ਪੰਜਾਬ

punjab

ETV Bharat / state

ਪੰਜਾਬ ਹਰਿਆਣਾ ਨੂੰ ਜੋੜਣ ਵਾਲੇ ਡੂਮਵਾਲੀ ਬਾਰਡਰ ਉੱਤੇ ਸੁਰੱਖਿਆ ਸਖ਼ਤ, ਤਿੰਨ ਲੇਅਰਾਂ 'ਚ ਕੀਤੀ ਗਈ ਬੈਰੀਕੇਡਿੰਗ

ਬਠਿੰਡਾ ਨੂੰ ਹਰਿਆਣਾ ਨਾਲ ਜੋੜਨ ਵਾਲੇ ਡੂਮਵਾਲੀ ਬਾਰਡਰ ਉੱਤੇ ਹਰਿਆਣਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਕੀਤੇ ਗਏ ਹਨ। ਕਿਸਾਨਾਂ ਉੱਤੇ ਨਿਗਰਾਨੀ ਰੱਖਣ ਲਈ ਡਰੋਨ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

Security has been tightened
ਡੂਮਵਾਲੀ ਬਾਰਡਰ ਉੱਤੇ ਸੁਰੱਖਿਆ ਸਖ਼ਤ

By ETV Bharat Punjabi Team

Published : Feb 13, 2024, 1:12 PM IST

Updated : Feb 13, 2024, 1:46 PM IST

ਤਿੰਨ ਲੇਅਰਾਂ 'ਚ ਕੀਤੀ ਗਈ ਬੈਰੀਕੈਡਿੰਗ

ਬਠਿੰਡਾ:ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਦੀ ਕਾਲ ਦਾ ਅਸਰ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਅਤੇ ਜ਼ਿਲ੍ਹਾ ਬਠਿੰਡਾ ਵੀ ਇਸ ਤੋਂ ਅਛੂਤਾ ਨਹੀਂ ਹੈ। ਬਠਿੰਡਾ ਨੂੰ ਹਰਿਆਣਾ ਨਾਲ ਜੋੜਨ ਵਾਲੇ ਡੂਮਵਾਲੀ ਬਾਰਡਰ ਉੱਤੇ ਹਰਿਆਣਾ ਪੁਲਿਸ ਨੇ ਬਾਕੀ ਬਾਰਡਰਾਂ ਦੀ ਤਰ੍ਹਾਂ ਜੰਗੀ ਪੱਧਰ ਉੱਤੇ ਤਿਆਰੀ ਕੀਤੀ ਹੈ। ਇਸ ਬਾਰਡਰ ਉੱਤੇ ਪੁਲਿਸ ਨੇ ਤਿੰਨ ਲੇਅਰ ਸਿਕਿਓਰਿਟੀ ਖੜ੍ਹੀ ਕੀਤੀ ਹੈ ਅਤੇ ਤਿੰਨ ਲੇਅਰਾਂ ਨੂੰ ਮਜ਼ਬੂਤ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ।

ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ: ਇੱਥੇ ਇਹ ਵੀ ਦੱਸਣਾ ਲਾਜ਼ਮੀ ਹੈ ਕਿ ਹਰਿਆਣਾ ਪੁਲਿਸ ਕਿਸਾਨਾਂ ਦੀ ਹਰ ਹਰਕਤ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕਰ ਰਹੀ ਹੈ। ਪੁਲਿਸ ਵੱਲੋਂ ਡਰੋਨ ਨਾਲ ਦੂਰ-ਦਰਾਡੇ ਤੋਂ ਆ ਰਹੇ ਕਿਸਾਨਾਂ ਉੱਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਭਾਵੇਂ ਬਾਰਡਰ ਉੱਤੇ ਪੰਜਾਬ ਦੇ ਕਿਸਾਨਾਂ ਨੂੰ ਡੱਕਣ ਦੀ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਾਰਡਰ ਉੱਤੇ ਹੀ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਲਈ ਰਾਸ਼ਣ ਲੈਕੇ ਪਹੁੰਚੇ ਹਨ। ਹਰਿਆਣਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਉਨ੍ਹਾਂ ਦਾ ਵੱਡਾ ਭਰਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਉਹ ਕਿਸੇ ਵੀ ਕੀਮਤ ਉੱਤੇ ਦਿੱਲੀ ਪਹੁੰਚਾਉਣਗੇ।

ਇੰਟਰਨੈੱਟ ਸੇਵਾ ਠੱਪ:ਦੱਸ ਦਈਏ ਆਪਣੀਆਂ ਮੰਗਾਂ ਨੂੰ ਲੈਕੇ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਦਿੱਲੀਆਂ ਵਿੱਚ ਜੂਟਣ ਲਈ ਕੂਚ ਕਰ ਰਹੀਆਂ ਹਨ। ਉੱਧਰ ਦੂਜੇ ਪਾਸੇ ਪੰਜਾਬ ਦੇ ਕਿਸਾਨ ਵੀ ਹਰਿਆਣਾ ਦੇ ਰਸਤੇ ਦਿੱਲੀ ਵਿੱਚ ਪਹੁੰਚਣ ਦਾ ਯਤਨ ਕਰ ਰਹੇ ਹਨ, ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬਾਰਡਰਾਂ ਨੂੰ ਅਭੇਦ ਕਿਲ੍ਹੇ ਵਿੱਚ ਤਬਦੀਲ ਕੀਤਾ ਗਿਆ ਹੈ। ਸਰਕਾਰ ਨੇ ਜਿੱਥੇ ਬਾਰਡਰਾਂ ਉੱਤੇ ਕੰਡਿਆਲੀਆਂ ਤਾਰਾਂ ਲਗਾ ਕੇ ਕੰਕਰੀਟ ਦੀਆਂ ਕੰਧਾਂ ਖੜ੍ਹੀਆਂ ਕੀਤੀਆਂ ਨੇ ਉੱਥੇ ਹੀ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ। ਦੱਸ ਦਈਏ ਹਰਿਆਣਾ ਸਰਕਾਰ ਨੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਬਾਰਡਰਾਂ ਉੱਤੇ ਤਾਂ ਜੰਗੀ ਹਾਲਾਤ ਵਰਗੀ ਤਿਆਰੀ ਕੀਤੀ ਹੀ ਹੈ ਦੂਜੇ ਪਾਸੇ ਸੂਬੇ ਦੇ ਅੰਦਰ ਵੀ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹਰਿਆਣਾ ਸਰਕਾਰ ਦੇ ਇਸ ਐਕਸ਼ਨ ਤੋਂ ਆਮ ਲੇਕ ਡਾਹਢੇ ਪਰੇਸ਼ਾਨ ਵੀ ਨਜ਼ਰ ਆ ਰਹੇ ਹਨ।

Last Updated : Feb 13, 2024, 1:46 PM IST

ABOUT THE AUTHOR

...view details