ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੱਖ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ 'ਆਪ' ਆਗੂਆਂ ਅਤੇ ਅਹੁਦੇਦਾਰਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ (Etv Bharat (ਫਤਿਹਗੜ੍ਹ ਸਾਹਿਬ, ਪੱਤਰਕਾਰ)) ਅਰੋੜਾ ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ।
ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ ਆਪ ਆਗੂਆਂ ਅਤੇ ਅਹੁਦੇਦਾਰਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ.ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ।