ਪੰਜਾਬ

punjab

ETV Bharat / state

ਪੰਜਾਬ ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ’ਚ ਹੋਈ ਚੋਰੀ ਦਾ ਮਾਮਲਾ ਇੱਕ ਹਫਤੇ ਤੋਂ ਵੀ ਘੱਟ ਸਮੇਂ ’ਚ ਸੁਲਝਾਇ, 3.6 ਕਿਲੋ ਚੋਰੀ ਦੀ ਚਾਂਦੀ ਸਮੇਤ ਚਾਰ ਕਾਬੂ - khanna shivling case solved - KHANNA SHIVLING CASE SOLVED

ਖੰਨਾ ਦੇ ਸ਼ਿਵਪੁਰੀ ਮੰਦਿਰ ਵਿਚ 15 ਅਗਸਤ ਨੂੰ ਤੜਕੇ ਕਰੀਬ 3.30 ਵਜੇ ਦੇ ਸ਼ਿਵਲਿੰਗ  ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਹੈ ਮੁਲਜ਼ਮ 13 ਜਾਂ 14 ਅਗਸਤ ਨੂੰ ਖੰਨਾ ਆਏ ਸਨ।

shivling-desecration-and-theft-case solved
shivling-desecration-and-theft-case solved (ETV BHARAT)

By ETV Bharat Punjabi Team

Published : Aug 22, 2024, 8:53 PM IST

ਚੰਡੀਗੜ੍ਹ/ਖੰਨਾ: ਖੰਨਾ ਪੁਲਿਸ ਨੇ ਮੂਸਤੇਦੀ ਨਾਲ ਕੰਮ ਕਰਦੇ ਹੋਏ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਸਨਸਨੀਖੇਜ਼ ਸ਼ਿਵ ਮੰਦਰ ਚੋਰੀ ਦੇ ਮਾਮਲੇ ਨੂੰ 7 ਦਿਨਾਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਹੀ ਸਾਂਝੀ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ’ਚ ਹੋਈ ਚੋਰੀ ਦਾ ਮਾਮਲਾ ਇੱਕ ਹਫਤੇ ਤੋਂ ਵੀ ਘੱਟ ਸਮੇਂ ’ਚ ਸੁਲਝਾਇ, 3.6 ਕਿਲੋ ਚੋਰੀ ਦੀ ਚਾਂਦੀ ਸਮੇਤ ਚਾਰ ਕਾਬੂ (ETV BHARAT)

ਕਿੱਥੇ-ਕਿੱਥੇ ਕੀਤੀ ਲੁੱਟ: ਡੀਜੀਪੀ ਨੇ ਜਾਣਕਾਰੀ ਦਿੰਦੇ ਆਖਿਆ ਕਿ ਪੁਲਿਸ ਨੇ ਮੰਦਿਰ ਅਤੇ ਗੁਰਦੁਆਰਿਆਂ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਖੰਨਾ ਦੇ ਸ਼ਿਵ ਮੰਦਰ ‘ਚੋਂ ਚੋਰੀ ਕੀਤੇ ਚਾਂਦੀ ਦੇ ਗਹਿਣੇ ਬਰਾਮਦ ਕਰ ਲਏ ਹਨ। ਇਹ ਗੈਂਗ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ‘ਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

ਕਦੋਂ ਹੋਈ ਚੋਰੀ: ਦੱਸ ਦੇਈਏ ਕਿ ਖੰਨਾ ਦੇ ਸ਼ਿਵਪੁਰੀ ਮੰਦਿਰ ਵਿਚ 15 ਅਗਸਤ ਨੂੰ ਤੜਕੇ ਕਰੀਬ 3.30 ਵਜੇ ਦੇ ਸ਼ਿਵਲਿੰਗ ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਹੈ ਮੁਲਜ਼ਮ 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ। ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਮਾਮਲੇ ‘ਚ ਪੁਲਿਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਖਾਣਾਂ ਪੁਲਿਸ ਨੇ ਊਧਮ ਸਿੰਘ ਨਗਰ ਪੁਲਿਸ, ਉੱਤਰਾਖੰਡ ਅਤੇ ਲਖਨਊ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾਂ ਨੂੰ ਫੜ ਲਿਆ।

ਮੁਲਜ਼ਮਾਂ ਦੀ ਪਛਾਣ: ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਰਿੰਕੂ ਵਾਸੀ ਸਿੰਧੀ ਝਾਲਾ ਜ਼ਿਲ੍ਹਾ ਊਧਮ ਸਿੰਘ ਨਗਰ ,ਉੱਤਰਾਖੰਡ; ਰਵੀ ਕੁਮਾਰ ਵਾਸੀ ਮਹਿੰਦਪੁਰ, ਰੋਪੜ; ਹਨੀ ਵਾਸੀ ਮਹਿੰਦਪੁਰ,ਰੋਪੜ ਅਤੇ ਰਾਜੀਵ ਕੁਮਾਰ ਉਰਫ ਸੋਨੀ ਵਾਸੀ ਕੁਮਾਰਪੁਰਮ, ਲਖਨਊ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 15 ਅਗਸਤ ਨੂੰ ਤੜਕਸਾਰ 4:30 ਵਜੇ ਅਣਪਛਾਤੇ ਵਿਅਕਤੀ ਸ਼ਿਵਪੁਰੀ ਮੰਦਰ ਦੀ ਛੱਤ ਤੋਂ ਖਿੜਕੀਆਂ ਰਾਹੀਂ ਦਾਖਲ ਹੋਏ ਅਤੇ ਵੱਖ –ਵੱਖ ਸੋਨੇ-ਚਾਂਦੀ ਦੇ ਗਹਿਣੇ ਜਿੰਨਾਂ ਵਿੱਚ ਚਾਂਦੀ ਦੀ ਗਾਗਰ (ਜੋ ਸ਼ਿਵਲਿੰਗ ਮਹਾਰਾਜ ਦੇ ਉੱਪਰ ਰੱਖੀ ਹੋਈ ਸੀ) , ਸ਼ਿਵਲਿੰਗ ਮਹਾਰਾਜ ’ਤੇ ਪਾਈ ਮਾਲਾ, ਕ੍ਰਿਸ਼ਨ ਮਹਾਰਾਜ ਦੀ ਚਾਂਦੀ ਦੀ ਬੰਸਰੀ, ਚਾਂਦੀ ਦੇ ਮੁਕਟ ਅਤੇ ਮੰਦਰ ਦੀਆਂ ਸਾਰੀਆਂ ਮੂਰਤੀਆਂ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਿਵਲਿੰਗ ਮਹਾਰਾਜ ਦੀ ਬੇਅਦਬੀ ਵੀ ਕੀਤੀ।

ਮੁਲਜਮ ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ : ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੰਨਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਮੰਦਰ ਵਿੱਚੋਂ ਚੋਰੀ ਕੀਤੀ 3.63 ਕਿਲੋ ਚਾਂਦੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ਵਿਚ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਤਲਾਹ ਮਿਲੀ ਸੀ ਕਿ ਚੋਰਾਂ ਦਾ ਇੱਕ ਅੰਤਰਰਾਜੀ ਗਿਰੋਹ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਵਿੱਚ ਚੋਰੀਆਂ ਕਰਦਾ ਹੈ। ਪ੍ਰਾਪਤ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਖੰਨਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਛਾਪੇਮਾਰੀ ਕੀਤੀ ਅਤੇ ਉੱਤਰਾਖੰਡ ਪੁਲਿਸ ਦੇ ਸਹਿਯੋਗ ਨਾਲ ਦਿੱਲੀ ਤੋਂ ਰੇਸ਼ਮ ਸਿੰਘ ਉਰਫ਼ ਰਿੰਕੂ ਵਜੋਂ ਪਛਾਣੇ ਗਏ ਪਹਿਲੇ ਦੋਸ਼ੀ ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੇ।

ਚੋਰੀ ਦੇ 12 ਅਪਰਾਧਿਕ ਮਾਮਲੇ ਦਰਜ: ਐਸ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੀ ਮਦਦ ਨਾਲ ਮੁਲਜ਼ਮ ਰਵੀ ਕੁਮਾਰ ਨੂੰ ਚੰਡੀਗੜ੍ਹ ਤੋਂ ਅਤੇ ਮੁਲਜ਼ਮ ਹਨੀ ਨੂੰ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਇਸ ਗਿਰੋਹ ਦਾ ਇੱਕ ਸਾਥੀ ਯੂਪੀ ਦੇ ਅਲੀਗੜ੍ਹ ਦੇ ਉਟਾਵਲ ਦੇ ਇੱਕ ਹੋਰ ਦੋਸ਼ੀ ਮੋਹਿਤ ਦੀ ਪਛਾਣ ਕਰ ਲਈ ਗਈ ਹੈ, ਪਰ ਹਾਲੇ ਉਸਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਚੋਰਾਂ ਦਾ ਇਹ ਗਿਰੋਹ ਚੋਰੀ ਦੀ ਚਾਂਦੀ ਅਤੇ ਸੋਨੇ ਦੇ ਗਹਿਣੇ ਇੱਕ ਜਵੈਲਰ ਰਾਜੀਵ ਕੁਮਾਰ ਉਰਫ਼ ਸੋਨੀ ਨੂੰ ਵੇਚਦਾ ਸੀ, ਜਿਸ ਨੂੰ ਤੁਰੰਤ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਅਤੇ ਬਾਅਦ ਵਿੱਚ ਲਖਨਊ (ਯੂ.ਪੀ.)ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਦੇ ਕਬਜ਼ੇ ’ਚੋਂ ਚੋਰੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਪਾਸੋਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਖੁਲਾਸਾ ਹੋਣ ਦੀ ਵੀ ਸੰਭਾਵਨਾ ਹੈ । ਜ਼ਿਕਰਯੋਗ ਹੈ ਕਿ ਉਕਤ ਜਵੈਲਰ ’ਤੇ ਪਹਿਲਾਂ ਵੀ ਚੋਰੀ ਦੇ 12 ਅਪਰਾਧਿਕ ਮਾਮਲੇ ਦਰਜ ਹਨ।

ਐਸਐਸਪੀ ਗੋਟਿਆਲ ਨੇ ਦੱਸਿਆ ਕਿ ਇਸ ਮਾਮਲੇ ਦੀ ਹੁਣ ਤੱਕ ਕੀਤੀ ਗਈ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੋਰਾਂ ਦੇ ਇਸ ਗਿਰੋਹ ਨੇ ਵੱਖ-ਵੱਖ ਰਾਜਾਂ ਵਿੱਚ ਕਈ ਧਾਰਮਿਕ ਸਥਾਨਾਂ ’ਤੇ ਚੋਰੀਆਂ ਕੀਤੀਆਂ ਹਨ ਅਤੇ ਇਨ੍ਹਾਂ ਵਿਅਕਤੀਆਂ ਖਿਲਾਫ ਵੱਖ-ਵੱਖ ਰਾਜਾਂ ਵਿੱਚ ਧਾਰਮਿਕ ਸਥਾਨਾਂ ’ਤੇ ਚੋਰੀਆਂ ਕਰਨ ਦੇ ਕਈ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਖੰਨਾ ਵਿਖੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 331(4), 305 ਅਤੇ 299 ਤਹਿਤ ਮੁਕੱਦਮਾ ਨੰਬਰ 124 ਮਿਤੀ 15.08.2024 ਦਰਜ ਕੀਤਾ ਗਿਆ ਸੀ, ਜਦਕਿ ਜਵੈਲਰ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ’ਚ ਬੀ.ਐਨ.ਐਸ. ਦੀ ਧਾਰਾ 317 (2) ਨੂੰ ਜੋੜ ਦਿੱਤਾ ਗਿਆ ਹੈ।

ABOUT THE AUTHOR

...view details