ਦਾ ਇਹ ਚੌਥਾ ਜੱਥਾ ਅੱਜ ਰਵਾਨਾ ਹੋਇਆ ਹੈ।
ਧਰਨਾ ਪ੍ਰਦਰਸ਼ਨ ਦਾ ਚੌਥਾ ਦਿਨ: ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕੇਂਦਰ ਵੱਲੋਂ ਲਗਾਤਾਰ ਉਨ੍ਹਾਂ ਦੇ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹੀ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨ ਨੌਜਵਾਨ ਆਗੂਆਂ ਨੂੰ ਛੱਡਣ ਦੇ ਲਈ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਵਾਅਦਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਰਕਾਰ ਵੱਲੋਂ ਵਾਅਦਾ ਖਿਲਾਫੀ ਕੀਤੇ ਜਾਣ ਕਾਰਨ ਕਿਸਾਨਾਂ ਵੱਲੋਂ ਮਜਬੂਰਨ ਰੇਲ ਟਰੈਕ ਦੇ ਉੱਤੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ। ਅੱਜ ਉਹ ਧਰਨਾ ਪ੍ਰਦਰਸ਼ਨ ਚੌਥੇ ਦਿਨ ਦੇ ਵਿੱਚ ਸ਼ਾਮਿਲ ਹੋ ਚੁੱਕਾ ਹੈ।
ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ : ਉਨ੍ਹਾਂ ਕਿਹਾ ਕਿ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ਵਿੱਚ ਕਿਸਾਨਾਂ ਦੀਆਂ ਦੋਵਾਂ ਫੋਰਮਾਂ ਵੱਲੋਂ ਵੱਡੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ। ਜਦੋਂ ਤੱਕ ਗ੍ਰਿਫਤਾਰ ਕੀਤੇ ਗਏ ਕਿਸਾਨ ਨੌਜਵਾਨ ਆਗੂਆਂ ਨੂੰ ਸਰਕਾਰ ਵੱਲੋਂ ਰਿਹਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਖੁੱਲੀ ਗੱਲਬਾਤ ਕਰਨ ਦੇ ਲਈ ਭਾਜਪਾ ਲੀਡਰਾਂ ਨੂੰ ਸੱਦਾ:ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਆਏ ਦਿਨ ਭਾਜਪਾ ਵਰਕਰਾਂ ਦੇ ਹੋ ਰਹੇ ਵਿਰੋਧ ਸਬੰਧੀ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਖਿਲਾਫ ਨੀਤੀਆਂ ਦੇ ਕਾਰਨ ਕਿਸਾਨ ਭਾਜਪਾ ਦਾ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਵਾਲ ਕੀਤੇ ਜਾਣ ਤੇ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਆਗੂ ਜਾਂ ਉਮੀਦਵਾਰ ਉਨ੍ਹਾਂ ਦੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਉਹ ਸਾਡੇ ਨਾਲ ਗੱਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਖੁੱਲੀ ਗੱਲਬਾਤ ਕਰਨ ਦੇ ਲਈ ਭਾਜਪਾ ਲੀਡਰਾਂ ਨੂੰ ਸੱਦਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਦੇ ਰੋਸ ਭਾਜਪਾ ਉਮੀਦਵਾਰਾਂ ਦੇ ਖਿਲਾਫ ਪ੍ਰਦਰਸ਼ਨ ਕਰਨ ਦੌਰਾਨ ਉਮੀਦਵਾਰਾਂ ਵੱਲੋਂ ਪ੍ਰਸ਼ਾਸਨਿਕ ਅਮਲੇ ਦੀ ਵਰਤੋਂ ਕਰਦਿਆ ਕਿਸਾਨਾਂ ਨੂੰ ਘੇਰਿਆ ਜਾ ਰਿਹਾ ਹੈ।
- 'ਆਪ' ਦੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਨੇ ਭਰਿਆ ਜਿੱਤ ਦਾ ਹੁੰਗਾਰਾ, ਕਿਹਾ-ਲੋਕਾਂ 'ਚ 'ਆਪ' ਲਈ ਪੂਰਾ ਉਤਸ਼ਾਹ, ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਵੀ ਰਹੇਗੀ ਜਾਰੀ - Ashok Parashar claimed victory
- ਭਾਜਪਾ ਦਫਤਰ ਦੇ ਬਾਹਰ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨ - Farmers oppose BJP candidate
- ਲੁਧਿਆਣਾ ਮੁੱਖ ਚੋਣ ਅਫਸਰ ਦੀ ਵੋਟਰਾਂ ਨੂੰ ਅਪੀਲ, ਕਿਹਾ-ਗਰਮੀ ਤੋਂ ਨਾ ਘਬਰਾਉਣ ਵੋਟਰ, ਰੱਖਿਆ ਜਾਵੇਗਾ ਪੂਰਾ ਧਿਆਨ - Chief Electoral Officer promised