ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈਕੇ ਇਹ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਕਰਨ ਨੂੰ ਲੈਕੇ ਚਰਚਾ ਨਹੀਂ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਲੋਕ ਸਸਭਾ ਚੋਣਾਂ ਲਈ ਆਪਣੇ ਸੁਝਾਅ ਦਿੱਤੇ ਹਨ।
ਆਮ ਆਦਮੀ ਪਾਰਟੀ ਦੀ ਹਰ ਯੋਜਨਾ ਵਿੱਚ ਕੁਝ ਨਾ ਕੁਝ ਗਲਤ: ਦੂਜੇ ਪਾਸੇ ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਹੋਣ ਦੇ ਮਾਮਲੇ ਉੱਤੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਕਜਰੀਵਾਲ ਤਕੜਾ ਹੋਵੇ ਅਤੇ ਜੇਲ੍ਹ ਜਾਵੇ, ਜੇਲ੍ਹ ਤੋਂ ਡਰਨਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਕਿਹਾ ਉਸ ਦੇ ਬਿਲਕੁਲ ਉਲਟ ਕੀਤਾ। ਮਜੀਠੀਆ ਨੇ ਕਿਹਾ ਕਿ ਉਹ ਇਮਾਨਦਾਰ ਹਨ ਪਰ ਆਮ ਆਦਮੀ ਪਾਰਟੀ ਦੀ ਹਰ ਯੋਜਨਾ ਵਿੱਚ ਕੁਝ ਨਾ ਕੁਝ ਗਲਤ ਜ਼ਰੂਰ ਹੁੰਦਾ ਹੈ।