ਅੰਮ੍ਰਿਤਸਰ: ਪੰਜਾਬ ਦੇ ਮਸ਼ਹੂਰ ਅਦਾਕਾਰਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' 'ਤੇ ਕੱਟ ਲਾਉਣ ਦਾ ਮਾਮਲਾ ਹੋਰ ਵੀ ਭੱਖਦਾ ਜਾ ਰਿਹਾ ਹੈ। ਇਸ ਸਬੰਧੀ SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ। ਜਿਸ ਵਿੱਚ ਸੈਂਸਰ ਬੋਰਡ ਵੱਲੋਂ ਫਿਲਮ 'ਚ 120 ਕੱਟ ਲਾਉਣ ਦਾ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਗਰੇਵਾਲ ਦਾ ਕਹਿਣਾ ਹੈ ਕਿ 'ਪੰਜਾਬ 95' ਫਿਲਮ ਜਿਸ ਵਿੱਚ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਦਿਖਾਈ ਗਈ ਹੈ, ਪਰ ਇਸ ਤੇ ਸੈਂਸਰ ਬੋਰਡ ਨੇ ਉਹ ਪੱਤੀ ਕਰਕੇ 120 ਸੀਨ ਕੱਟ ਕੇ ਸਿੱਖਾਂ ਦੇ ਦਿਲਾਂ ਨੂੰ ਢਾਅ ਲਾਇਆ ਹੈ।
ਕੌਮ ਨੂੰ ਸਮਰਪਿਤ ਸਨ ਖਾਲੜਾ
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਯੌਧੇ ਰਹੇ ਜਸਵੰਤ ਸਿੰਘ ਖਾਲੜਾ ਦੇ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਇੱਕ ਚਿੱਠੀ ਪੰਥ ਦੇ ਨਾਲ ਜਾਰੀ ਕੀਤੀ ਗਈ, ਜਿਸ ਨੂੰ ਦੋ ਚਾਰ ਦਿਨ ਹੋ ਗਏ ਹਨ ਪਰ ਅਜੇ ਤੱਕ ਇਸ ਉਤੇ ਕੋਈ ਕਾਰਵਾਈ ਨਹੀਂ ਕਿਤੀ ਗਈ। ਜਿਸ ਨੁੰ ਲੈਕੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਇਸ ਮੌਕੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਹਰ ਵਾਰ ਆਹਤ ਕੀਤਾ ਜਾਂਦਾ ਹੈ। ਅਸਲ ਨਸਲਕੁਸ਼ੀ ਕੀ ਸੀ ਇਹ ਫਿਲਮ ਵਿੱਚ ਵਿਖਾਇਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜੋ ਜੋ ਹੋਇਆ ਉਸ ਦਾ ਇਤਿਹਾਸ ਦਰਸਾਉਂਦੀ ਫਿਲਮ ਹੈ ਪੰਜਾਬ 85, ਜਿਸ ਨੂੰ ਇਸ ਤਰ੍ਹਾਂ ਕੱਟ ਵੱਢ ਕੇ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ।