ਪੰਜਾਬ

punjab

ETV Bharat / state

ਚੋਣਾਂ ਤੋਂ ਤੁਰੰਤ ਬਾਅਦ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ, ਮੋਦੀ ਦੇ ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ - Angural withdrew his resignation

Angural Withdrew His Resignation : ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ, ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।

ANGURAL WITHDREW HIS RESIGNATION
ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ (ETV Bharat Jalandhar)

By ETV Bharat Punjabi Team

Published : Jun 2, 2024, 12:59 PM IST

ਜਲੰਧਰ : ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।

ਅੰਗੁਰਾਲ ਨੇ ਪੱਤਰ 'ਚ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ 'ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਲ ਨੂੰ ਬੁਲਾਇਆ ਸੀ।

ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ (ETV Bharat Jalandhar)

ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੰਗੁਰਲ ਨੇ ਮੋਦੀ ਦੇ ਪਰਿਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਹਟਾ ਦਿੱਤਾ ਹੈ।

ਅਸਤੀਫਾ ਸਪੀਕਰ ਸੰਧਵਾ ਨੂੰ ਭੇਜਿਆ :ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਭਾਜਪਾ 'ਚ ਸ਼ਾਮਲ ਹੋ ਗਏ ਸਨ ਅਤੇ ਅਗਲੇ ਹੀ ਦਿਨ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਅੰਗੁਰਲ 'ਆਪ' ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਹੁਣ ਭਾਜਪਾ ਵਿੱਚ) ਦੇ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚੇ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਮਗਰੋਂ ਜ਼ਿਲ੍ਹਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

ਆਪ੍ਰੇਸ਼ਨ ਲੋਟਸ ਦਾ ਮੁੱਖ ਸ਼ਿਕਾਇਤਕਰਤਾ :ਸ਼ੀਤਲ ਅਗੂਨਰਾਲ ਓਪਰੇਸ਼ਨ ਲੋਟਸ ਦਾ ਮੁੱਖ ਸ਼ਿਕਾਇਤਕਰਤਾ ਹੈ, ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਸੀ। ਕਰੀਬ ਡੇਢ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਵਾਏ ਸਨ।

ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਪਰ ਡੇਢ ਸਾਲ ਬੀਤ ਜਾਣ 'ਤੇ ਵੀ ਵਿਜੀਲੈਂਸ ਦੀ ਜਾਂਚ 'ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ 'ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ 'ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।

ABOUT THE AUTHOR

...view details