ਪੰਜਾਬ

punjab

ETV Bharat / state

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ; ਹਸਪਤਾਲ 'ਚ ਦਾਖ਼ਲ - Sgpc jathedar giani raghbir singh - SGPC JATHEDAR GIANI RAGHBIR SINGH

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਪੜ੍ਹੋ ਪੂਰੀ ਖ਼ਬਰ...

JATHEDAR GIANI RAGHBIR SINGH
ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ (facebook)

By ETV Bharat Punjabi Team

Published : Oct 3, 2024, 6:01 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

ਕਦੋਂ ਹੋਏ ਹਸਪਤਾਲ 'ਚ ਭਰਤੀ

ਕਾਬਲੇਜ਼ਿਕਰ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ "ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਾ। ਡਾਕਟਰਾਂ ਦੀ ਟੀਮ ਨੇ ਡੇਂਗੂ ਦੇ ਖਦਸ਼ੇ ਦੇ ਮੱਦੇਨਜ਼ਰ ਖੂਨ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ"।

ਸਾਰੇ ਪ੍ਰੋਗਰਾਮ ਰੱਦ

ਬੀਤੇ ਦਿਨ ਅਤੇ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਕਈ ਪ੍ਰੋਗਰਾਮ ਸਨ, ਜਿੰਨ੍ਹਾਂ ਵਿੱਚ ਉਨ੍ਹਾਂ ਨੇ ਸ਼ਿਰਕਤ ਕਰਨੀ ਸੀ, ਪਰ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡਾਕਟਰਾਂ ਮੁਤਾਬਿਕ ਜਥੇਦਾਰ ਸਾਹਿਬ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਜਲਦ ਛੁੱਟੀ ਦੇ ਦਿੱਤੀ ਜਾਵੇਗੀ।

ABOUT THE AUTHOR

...view details