ਚੰਡੀਗੜ੍ਹ:ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋਏ 'ਆਪ' ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਵੀ ਅੱਜ ਆਪਣਾ ਅਸਤੀਫ਼ਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸੌਂਪ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਅੰਗੁਰਾਲ ਨੇ ਵੱਡੇ ਖੁਲਾਸੇ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਭਾਜਪਾ 'ਚ ਜਾਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ - SHEETAL ANGURAL RESIGN
ਬੀਤੇ ਦਿਨੀਂ ਆਮ ਅਦਮੀ ਪਾਰਟੀ ਨੂੰ 2 ਬਹੁਤ ਵੱਡੇ ਝਟਕੇ ਲੱਗੇ।ਇੰਨ੍ਹਾਂ ਝਟਕਿਆਂ ਤੋਂ ਬਾਅਦ ਪਾਰਟੀ 'ਤੇ ਕੀ ਪ੍ਰਭਾਵ ਪਵੇਗਾ ਅਤੇ ਪਾਰਟੀ ਨੂੰ ਝਟਕੇ ਲੱਗੇ ਕਿਉਂ ਨੇ ਜਾਨਣ ਲਈ ਪੜ੍ਹੋ ਪੂਰੀ ਖ਼ਬਰ
Published : Mar 28, 2024, 9:06 PM IST
|Updated : Mar 28, 2024, 9:12 PM IST
ਸ਼ੀਤਲ ਦਾ ਜ਼ੋਰਦਾਰ ਵਿਰੋਧ: ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰ ਲਿਆ ਹੈ।
- ਪੰਜਾਬ ਸਣੇ ਇੰਨ੍ਹਾਂ ਸੂਬਿਆਂ 'ਚ ਚੋਣ ਲੜੇਗੀ ਸਾਂਸਦ ਸਿਮਰਨਜੀਤ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਉਮੀਦਵਾਰਾਂ ਦਾ ਕੀਤਾ ਐਲਾਨ - Declaration of election contest
- ਲਵ ਕੁਮਾਰ ਗੋਲਡੀ ਅਤੇ ਮਲਕੀਤ ਸਿੰਘ ਬਰਮੀ ਮੁੜ ਕਾਂਗਰਸ ‘ਚ ਹੋਏ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸੁਆਗਤ - LEADERS REJOINED THE CONGRESS
- AAP ਤੋਂ ਭਾਜਪਾ 'ਚ ਗਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖਿਲਾਫ਼ ਕੱਢੀ ਭੜਾਸ, ਆਖੀਆਂ ਇਹ ਗੱਲਾਂ - Statements made against AAP
ਸ਼ੀਤਲ ਦੇ ਵੱਡੇ ਖੁਲਾਸੇ: ਸ਼ੀਤਲ ਅੰਗੁਰਾਲ ਓਪਰੇਸ਼ਨ ਲੋਟਸ ਦੀ ਮੁੱਖ ਸ਼ਿਕਾਇਤਕਰਤਾ ਹੈ ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਸੀ। ਕਰੀਬ ਡੇਢ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਵਾਏ ਸਨ। ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ ਪਰ ਡੇਢ ਸਾਲ ਬੀਤ ਜਾਣ 'ਤੇ ਵੀ ਵਿਜੀਲੈਂਸ ਦੀ ਜਾਂਚ 'ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ 'ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ 'ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।