ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਮੋਗਾ 'ਚ ਕੀਤਾ ਚੋਣ ਪ੍ਰਚਾਰ, ਕਿਹਾ- ਖੇਤਰੀ ਪਾਰਟੀ ਦਾ ਸਾਥ ਦੇਣ ਲੋਕ - Rajwinder campaigned in moga

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਸਾਥੀਆਂ ਨਾਲ ਮੋਗਾ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਨੂੰ ਜੇਕਰ ਬਚਾਉਣਾ ਹੈ ਤਾਂ ਦਿੱਲੀ ਤੋਂ ਚੱਲਣ ਵਾਲੀਆ ਪਾਰਟੀਆਂ ਦਾ ਨਹੀਂ ਸੂਬਾ ਵਾਸੀਆਂ ਨੂੰ ਖੇਤਰੀ ਪਾਰਟੀ ਦਾ ਸਾਥ ਦੇਣ ਦੀ ਲੋੜ ਹੈ।

Shiromani Akali Dal candidate Rajwinder Singh campaigned in Farikot
ਉਮੀਦਵਾਰ ਰਾਜਵਿੰਦਰ ਸਿੰਘ ਨੇ ਫਰੀਦਕੋਟ 'ਚ ਕੀਤਾ ਚੋਣ ਪ੍ਰਚਾਰ

By ETV Bharat Punjabi Team

Published : Apr 24, 2024, 4:57 PM IST

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਮੋਗਾ 'ਚ ਕੀਤਾ ਚੋਣ ਪ੍ਰਚਾਰ

ਮੋਗਾ: ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਵਿੱਚ ਉਤਾਰੇ ਜਾਣ ਤੋਂ ਬਾਅਦ ਬੜੀ ਤੇਜ਼ੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੀ ਚੋਣ ਮੁਹਿੰਮ ਸਿਖਰਾਂ ਉੱਤੇ ਚੱਲ ਰਹੀ ਹੈ। ਵਰਕਰਾਂ ਅਤੇ ਵੋਟਰਾਂ ਵੱਲੋਂ ਵੱਡੇ ਪੱਧਰ ਉੱਤੇ ਰਾਜਵਿੰਦਰ ਸਿੰਘ ਤੇ ਸਮਰਥਨ ਦਿੱਤਾ ਜਾ ਰਿਹਾ ਹੈ। ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋਹੀਰਾ ਵਿੱਚ ਪੀਏਸੀ ਕਮੇਟੀ ਦੇ ਗ੍ਰਹਿ ਵਿਖੇ ਰੱਖੇ ਵਿਸ਼ਾਲ ਇਕੱਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ।

ਖੇਤਰੀ ਪਾਰਟੀ ਦਾ ਸਾਥ ਦੇਣ ਦੀ ਲੋੜ:ਇਸ ਮੌਕੇ ਉੱਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਪਾਰਟੀ ਹੈ ਜੋ ਪੰਜਾਬ ਦੇ ਹਰ ਖੇਤਰ ਦੇ ਨਾਲ ਜੁੜੀ ਹੋਈ ਹੈ ਅਤੇ ਹਰ ਖੇਤਰ ਦਾ ਦੁੱਖ ਦਰਦ ਸਮਝਦੀ ਹੈ। ਉਹਨਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਵਿੱਖ ਸਵਾਰ ਨਹੀਂ ਸਕਦੀਆਂ ਅਤੇ ਨਾ ਹੀ ਚੋਣ ਮੈਦਾਨ ਵਿੱਚ ਉਤਾਰੇ ਕਲਾਕਾਰ ਸਾਡੇ ਹਲਕੇ ਦਾ ਵਿਕਾਸ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਉਹੀ ਵਿਅਕਤੀ ਵਿਕਾਸ ਕਰਾ ਸਕਦਾ ਹੈ ਜੋ ਆਪਣੇ ਹਲਕੇ ਅਤੇ ਆਪਣੇ ਧਰਮ ਨਾਲ ਜੁੜਿਆ ਹੋਵੇ।

ਮਜ੍ਹਬ ਦਾ ਪੂਰਾ ਮਾਣ ਅਤੇ ਸਤਿਕਾਰ:ਇਸ ਮੌਕੇ ਉਹਨਾਂ ਸਮੂਹ ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਆਪਣੀ ਇੱਕ-ਇੱਕ ਵੋਟ ਤੱਕੜੀ ਦੇ ਚੋਣ ਨਿਸ਼ਾਨ ਉੱਤੇ ਪਾ ਕੇ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਪਾਰਟੀ ਹੈ ਜਿਸ ਨੇ ਹਰੇਕ ਧਰਮ ਹਰੇਕ ਮਜ੍ਹਬ ਦਾ ਪੂਰਾ ਮਾਣ ਅਤੇ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1997 ਵਿੱਚ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡ ਖਾਟੀ ਵਿੱਚ ਇੱਕ ਕਰੋੜ ਦੀ ਲਾਗਤ ਨਾਲ ਭਗਵਾਨ ਸ੍ਰੀ ਪਰਸੂਰਾਮ ਜੀ ਦੀ ਯਾਦ ਵਿਸ਼ਾਲ ਬਿਲਡਿੰਗ ਸਥਾਪਿਤ ਕੀਤੀ ਅਤੇ 2007 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੜ ਪਟਿਆਲਾ ਯੂਨੀਵਰਸਿਟੀ ਵਿੱਚ ਭਗਵਾਨ ਪਰਸ਼ੂ ਰਾਮ ਜੀ ਦੀ ਚੇਅਰ ਸਥਾਪਿਤ ਕੀਤੀ। ਇਸ ਮੌਕੇ ਉੱਤੇ ਉਹਨਾਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਵਿਸ਼ਵਾਸ ਦਵਾਇਆ ਕਿ ਉਹ ਹਲਕੇ ਵਿੱਚੋਂ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ।

ABOUT THE AUTHOR

...view details