ਪੰਜਾਬ

punjab

ETV Bharat / state

ਲੁਧਿਆਣੇ ਵਿੱਚ ਨੰਨ੍ਹੇ ਮੁੰਨੇ ਬੱਚਿਆਂ ਨੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ ਆਜ਼ਾਦੀ ਦਿਹਾੜਾ - Independence Day

Independence Day At Ludhiana School : ਦੇਸ਼ ਦਾ ਆਜ਼ਾਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ। ਜਿਥੇ ਕਈ ਥਾਵਾਂ 'ਤੇ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਣ ਨੂੰ ਮਿਲਣਗੇ। ਇਸ ਦੇ ਚੱਲਦਿਆਂ ਲੁਧਿਆਣੇ ਦੇ ਇੱਕ ਸਕੂਲ ਵਿੱਚ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਸੱਭਿਆਚਾਰਕ ਤਰੀਕੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ।

Independence Day At Ludhiana School
ਨੰਨ੍ਹੇ ਮੁੰਨੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਹਾੜਾ (ETV BHARAT)

By ETV Bharat Punjabi Team

Published : Aug 14, 2024, 7:34 AM IST

ਨੰਨ੍ਹੇ ਮੁੰਨੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਹਾੜਾ (ETV BHARAT)

ਲੁਧਿਆਣਾ: ਪੂਰੇ ਦੇਸ਼ ਭਰ ਦੇ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈ ਕੇ ਜਸ਼ਨ ਮਨਾਏ ਜਾ ਰਹੇ ਹਨ। ਜਿੱਥੇ ਸੂਬਾ ਪੱਧਰੀ ਸਮਾਗਮ ਹੋ ਰਹੇ ਹਨ, ਉੱਥੇ ਹੀ ਸਕੂਲਾਂ ਵਿੱਚ ਵੀ ਆਪੋ ਆਪਣੇ ਪੱਧਰ ਤੇ ਬੱਚਿਆਂ ਨੂੰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਇਸ ਸਬੰਧੀ ਸਮਾਗਮ ਵੀ ਕਰਵਾਏ ਜਾ ਰਹੇ ਹਨ।

ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ:ਅੱਜ ਲੁਧਿਆਣਾ ਦੇ ਸ੍ਰੀ ਰਾਮ ਗਲੋਬਲ ਸਕੂਲ ਦੇ ਵਿੱਚ ਛੋਟੇ-ਛੋਟੇ ਬੱਚਿਆਂ ਵੱਲੋਂ ਸੱਭਿਆਚਾਰਕ ਪੋਸ਼ਾਕਾਂ ਪਾ ਕੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਉਨ੍ਹਾਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਬੱਚਿਆਂ ਨੇ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਗੀਤਾਂ 'ਤੇ ਨੱਚ ਕੇ ਇਸ ਵਿੱਚ ਹਿੱਸਾ ਲਿਆ। ਇਸ ਦੌਰਾਨ ਉਹਨਾਂ ਦੇ ਮਾਪਿਆਂ ਵੱਲੋਂ ਵੀ ਸਮਾਗਮ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਵੱਖ-ਵੱਖ ਸੱਭਿਆਚਾਰ ਦੀ ਪੋਸ਼ਾਕਾਂ ਪਾ ਕੇ ਵਿਦਿਆਰਥੀ ਆਏ, ਜਿਨਾਂ ਦਾ ਆਪਸ ਦੇ ਵਿੱਚ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਮੁਕਾਬਲਾ ਜਿੱਤਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਬੱਚਿਆਂ ਦੇ ਮਾਪਿਆਂ ਨੇ ਵੀ ਲਿਆ ਹਿੱਸਾ: ਇਸ ਦੌਰਾਨ ਸਕੂਲ ਦੀ ਅਧਿਆਪਕ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਹੋਣੇ ਬੇਹਦ ਜ਼ਰੂਰੀ ਹਨ ਤਾਂ ਜੋ ਬੱਚਿਆਂ ਨੂੰ ਆਪਣੇ ਸੱਭਿਆਚਾਰ ਤੇ ਆਪਣੇ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ। ਇਸ ਦੌਰਾਨ ਪੰਜਾਬੀ ਸੱਭਿਆਚਾਰ ਦੀ ਪੋਸ਼ਾਕ ਦੇ ਵਿੱਚ ਚਾਦਰਾ ਲਗਾ ਕੇ ਆਏ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀ ਦੀ ਮਾਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਪੋਸ਼ਾਕ ਸਾਡੇ ਸੱਭਿਆਚਾਰ ਦਾ ਹਿੱਸਾ ਰਹੇ ਹਨ, ਪਰ ਸਾਡੀ ਆਉਣ ਵਾਲੀ ਪੀੜੀ ਇਸ ਨੂੰ ਭੁੱਲਦੀ ਜਾ ਰਹੀ ਹੈ। ਇਸ ਕਰਕੇ ਉਹਨਾਂ ਨੂੰ ਇਹ ਯਾਦ ਕਰਵਾਉਣੇ ਜ਼ਰੂਰੀ ਹਨ, ਇਸ ਕਰਕੇ ਇਹਨਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।

ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ: ਉਹਨਾਂ ਕਿਹਾ ਕਿ ਸਕੂਲਾਂ ਵੱਲੋਂ ਵੀ ਚੰਗੇ ਉਪਰਾਲੇ ਕੀਤੇ ਜਾਂਦੇ ਹਨ, ਜੋ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਨਾਲ ਜਿੱਥੇ ਵਿਦਿਆਰਥੀ ਨੂੰ ਪੱਤ ਚੱਲਦਾ ਕਿ ਸਾਨੂੰ ਕਿਸ ਤਰ੍ਹਾਂ ਆਜ਼ਾਦੀ ਮਿਲੀ ਤੇ ਕਿਸ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਇਸ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਵੱਖ-ਵੱਖ ਸੱਭਿਆਚਾਰ ਤੋਂ ਵੀ ਉਹ ਜਾਣੂ ਹੁੰਦੇ ਹਨ। ਉਹਨਾਂ ਕਿਹਾ ਕਿ ਸਾਡੇ 'ਤੇ ਪੱਛਮੀ ਸੱਭਿਆਚਾਰ ਲਗਾਤਾਰ ਭਾਰੂ ਹੋ ਰਿਹਾ ਹੈ, ਉਸ ਦਾ ਤੋੜ ਸਾਡਾ ਆਪਣਾ ਸੱਭਿਆਚਾਰ ਅਤੇ ਵਿਰਸਾ ਹੈ, ਜਿਸ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕੀਤਾ ਜਾਣਾ ਚਾਹੀਦਾ ਹੈ।

ABOUT THE AUTHOR

...view details