ਸੰਗਰੂਰ : ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ਵਿੱਚ ਸ਼ਨੀਵਾਰ ਨੂੰ ਅੱਗ ਨੇ ਤਾਂਡਵ ਮਚਾ ਦਿੱਤਾ। ਦੁਪਹਿਰ ਸਮੇਂ ਲੱਗੀ ਅੱਗ ਸਥਾਨਕ ਕਿਸਾਨਾਂ ਦੀ ਕਰੀਬ 300-400 ਏਕੜ ਨਾੜ ਤੇ ਇੱਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ। ਉੱਥੇ ਹੀ ਖੇਤਾਂ ਨੇੜੇ ਵਾੜੇ 'ਚ 50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜ਼ਿੰਦਾ ਸੜ ਗਈਆਂ। ਇਸ ਨਾਲ ਕਿਸਾਨ ਬੇਹੱਦ ਆਹਤ ਹੋ ਗਏ। ਕਿਸਾਨਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਵਿੱਚ ਤਕਰੀਬਨ 5 ਲੱਖ ਦਾ ਨੁਕਸਾਨ ਹੋਇਆ ਹੈ।
ਭਵਾਨੀਗੜ੍ਹ ਦੇ ਖੇਤਾਂ 'ਚ ਲੱਗੀ ਭਿਆਨਕ ਅੱਗ, ਨਾੜ ਦੇ ਨਾਲ-ਨਾਲ ਸੜ੍ਹ ਕੇ ਸੁਆਹ ਹੋਈਆਂ ਦਰਜਨਾਂ ਭੇਡਾਂ ਤੇ ਬੱਕਰੀਆਂ - Sheep and goats burnt alive - SHEEP AND GOATS BURNT ALIVE
ਭਵਾਨੀਗੜ੍ਹ ਦੇ ਰਾਮਗੜ੍ਹ 'ਚ ਅੱਗ ਦੇ ਤਾਂਡਵ 'ਚ ਕਿਸਾਨਾਂ ਦੀ 400 ਏਕੜ ਦੇ ਲੱਗਭਗ ਨਾੜ ਦੇ ਨਾਲ-ਨਾਲ 50 ਦੇ ਕਰੀਬ ਭੇਡਾਂ ਤੇ ਬੱਕਰੀਆਂ ਵੀ ਜ਼ਿੰਦਾ ਸੜਕੇ ਸੁਆਹ ਹੋ ਗਈਆਂ। ਇਸ ਨਾਲ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ।
![ਭਵਾਨੀਗੜ੍ਹ ਦੇ ਖੇਤਾਂ 'ਚ ਲੱਗੀ ਭਿਆਨਕ ਅੱਗ, ਨਾੜ ਦੇ ਨਾਲ-ਨਾਲ ਸੜ੍ਹ ਕੇ ਸੁਆਹ ਹੋਈਆਂ ਦਰਜਨਾਂ ਭੇਡਾਂ ਤੇ ਬੱਕਰੀਆਂ - Sheep and goats burnt alive Sheep and goats burnt alive due to fire in nearby village of Bhawanigarh](https://etvbharatimages.akamaized.net/etvbharat/prod-images/05-05-2024/1200-675-21389579-219-21389579-1714871876679.jpg)
Published : May 5, 2024, 7:08 AM IST
ਕੁਝ ਹੀ ਮਿੰਟਾਂ 'ਚ ਤਬਾਹ ਹੋ ਗਿਆ ਸਾਰਾ ਕੁਝ : ਉਥੇ ਹੀ ਮੌਕੇ 'ਤੇ ਮੌਜੁਦ ਪਿੰਡ ਵਾਸੀਆਂ ਨੇ ਦੱਸਿਆ ਕਿ ਦੁਪਹਿਰ ਇੱਕ-ਡੇਢ ਵਜੇ ਦੇ ਕਰੀਬ ਕਪਿਆਲ ਨਹਿਰ ਵਾਲੇ ਪੁੱਲ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ 'ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇਸ ਦੌਰਾਨ ਭਿਆਨਕ ਅੱਗ ਕਾਰਨ 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ 'ਚ ਖੜ੍ਹੀਆਂ ਉਸ ਦੀਆਂ 40-45 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜਿੰਦਾ ਸੜ ਗਈਆਂ। ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਕਿਸਾਨਾਂ ਦਾ ਹੋਇਆ ਲੱਖਾਂ ਦਾ ਨੁਕਸਾਨ: ਇਸ ਹੀ ਦੌਰਾਨ ਫੈਲਦੀ-ਫੈਲਦੀ ਅੱਗ ਕਿਸਾਨ ਇੰਦਰਜੀਤ ਸਿੰਘ ਦੇ ਪਿੰਡ ਵਿੱਚਕਾਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਚੜ੍ਹ ਗਈ, ਜਿਸ ਕਾਰਨ ਕਿਸਾਨ ਦੀ 400-500 ਟਰਾਲੀ ਦੇ ਕਰੀਬ ਤੂੜੀ ਰਾਖ ਹੋ ਗਈ, ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ।ਪਿੰਡ ਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਟਰੈਕਟਰਾਂ ਜਾਂ ਮੌਕੇ 'ਤੇ ਹੋਰ ਸਾਧਨਾਂ ਰਾਹੀਂ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਹਾਲਾਂਕਿ ਅੱਗ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਇਸ ਭਿਆਨਕ ਅੱਗ 'ਤੇ ਕਾਬੂ ਪਾਇਆ ਪਰੰਤੂ ਉਦੋਂ ਤੱਕ ਕਾਫੀ ਜਿਆਦਾ ਨੁਕਸਾਨ ਹੋ ਚੁੱਕਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ 'ਚ ਪਸ਼ੂ ਸੜ ਜਾਣ ਕਾਰਨ ਗਰੀਬ ਪਸ਼ੂ ਪਾਲਕ ਮਹਿੰਦਰ ਸਿੰਘ ਦਾ 10-12 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਤੋਂ ਗਰੀਬ ਪਸ਼ੂ ਪਾਲਕ ਅਤੇ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਲਈ ਮੁਆਵਜੇ ਦੀ ਮੰਗ ਕੀਤੀ ਹੈ