ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ (SGPC) ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ।
ਵੋਟਰ ਸੂਚੀ ਵਿੱਚ ਵੱਡੀਆਂ ਬੇਨਿਯਮੀਆਂ (Etv Bharat) ਬਣਾਈਆਂ ਜਾ ਰਹੀਆਂ ਹਨ ਜਾਅਲੀ ਵੋਟਾਂ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸੀਂ ਐੱਸਜੀਪੀਸੀ ਵੋਟਾਂ ਸਬੰਧੀ ਮੁੱਖ ਚੋਣ ਕਮਿਸ਼ਨ ਨੂੰ ਮਿਲੇਗਾ। ਸਾਨੂੰ ਜਾਣਕਾਰੀ ਮਿਲੀ ਹੈ ਕਿ ਅੰਨ੍ਹੇਵਾਹ ਜਾਅਲੀ ਵੋਟਾਂ ਬਣਾਇਆ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਦੇ ਨਾਂ ਵੀ ਸੂਚੀ ਵਿੱਚ ਸ਼ਾਮਲ ਹਨ ਜੋ ਸਿੱਖ ਨਹੀਂ ਹਨ। ਧਾਮੀ ਨੇ ਕਿਹਾ ਕਿ ਜੋ ਵੋਟਿੰਗ ਪ੍ਰਕਿਰਿਆ ਹੈ ਉਹ ਵੀ ਸਹੀ ਨਹੀਂ ਹੈ, ਜਿਸ ਉੱਤੇ ਅਸੀਂ ਪਹਿਲਾਂ ਵੀ ਇਤਰਾਜ਼ ਪ੍ਰਗਟਾਇਆ ਸੀ, ਪਰ ਉਸ ਵਿੱਚ ਸੁਧਾਰ ਨਹੀਂ ਕੀਤਾ ਗਿਆ ਹੈ।
ਵੋਟਰ ਸੂਚੀ ਵਿੱਚ ਵੱਡੀਆਂ ਬੇਨਿਯਮੀਆਂ
ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਵੱਡੀਆਂ ਬੇਨਿਯਮੀਆਂ ਹੋਈਆਂ ਹਨ। ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਇਹ ਮਾਮਲਾ ਭਲਕੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਚੁੱਕਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਬਹੁਤ ਥਾਈਂ ਡਬਲ ਵੋਟਾਂ ਬਣਾ ਦਿੱਤੀਆਂ ਗਈਆਂ ਹਨ। ਕਈ ਥਾਵਾਂ 'ਤੇ ਵੋਟਰ ਸੂਚੀਆਂ ਅਜੇ ਤੱਕ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ।
ਅਸੀਂ ਕਮਿਸ਼ਨ ਤੋਂ ਮੰਗ ਕਰਾਂਗੇ ਕਿ ਇਤਰਾਜ਼ ਦਾਖ਼ਲ ਕਰਨ ਦੀ ਤਰੀਕ ਵਧਾਈ ਜਾਵੇ। ਵੋਟਰ ਸੂਚੀ ਵਿੱਚ ਵੱਡੇ ਪੱਧਰ 'ਤੇ ਹੇਰਾਫੇਰੀ ਹੋਈ ਹੈ। ਕਈ ਥਾਵਾਂ ’ਤੇ ਪੂਰੇ ਪਿੰਡ ਦੀਆਂ ਵੋਟਾਂ ਗਾਇਬ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਅਕਾਲੀ ਦਲ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਧਾਂਦਲੀ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਜਾਅਲੀ ਅਤੇ ਵਾਧੂ ਵੋਟਾਂ ਪਈਆਂ ਹਨ।