ਬਠਿੰਡਾ:ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕੱਸੀ ਜਾ ਰਹੀ ਹੈ। ਇਸੇ ਕਾਰਨ ਜਮੀਨੀ ਪੱਧਰ 'ਤੇ ਪਾਰਟੀ ਕੰਮ ਕਰਨ 'ਚ ਲੱਗ ਗਈ ਹੈ। ਪਾਰਟੀ ਵੱਲੋਂ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਤਲਵੰਤੀ ਸਾਬੋ ਤੋਂ ਨਵੇਂ ਹਲਕਾ ਇੰਚਾਰਜ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਰਵੀਪ੍ਰੀਤ ਸਿੰਘ ਸਿੱਧੂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਨਿਯੁਕਤ - Ravipreet Sidhu constituency charge - RAVIPREET SIDHU CONSTITUENCY CHARGE
Ravipreet Singh Sidhu : ਅਕਾਲੀ ਦਲ ਨੂੰ ਆਉਣ ਵਾਲੇ ਸਮੇਂ 'ਚ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਮੁੜ ਤੋਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਪਾਰਟੀ ਨੇ ਨਵੇਂ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਦੀਆਂ ਨਿਯੁਕਤੀਆਂ ਕੀਤੀ ਗਈਆਂ ਹਨ।
Published : Jun 12, 2024, 10:39 AM IST
ਰੱਬ ਦਾ ਸ਼ੁਕਰਾਨਾ:ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਰਵੀ ਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਸਮੇਤ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਵੀ ਪ੍ਰਕਾਸ਼ ਕਰਵਾਏ, ਜਿਨਾਂ ਦੇ ਭੋਗ 13 ਜੂਨ ਨੂੰ ਪਾਏ ਜਾਣਗੇ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਪੁੱਜਣਗੇ।
- ਪੰਜਾਬ 'ਚ ਕੰਮ ਨਾ ਆਈ ਵਿਜੀਲੈਂਸ ਦੀ ਸਖ਼ਤੀ, ਸਰਕਾਰੀ ਨੌਕਰੀ ਬਦਲੇ ਨੌਜਵਾਨਾਂ ਨਾਲ ਵੱਜੀ 26 ਲੱਖ ਦੀ ਠੱਗੀ - Vigilance arrested two policemen
- ਰਵਨੀਤ ਬਿੱਟੂ ਨੇ ਸੰਭਾਲਿਆ ਰਾਜ ਮੰਤਰੀ ਦਾ ਅਹੁਦਾ- ਕਿਹਾ- ਮੈਂ ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ, ਰੇਲਵੇ ਨੂੰ ਅੱਗੇ ਵਧਾਉਣ ਦੀ ਲਈ ਕਰਾਂਗਾ ਹਰ ਯਤਨ - Ravneet Bittu took over the post
- ਕੰਗਨਾ ਥੱਪੜ ਕਾਂਡ ਨੂੰ ਲੈ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ਪੰਜਾਬ ਨੂੰ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ ਬਦਨਾਮ - Mansa Sidhhu Moosewala Birthday
ਸਮੁੱਚੀ ਲੀਡਰਸ਼ਿਪ ਦਾ ਧੰਨਵਾਦ: ਰਵੀ ਪ੍ਰੀਤ ਸਿੰਘ ਸਿੱਧੂ ਨੇ ਇਸ ਜਿੰਮੇਵਾਰੀ ਲਈ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ, ਉੱਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ।ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਹਲਕੇ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿੱਚ ਕੋਈ ਵੀ ਧੜਾ ਜਾਂ ਧੜੇਬੰਦੀ ਨਹੀਂ ਹੈ। ਸਾਰੇ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ।ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਹਲਕਾ ਤਲਵੰਡੀ ਸਾਬੋ ਵੱਲੋਂ ਪੂਰਾ ਜ਼ੋਰ ਲਗਾਇਆ ਜਾਵੇਗਾ ਅਤੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ।