ਮਾਨਸਾ:ਕੰਗਨਾ ਰਣੌਤ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਖਿਲਾਫ ਦਿੱਤੇ ਗਏ ਬਿਆਨ ਤੋਂ ਆਹਤ ਹੋ ਕੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕੀਤੀ ਸੀ। ਜਿਸ ਦੇ ਰੋਸ ਵਜੋਂ ਹੁਣ ਕਿਸਾਨਾਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਦਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਕੈਂਚੀਆਂ ਵਿਖੇ ਧਰਨੇ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਗਿਆ ਹੈ।
ਮਾਨਸਾ ਕੈਂਚੀਆਂ 'ਤੇ ਕਿਸਾਨਾਂ ਦਾ ਧਰਨਾ
ਪਿਛਲੇ ਦਿਨੀਂ 25 ਸਤੰਬਰ ਨੂੰ ਖਨੌਰੀ ਬਾਰਡਰ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨਾ ਪ੍ਰਦਰਸ਼ਨ ਦੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਤੋਂ ਆਰਥਿਕ ਮਦਦ ਦਵਾਉਣ ਦੇ ਲਈ ਲਗਾਤਾਰ ਤੀਸਰੇ ਦਿਨ ਮਾਨਸਾ ਕੈਂਚੀਆਂ 'ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਮਾਨਸਾ ਵਿਖੇ ਧਰਨੇ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੇ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ।