ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲਾ ਵਿਖੇ ਸਕੂਲੀ ਵਿਧਿਆਰਥਣਾ ਵੱਲੋਂ ਸਕੂਲ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਤਿਉਹਾਰ ਨੂੰ ਮਨਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦਾ ਮਹੱਤਵ ਦੱਸਣਾ ਸੀ ਕਿਉਂਕਿ ਅੱਜ ਦੀ ਪੀੜ੍ਹੀ ਆਪਣੇ ਸੱਭਿਆਚਾਰ ਅਤੇ ਵਿਰਸੇ ਤੋਂ ਟੁੱਟ ਦੀ ਜਾ ਰਹੀ ਹੈ ਜੋ ਕਿ ਨਹੀਂ ਹੋਣਾ ਚਾਹੀਦਾ। ਇਸ ਤੀਜ ਦੇ ਤਿਉਹਾਰ ਵਿੱਚ ਵਿਸ਼ੇਸ਼ ਤੌਰ 'ਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਪਹੁੰਚੇ। ਜਿੱਥੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਪਣੇ ਪੁਰਾਤਨ ਸੱਭਿਆਚਾਰਕ ਵਿਰਸੇ ਨੂੰ ਸੰਭਾਲਦੇ ਹੋਏ ਪੀਂਗਾਂ ਝੂਟ ਕੇ, ਬੋਲੀਆਂ ਪਾਕੇ ਇਸ ਤਿਉਹਾਰ ਨੂੰ ਮਨਾਇਆ ਗਿਆ ।
ਅੰਮ੍ਰਿਤਸਰ 'ਚ ਸਕੂਲੀ ਵਿਦਿਆਰਥਣਾਂ ਨੇ ਮਨਾਇਆ ਤੀਜ ਦਾ ਤਿਓਹਾਰ, ਵਿਰਸੇ ਦੀ ਸੰਭਾਲ ਕਰਨ ਲਈ ਕੀਤਾ ਜਾਗਰੁਕ - Teej festival in Amritsar - TEEJ FESTIVAL IN AMRITSAR
ਅੰਮ੍ਰਿਤਸਰ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਜ ਦਾ ਤਿਉਹਾਰ ਮਨਾ ਕੇ ਗਿੱਧਾ ਅਤੇ ਬੋਲੀਆਂ ਪਾਈਆਂ ਅਤੇ ਨਾਲ ਹੀ ਪੀਂਘਾਂ ਝੂਟੀਆਂ। ਇਸ ਮੌਕੇ ਵਿਦਿਆਰਥਣਾ ਅਤੇ ਅਧਿਆਪਕਾਂ ਨੇ ਪੁਰਾਤਨ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਦੀ ਅਪੀਲ ਕੀਤੀ।
Published : Jul 27, 2024, 5:32 PM IST
ਭਾਸ਼ਾ ਅਤੇ ਰਵਰਸੇ ਦੀ ਸੰਭਾਲ ਜਰੂਰੀ : ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਵਧੀਆ ਉਪਰਾਲਾ ਹੈ ਕਿ ਤੀਜ਼ ਦਾ ਤਿਉਹਾਰ ਸਕੂਲ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਵਿਦਿਆਰਥਨਾਂ ਨੂੰ ਆਪਣੇ ਪੁਰਾਣਕ ਸੱਭਿਆਚਾਰ ਬਾਰੇ ਹਮੇਸ਼ਾ ਹੀ ਯਾਦ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਉਹਨਾਂ ਨੂੰ ਹਮੇਸ਼ਾ ਆਪਣਾ ਸੱਭਿਆਚਾਰ ਯਾਦ ਰਹੇ। ਉਹਨਾਂ ਕਿਹਾ ਕਿ ਆਪਣੀ ਭਾਸ਼ਾ ਅਤੇ ਪੁਰਾਣੇ ਵਿਰਸੇ ਨੂੰ ਸੰਭਾਲ ਕੇ ਰੱਖਣ ਦੀ ਲੋੜ ਹੈ।
ਤਕਨੀਕੀ ਯੁੱਗ ਪੈ ਰਿਹਾ ਭਾਰੀ:ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਆਪਣੇ ਸਕੂਲ ਵਿੱਚ ਧੀਆਂ ਦਾ ਤਿਉਹਾਰ ਮਨਾਇਆ ਹੈ। ਜਿਸ ਵਿੱਚ ਬੱਚਿਆਂ ਨੂੰ ਆਪਣੇ ਪੁਰਾਤਨ ਸੱਭਿਆਚਾਰ ਵਿਰਸੇ ਨੂੰ ਯਾਦ ਰੱਖਣ ਦੀ ਗੱਲ ਕਹੀ ਗਈ ਹੈ। ਉਹਨਾਂ ਕਿਹਾ ਕਿ ਅੱਜ ਮੋਬਾਇਲ ਦਾ ਯੁੱਗ ਹੈ ਅਤੇ ਬੱਚੇ ਮੋਬਾਈਲਾਂ ਵੱਲ ਜਿਆਦਾ ਧਿਆਨ ਦੇ ਰਹੇ ਹਨ। ਜਿਸ ਦੇ ਚਲਦੇ ਬੱਚਿਆਂ ਨੂੰ ਆਪਣੇ ਪੁਰਾਤਨ ਸੱਭਿਆਚਾਰਕ ਵਿਰਸੇ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਅਧਿਆਪਕ ਮਨਰਾਜਬੀਰ ਕੌਰ ਨੇ ਕਿਹਾ ਕਿ ਧੀਆਂ ਦਾ ਤਿਉਹਾਰ ਸੌਣ ਮਹੀਨੇ ਵਿੱਚ ਮਨਾਇਆ ਜਾਂਦਾ ਹੈ ਅਤੇ ਉਸ ਦੇ ਚਲਦੇ ਹੀ ਅੱਜ ਅਸੀਂ ਸਕੂਲ ਵਿੱਚ ਬੱਚਿਆਂ ਦੇ ਨਾਲ ਧੀਆਂ ਦਾ ਤਿਉਹਾਰ ਮਨਾ ਰਹੇ ਹਨ ਜਿਸ ਵਿੱਚ ਪੀਂਗਾ ਝੂਟੀਆਂ ਜਾ ਰਹੀਆਂ ਹਨ ਤਾਂ ਜੋ ਬੱਚੇ ਆਪਣੇ ਪੁਰਾਣੇ ਸੱਭਿਆਚਾਰ ਵਿਰਸੇ ਨੂੰ ਯਾਦ ਰੱਖਣ।
- ਬਟਾਲਾ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ; ਬਦਮਾਸ਼ ਦੀ ਲੱਤ 'ਚ ਵੱਜੀ ਗੋਲ਼ੀ, ਪੁਲਿਸ ਨੇ ਕੀਤਾ ਕਾਬੂ - Batala Encounter
- ਧਰਨੇ ਦੌਰਾਨ ਕਾਂਗਰਸ ਆਗੂ ਕੁਲਜੀਤ ਨਾਗਰਾ ਅਤੇ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ਼ ਗਿੱਲ ਹੋਏ ਆਹਮੋ ਸਾਹਮਣੇ, ਜਾਣੋ ਮਾਮਲਾ - Congress leader Kuljit Singh Nagra
- ਫਤਿਹਗੜ੍ਹ ਸਾਹਿਬ 'ਚ ਖੌਫਨਾਕ ਘਟਨਾ; ਘਰ 'ਚ ਸੁੱਤੇ ਪਏ ਵਿਕਅਤੀ 'ਤੇ ਸੁੱਟਿਆ ਤੇਜ਼ਾਬ, ਹਾਲਤ ਗੰਭੀਰ - acid attack on sleeping man
ਵਿਦਿਆਰਥਣਾ ਨੇ ਜ਼ਾਹਿਰ ਕੀਤੀ ਖੁਸ਼ੀ:ਇਸ ਮੌਕੇ ਸਕੂਲ ਦੀਆਂ ਵਿਦਿਆਰਥਨਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਸਾਉਣ ਮਹੀਨਾ ਅੱਜ ਉਹਨਾਂ ਦੇ ਸਕੂਲ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਉਹ ਪੀਂਗਾਂ ਝੂਟ ਕੇ ਇਸ ਤਿਉਹਾਰ ਨੂੰ ਮਨਾਇਆ ਜਾ ਰਿਹਾ ਹੈ,ਉਹਨਾਂ ਕਿਹਾ ਕਿ ਸਾਨੂੰ ਆਪਣੇ ਪੁਰਾਤਨ ਸੱਭਿਆਚਾਰਕ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ ਹੈ।