ਅੰਮ੍ਰਿਤਸਰ : ਸ਼ੰਬੂ ਤੇ ਖਨੋਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਇਕੱਲੇ ਇਕੱਲੇ ਦੁਕਾਨਦਾਰ ਅਤੇ ਰੇਹੜੀ ਤੇ ਪਹੁੰਚ ਕੇ ਉਨ੍ਹਾਂ ਨੂੰ 30 ਦਸੰਬਰ ਨੂੰ ਬੰਦ ਦੀ ਅਪੀਲ ਕੀਤੀ ਜਾਵੇਗੀ। ਇਸੇ ਲੜੀ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਜਲੰਧਰ ਮੁੱਖ ਰਾਜਮਾਰਗ ਦੇ ਉੱਤੇ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਤੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
'ਇਹ ਮੋਰਚਾ ਇਕੱਲਾ ਕਿਸਾਨਾਂ ਦਾ ਨਹੀਂ ਹੈ ਇਹ ਮੋਰਚਾ ਪੂਰੇ ਦੇਸ਼ ਦੇ ਲੋਕਾਂ ਦਾ ਹੈ'
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇੱਕ ਸਾਲ ਦੇ ਕਰੀਬ ਦਾ ਸਮਾਂ ਹੋ ਚੱਲਿਆ ਹੈ ਕਿ ਉਹ ਸ਼ੰਭੂ ਤੇ ਖਨੌਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰ ਰਹੇ ਹਨ। ਇੱਕ ਮਹੀਨੇ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਇਸ ਕਰਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅਸੀਂ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ। ਜਿਸ ਦੇ ਲਈ ਅਸੀਂ ਅੰਮ੍ਰਿਤਸਰ ਤੇ ਇਸ ਤੋਂ ਇਲਾਵਾ ਪੂਰੇ ਪੰਜਾਬ ਦੇ ਵਿੱਚ ਅੱਜ ਵੱਖ-ਵੱਖ ਥਾਵਾਂ ਤੇ ਜਾ ਕੇ ਇਕੱਲੇ ਕੱਲੇ ਦੁਕਾਨਦਾਰ ਅਤੇ ਰੇਹੜੀ ਵਾਲਿਆਂ ਨੂੰ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦੀ ਅਪੀਲ ਕੀਤੀ ਹੈ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 'ਇਹ ਮੋਰਚਾ ਇਕੱਲਾ ਕਿਸਾਨਾਂ ਦਾ ਨਹੀਂ ਹੈ ਇਹ ਮੋਰਚਾ ਪੂਰੇ ਦੇਸ਼ ਦੇ ਲੋਕਾਂ ਦਾ ਹੈ' ਅਤੇ ਅਸੀਂ ਆਸ ਕਰਦੇ ਹਾਂ ਕਿ 30 ਦਸੰਬਰ ਨੂੰ ਕਰੋੜਾਂ ਪੰਜਾਬੀ ਪੰਜਾਬ ਬੰਦ ਕਰਕੇ ਕੇਂਦਰ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।
30 ਦਸੰਬਰ ਨੂੰ ਕਰਨਗੇ ਪੰਜਾਬ ਬੰਦ
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਕਿਸਾਨੀ ਮੋਰਚਾ 2 ਪੰਜਾਬ ਦੇ ਵੱਖ-ਵੱਖ ਬਾਰਡਰਾਂ ਜਿੰਨਾਂ ਵਿੱਚ ਸ਼ੰਭੂ, ਖਨੌਰੀ, ਟਿੱਕਰੀ ਆਦਿ ਵਿਖੇ ਚੱਲ ਰਹੇ ਹਨ। ਇਸ ਦੌਰਾਨ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਮਐਸਪੀ ਗਾਰੰਟੀ ਕਾਨੂੰਨ ਸਮੇਤ ਵੱਖ-ਵੱਖ ਕਿਸਾਨੀ ਮੰਗਾਂ ਨੂੰ ਕੇਂਦਰ ਸਰਕਾਰ ਦੇ ਕੋਲੋਂ ਪੂਰਾ ਕਰਵਾਉਣ ਲਈ ਬੀਤੇ 32 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਜਿਨਾਂ ਦੀ ਸਿਹਤ ਦਿਨ- ਬ- ਦਿਨ ਖਰਾਬ ਹੁੰਦੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਇਸ ਉੱਤੇ ਕਿਸੇ ਤਰ੍ਹਾਂ ਦੀ ਗੰਭੀਰਤਾ ਨਹੀਂ ਦਿਖਾ ਰਹੀ ਹੈ। ਜਿਸ ਲਈ ਹੁਣ ਲੋਕਾਂ ਨੂੰ ਮੁੜ ਤੋਂ ਜਾਗਰੂਕ ਕਰਨ ਦੇ ਲਈ ਉਹ 30 ਦਸੰਬਰ ਨੂੰ ਪੰਜਾਬ ਬੰਦ ਕਰਨਗੇ ਅਤੇ ਕੇਂਦਰ ਸਰਕਾਰ ਉੱਤੇ ਆਪਣਾ ਦਬਾਵ ਬਣਾ ਕੇ ਕਿਸਾਨੀ ਮੰਗਾਂ ਮਨਵਾਉਣਗੇ।