ਪੰਜਾਬ

punjab

ETV Bharat / state

SGPC ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ - Prakash purab of Arjan Dev Ji

Prakash purab of Shri Guru Arjan Dev Ji: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਐੱਸਜੀਪੀਸੀ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ।

PRAKASH PURAB OF ARJAN DEV JI
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

By ETV Bharat Punjabi Team

Published : Apr 27, 2024, 6:45 AM IST

ਪ੍ਰਤਾਪ ਸਿੰਘ, ਸਕੱਤਰ,ਐੱਸਜੀਪੀਸੀ

ਅੰਮ੍ਰਿਤਸਰ: ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਦੇ ਨਾਲ 30 ਅਪ੍ਰੈਲ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਕਾਲਵਾ, ਸਕੱਤਰ ਪ੍ਰਤਾਪ ਸਿੰਘ ਅਤੇ ਸਤਬੀਰ ਸਿੰਘ ਧਾਮੀ ਨਿਜੀ ਸਹਾਇਕ ਪ੍ਰਧਾਨ ਐਸਜੀਪੀਸੀ ਨੇ ਸੇਵਕ ਜੱਥਾ ਇਸ਼ਨਾਨ ਗੁ: ਟਾਹਲੀ ਸਾਹਿਬ (ਸੰਤੋਖਸਰ) ਮੁੱਖ ਸੇਵਾਦਾਰ ਤਰਲੋਚਨ ਸਿੰਘ ਬਿੱਟੂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕਰਕੇ ਕੀਰਤਨ ਦਰਬਾਰ ਦੀ ਤਿਆਰੀਆਂ ਸਬੰਧੀ ਵਿਚਾਰ ਕੀਤਾ।

ਇਲਾਹੀ ਕੀਰਤਨ ਨਾਲ ਸੰਗਤ ਹੋਵੇਗੀ ਨਿਹਾਲ: ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਪ੍ਰੈਲ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 30 ਅਪੈਲ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਉੱਤੇ ਭਾਈ ਸੁਰਿੰਦਰ ਸਿੰਘ ਹਜੂਰੀ ਰਾਗੀ, ਭਾਈ ਚਮਨਜੀਤ ਸਿੰਘ ਦਿੱਲੀ ਵਾਲੇ, ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ, ਭਾਈ ਮਨਵੀਰ ਸਿੰਘ ਨਾਨਕਸਰ ਭੁੱਚੋ ਸਹਿਬ, ਭਾਈ ਦਵਿੰਦਰ ਸਿੰਘ ਖਾਲਸਾ ਖੰਨਾ, ਭਾਈ ਗੁਰਇਕਬਾਲ ਸਿੰਘ ਦੀ ਬੀਬੀ ਕੋਲਾ ਜੀ ਵਾਲੇ ਅਤੇ ਭਾਈ ਗਗਨਦੀਪ ਸਿੰਘ ਜੀ ਗੰਗਾ ਨਗਰ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਸੁਰੱਖਿਆ ਦੇ ਪੁਖਤੇ ਪ੍ਰਬੰਧ:ਇਸ ਮੌਕੇ ਉੱਤੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਵੀ ਵੱਡੀ ਗਿਣਤੀ ਵਿੱਚ ਆਪਣੀ ਹਾਜ਼ਰੀ ਭਰਨ ਲਈ ਪਹੁੰच ਕਰਨਗੇ। ਇਸ ਸਮਾਗਮ ਦੀ ਸ਼ੁਰੂਆਤੀ ਅਰਦਾਸ ਆਜ਼ਾਦਵਿੰਦਰ ਸਿੰਘ ਗ੍ਰੰਥੀ ਕਰਨਗੇ। 30 ਅਪ੍ਰੈਲ ਨੂੰ ਕੀਰਤਨ ਦਰਬਾਰ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਗੁਰੂ ਕੇ ਲੰਗਰ ਲਗਾਏ ਜਾਣਗੇ। ਇਸ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਦੂਰ-ਦਰਾਡਿਓਂ ਸੰਗਤ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮੌਕੇ ਪਹੁੰਚਣਗੀਆਂ ਅਤੇ ਇਸ ਦੌਰਾਨ ਸੰਗਤ ਦੀ ਸੁਰੱਖਿਆ ਦੇ ਵੀ ਪੁਖਤੇ ਪ੍ਰਬੰਧ ਕੀਤੇ ਜਾਣਗੇ।

ABOUT THE AUTHOR

...view details