ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੀ ਪਟਿਆਸਾ ਪਾਰਲੀਮਾਨੀ ਹਲਕੇ ਵਿੱਚ ਮੁਹਿੰਮ ਨੂੰ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿੱਚ ਸ਼ਾਮਲ ਹੋਏ।
ਅਕਾਲੀ ਦਲ ਵੱਲੋਂ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਜਾਰੀ, ਸੁਖਬੀਰ ਸਿੰਘ ਬਾਦਲ ਨੇ ਰੁੱਸੇ ਹੋਏ ਜਥੇਦਾਰ ਸੁਰਜੀਤ ਗੜ੍ਹੀ ਨੂੰ ਪਾਰਟੀ 'ਚ ਕਰਵਾਇਆ ਸ਼ਾਮਿਲ - Surjit Garhi rejoin Akali Dal - SURJIT GARHI REJOIN AKALI DAL
Surjit Garhi Rejoin Akali Dal : ਪਟਿਆਲਾ ਵਿਖੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਪਾਰਟੀ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉੱਥੇ ਹੀ ਪਟਿਆਲਾ ਤੋਂ ਅਕਾਲੀ ਉਮੀਦਵਾਰ ਐੱਨ ਕੇ ਸ਼ਰਮਾ ਅਤੇ ਪ੍ਰਧਾਨ ਸੁਖਬੀਰ ਬਾਦਲ ਰੁੱਸੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦੀ ਪਾਰਟੀ ਵਿੱਚ ਵਾਪਸੀ ਕਰਵਾਈ।
Published : May 2, 2024, 9:47 AM IST
ਜਥੇਦਾਰ ਗੜ੍ਹੀ ਦੀ ਵਾਪਸੀ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗੜ੍ਹੀ ਦੀ ਪਿੰਡ ਫਤਿਹਪੁਰ ਗੜ੍ਹੀ ਵਿਚਲੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਕੀਤੀਾ। ਸੁਖਬੀਰ ਬਾਦਲ ਨੇ ਕਿਹਾ ਕਿ ਜਥੇਦਾਰ ਗੜ੍ਹੀ ਉਹਨਾਂ ਦੇ ਨਜ਼ਦੀਕੀ ਮਿੱਤਰ ਹਨ, ਜੋ ਬੀਤੇ ਸਮੇਂ ਵਿੱਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਜੋਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹਮੇਸ਼ਾ ਆਪਣੀ ਮਾਂ ਪਾਰਟੀ ਅਕਾਲੀ ਦਲ ਲਈ ਚਿੰਤਤ ਰਹਿੰਦੇ ਸਨ। ਉਹਨਾਂ ਕਿਹਾ ਕਿ ਗੜ੍ਹੀ ਦੀ ਪਾਰਟੀ ਵਿੱਚ ਵਾਪਸੀ ਨਾਲ ਉਹਨਾਂ ਨੂੰ ਨਿੱਜੀ ਤੌਰ ’ਤੇ ਸਕੂਨ ਮਿਲਿਆ ਹੈ ਕਿਉਂਕਿ ਉਹਨਾਂ ਦੀ ਵਾਪਸੀ ਨਾਲ ਪਾਰਟੀ ਸਿਰਫ ਪਟਿਆਲਾ ਪਾਰਲੀਮਾਨੀ ਹਲਕੇ ਵਿੱਚ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਵਿੱਚ ਮਜ਼ਬੂਤ ਹੋਵੇਗੀ ਕਿਉਂਕਿ ਉਹਨਾਂ ਦੇ ਰਾਜਪੂਤ ਭਾਈਚਾਰੇ ਨੇ ਹਮੇਸ਼ਾ ਸਾਰੇ ਪੰਜਾਬ ਵਿੱਚ ਪਾਰਟੀ ਦੀ ਹਮਾਇਤ ਕੀਤੀ ਹੈ।
ਅਕਾਲੀ ਦਲ ਨੇ ਕੀਤਾ ਵਿਕਾਸ:ਇਸ ਮੌਕੇ ਜਥੇਦਾਰ ਗੜ੍ਹੀ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਕਿਸੇ ਵੀ ਹੋਰ ਪਾਰਟੀ ਨੇ ਪੰਜਾਬ ਲਈ ਇੰਨਾ ਕੰਮ ਨਹੀਂ ਕੀਤਾ ਜਿੰਨਾ ਅਕਾਲੀ ਦਲ ਨੇ ਕੀਤਾ ਹੈ। ਕੌਮੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ। ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਦੇ ਸਾਰੇ ਲਟਕਦੇ ਮਸਲੇ ਹੱਲ ਕਰਵਾਉਣ ਲਈ ਅਕਾਲੀ ਦਲ ਦੀ ਡਟਵੀਂ ਹਮਾਇਤ ਕਰਨ। ਉਹਨਾਂ ਦੀ ਟੀਮ ਹੁਣ ਪਟਿਆਲਾ ਪਾਰਲੀਮਾਨੀ ਹਲਕੇ ਵਿਚ ਪਾਰਟੀ ਉਮੀਦਵਾਰ ਐਨ ਕੇ ਸ਼ਰਮਾ ਦੀ ਜਿੱਤ ਵਾਸਤੇ ਦਿਨ ਰਾਤ ਇਕ ਕਰ ਦੇਣਗੇ। ਐਨ ਕੇ ਸ਼ਰਮਾ ਨੇ ਵੀ ਇਹ ਦੱਸਿਆ ਕਿ ਕਿਵੇਂ ਉਹਨਾਂ ਦਹਾਕਿਆਂ ਪਹਿਲਾਂ ਇਕੱਠਿਆਂ ਜਥੇਦਾਰ ਗੜ੍ਹੀ ਨਾਲ ਸਿਆਸੀ ਸਫਰ ਸ਼ੁਰੂ ਕੀਤਾ ਅਤੇ ਰਲ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਪਹਿਲ ਦਿੱਤੀ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਹਲਕੇ ਵਿੱਚ ਜਿੱਤ ਲਈ ਇਹ ਵਰਕਰ ਹੀ ਸਭ ਤੋਂ ਵੱਡੀ ਭੂਮਿਕਾ ਨਿਭਾਉਣਗੇ।