ਆਮ ਆਦਮੀ ਪਾਰਟੀ ਵੇਚਦੀ ਹੈ ਨਸ਼ਾ (ETV Bharat Sangrur) ਸੰਗਰੂਰ : ਨਸ਼ਾ ਪੰਜਾਬ ਲਈ ਸਭ ਤੋਂ ਵੱਡੀ ਮਾਰ ਬਣਦਾ ਜਾ ਰਿਹਾ ਹੈ। ਸੂਬੇ ਦੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਇਸ ਹੱਦ ਤੱਕ ਫਸਦੇ ਜਾ ਰਹੇ ਹਨ ਕਿ ਹੁਣ ਇਸ ਦੀ ਕੀਮਤ ਉਨ੍ਹਾਂ ਦੀ ਜਾਨ ਤੱਕ ਜਾ ਰਹੀ ਹੈ। ਸੂਬੇ ਦੇ ਹਰ ਜ਼ਿਲ੍ਹੇ ਵਿੱਚ ਨਸ਼ੇ ਨੂੰ ਲੈ ਕੇ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਸਰਕਾਰ ਅਤੇ ਪੁਲਿਸ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕਰਦੀ ਹੈ ਪਰ ਸੱਚਾਈ ਕਾਫੀ ਡਰਾਉਣੀ ਹੈ। ਹਾਲਾਤ ਇਹ ਬਣ ਗਏ ਹਨ ਕਿ ਸੂਬੇ ਵਿੱਚ ਹਰ ਦੂਜੇ ਦਿਨ ਔਸਤਨ ਇੱਕ ਮੌਤ ਨਸ਼ੇ ਕਾਰਨ ਹੋ ਰਹੀ ਹੈ, ਜਿੰਨ੍ਹਾਂ ਵਿੱਚ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੈ। ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੀ ਇਨ੍ਹਾਂ ਅੰਕੜਿਆਂ ਵਿੱਚ ਕੋਈ ਕਮੀ ਨਹੀਂ ਆਈ ਹੈ।
ਆਮ ਆਦਮੀ ਪਾਰਟੀ ਨਸ਼ਾ ਵੇਚਣ ਵਿੱਚ ਕਰਦੀ ਹੈ ਮਦਦ : ਨਸ਼ੇ ਦੇ ਮੁੱਦੇ ਨੂੰ ਲੈ ਕੇ ਅੱਜ ਸੰਗਰੂਰ ਵਿਖੇ ਭਾਜਪਾ ਆਗੂ ਰਣਦੀਪ ਦਿਓਲ ਅਤੇ ਜਤਿੰਦਰ ਖਾਲੜਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਪੰਜਾਬ ਅੰਦਰ ਵੱਧਦੇ ਜਾ ਰਹੇ ਨਸ਼ੇ ਦੇ ਬਾਰੇ ਵਿਸ਼ੇਸ਼ ਚਰਚਾ ਕੀਤੀ ਅਤੇ ਇਸ ਗੰਭੀਰ ਮੁੱਦੇ ਉੱਪਰ ਉਹਨਾਂ ਆਮ ਆਦਮੀ ਪਾਰਟੀ ਉੱਪਰ ਨਸ਼ਾ ਵੇਚਣ ਵਿੱਚ ਮਦਦ ਦੇ ਗੰਭੀਰ ਆਰੋਪ ਲਗਾਏ ਗਏ ਹਨ। ਉਹਨਾਂ ਮੌਜੂਦਾ ਵਿਧਾਇਕ ਕੁਮਾਰ ਵਿਜੇ ਪ੍ਰਤਾਪ ਸਿੰਘ ਜੋ ਕਿ ਸਾਬਕਾ ਆਈਪੀਐਸ ਵੀ ਹਨ, ਦੇ ਉੱਪਰ ਗੰਭੀਰ ਆਰੋਪ ਲਗਾਏ ਗਏ ਹਨ।
ਕੇਜਰੀਵਾਲ ਦਾ ਦਾਅਵਾ ਝੂਠਾ :ਇਸ ਮੌਕੇ ਜਤਿੰਦਰ ਕਾਲੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਭਰਿਸ਼ਟਾਚਾਰ ਦਾ ਬੋਲ ਬਾਲਾ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਨੂੰ ਤਿੰਨ ਮਹੀਨਿਆਂ ਦੇ ਵਿੱਚ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰੰਤੂ 2 ਸਾਲ ਬੀਤ ਜਾਣ ਦੇ ਬਾਵੂਜਦ ਪੰਜਾਬ ਵਿੱਚ ਨਸ਼ਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਅਤੇ ਹਜ਼ਾਰਾਂ ਨੌਜਵਾਨ ਨਸ਼ਿਆਂ ਕਾਰਨ ਆਪਣੀ ਜਾਨਾਂ ਗਵਾ ਰਹੇ ਹਨ ਅਤੇ ਸੱਤਾ ਉਤੇ ਕਾਬਜ ਪੰਜਾਬ ਸਰਕਾਰ ਨਸ਼ੇ ਦੇ ਮੁੱਦੇ ਉੱਪਰ ਬਿਲਕੁੱਲ ਚੁੱਪ ਹੈ।
ਪੁਲਿਸ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ : ਉੱਥੇ ਹੀ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ 15 ਅਗਸਤ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਇੱਕ ਸਾਲ ਦੇ ਅੰਦਰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਪਰ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ ਅਤੇ ਬਹੁਤ ਸਾਰੇ ਨੌਜਵਾਨ ਇਹਨਾਂ ਨਸ਼ਿਆਂ ਦੇ ਕਾਰਨ ਮਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੌਜੂਦਾ ਵਿਧਾਇਕ ਕੁਮਰ ਵਿਜੇ ਪ੍ਰਤਾਪ ਨੇ ਆਪਣੀ ਵੀਡੀਓ ਦੇ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਵਿਅਕਤੀਆਂ 'ਤੇ ਆਰੋਪ ਲਗਾਏ ਹਨ ਕਿ ਨਸ਼ਾ ਵੇਚਣ ਦੇ ਵਿੱਚ ਇਹਨਾਂ ਦਾ ਕਿਤੇ ਨਾ ਕਿਤੇ ਹੱਥ ਹੈ ਤਾਂ ਉਸ ਉੱਪਰ ਜਤਿੰਦਰ ਕਾਲੜਾ ਵੱਲੋਂ ਜੋ ਚਿੱਠੀ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਗਈ ਸੀ ਤਾਂ ਉਸ ਤੋਂ ਬਾਅਦ ਇਸ ਦਾ ਜਵਾਬ ਸਾਹਮਣੇ ਆਇਆ ਹੈ ਅਤੇ ਇਸ ਦੇ ਵਿੱਚ ਪੂਰੀ ਤਹਿਕੀਕਾਤ ਕਰਨ ਦੀ ਗੱਲ ਰੱਖੀ ਗਈ ਹੈ। ਦੱਸ ਦਈਏ ਕਿ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਨੇ ਪੁਲਿਸ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।