ਮਾਨਸਾ: ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਸ਼ਹਿਰ ਦੇ ਲੋਕਾਂ ਦੇ ਲਈ ਵੱਡੀ ਸਿਰਦਰਦੀ ਬਣ ਚੁੱਕੀ ਹੈ। ਸਿਆਸੀ ਆਗੂ ਅਤੇ ਪ੍ਰਸ਼ਾਸਨ ਅਧਿਕਾਰੀ ਵੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਚਿੰਤਤ ਹਨ। 2 ਮਹੀਨੇ ਤੋਂ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਲੋਕ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਨੇ ਪਰ ਕਿਸੇ ਵੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੱਲ ਕੀਤਾ ਜਾਵੇਗਾ।
ਮਾਨਸਾ ਸ਼ਹਿਰ ਦੇ ਲੋਕਾਂ ਲਈ ਵੱਡੀ ਸਿਰਦਰਦੀ ਬਣੀ ਸੀਵਰੇਜ ਦੀ ਸਮੱਸਿਆ (Etv Bharat) ਅੰਡਰ ਬ੍ਰਿਜ ਚੌਂਕ ਬੰਦ ਕਰ ਕੀਤਾ ਪ੍ਰਦਰਸ਼ਨ
ਮਾਨਸਾ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਫੈਲਿਆ ਹੋਇਆ ਹੈ, ਜਿਸ ਕਾਰਨ ਅੱਜ ਸ਼ਹਿਰ ਦੇ ਲੋਕਾਂ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਮੇਨ ਅੰਡਰ ਬ੍ਰਿਜ ਚੌਂਕ ਨੂੰ ਬੰਦ ਕਰਕੇ ਸ਼ਹਿਰ ਦੇ ਟਰੈਫਿਕ ਦੀ ਵਿਵਸਥਾ ਵਿਗਾੜ ਦਿੱਤੀ, ਜਿਸ ਕਾਰਨ ਸ਼ਹਿਰ ਦੇ ਵਿੱਚ ਜਾਮ ਦੇ ਵਿੱਚ ਲੋਕ ਫਸੇ ਰਹੇ। ਉਥੇ ਹੀ ਧਰਨਾਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਹਨ, ਪਰ ਸ਼ਹਿਰ ਦੇ ਸੀਵਰੇਜ ਬੋਰਡ ਨਗਰ ਕੌਂਸਲ ਅਤੇ ਵਿਧਾਇਕ ਤੇ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਮਜਬੂਰੀ ਵੱਸ ਉਹਨਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪਿਆ ਹੈ।
ਬਿਮਾਰੀਆਂ ਦਾ ਡਰ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਦੇ ਘਰਾਂ ਦੇ ਵਿੱਚ ਗੰਦਾ ਪਾਣੀ ਪਹੁੰਚ ਚੁੱਕਿਆ ਹੈ ਅਤੇ ਬੱਚੇ ਸਕੂਲ ਜਾਣ ਤੋਂ ਵਾਂਝੇ ਹਨ ਅਤੇ ਬੀਤੇ ਕੱਲ੍ਹ ਇੱਕ ਬਜ਼ੁਰਗ ਔਰਤ ਦੀ ਡਿੱਗਣ ਕਾਰਨ ਚੁਲਾ ਟੁੱਟ ਗਿਆ ਹੈ। ਉਹਨਾਂ ਕਿਹਾ ਕਿ ਮਾਨਸਾ ਦੇ ਵਿਧਾਇਕ ਵੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ ਅਤੇ ਉਹ ਸਿਰਫ ਵੋਟਾਂ ਦੇ ਲਈ ਦਿੱਲੀ ਦੇ ਵਿੱਚ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਲੋਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਪਰ ਪ੍ਰਸ਼ਾਸਨ ਅਤੇ ਸਰਕਾਰ ਸੀਵਰੇਜ ਦੇ ਗੰਦੇ ਪਾਣੀ ਦਾ ਹੱਲ ਕਰਨ ਤੋਂ ਭੱਜ ਚੁੱਕੇ ਹਨ ਅਤੇ ਲੋਕ ਬਿਮਾਰੀਆਂ ਦੇ ਵਿੱਚ ਛੱਡ ਦਿੱਤੇ ਨੇ।
ਈਓ ਦਾ ਬਿਆਨ
ਉਧਰ ਨਗਰ ਕੌਂਸਲ ਦੇ ਈਓ ਅਸ਼ਵਨੀ ਕੁਮਾਰ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਚਿੰਤਤ ਹੈ। ਉਹਨਾਂ ਕਿਹਾ ਕਿ ਇਹਨਾਂ ਦਿਨਾਂ ਦੇ ਵਿੱਚ ਸੀਵਰੇਜ ਦੀ ਸਮੱਸਿਆ ਸ਼ਹਿਰ ਦੇ ਵਿੱਚ ਜਰੂਰ ਆਉਂਦੀ ਹੈ ਕਿਉਂਕਿ ਮਾਨਸਾ ਦੇ ਨਜ਼ਦੀਕ ਕੋਈ ਵੀ ਡਰੇਨ ਨਹੀਂ ਲੰਘਦੀ ਅਤੇ ਕਿਸਾਨ ਪਾਣੀ ਲੈਣ ਤੋਂ ਮਨਾ ਕਰ ਦਿੰਦੇ ਹਨ ਜਿਸ ਕਾਰਨ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਆ ਜਾਂਦੀ ਹੈ। ਉਹਨਾਂ ਕਿਹਾ ਕਿ ਜਲਦ ਹੀ ਪ੍ਰਸ਼ਾਸਨ ਮਾਨਸਾ ਦੇ ਵਿੱਚ ਇੱਕ ਯੂਨੀਵਰਸਿਟੀ ਦੇ ਖਾਲੀ ਪਏ 14 ਏਕੜ ਜ਼ਮੀਨ ਦੇ ਵਿੱਚ ਸੀਵਰੇਜ ਦੇ ਪਾਣੀ ਨੂੰ ਕੱਢਣ ਦੇ ਲਈ ਯੂਨੀਵਰਸਿਟੀ ਅਧਿਕਾਰੀਆਂ ਦੇ ਨਾਲ ਸੰਪਰਕ ਵਿੱਚ ਹੈ ਅਤੇ ਇੱਕ ਦੋ ਦਿਨਾਂ ਦੇ ਵਿੱਚ ਹੀ ਇਸ ਦਾ ਹੱਲ ਹੋ ਜਾਵੇਗਾ ਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।