ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਵੱਡਾ ਝਟਕਾ ਲੱਗਿਆ ਹੈ, ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਨੇ ਤਾਂ ਉਮੀਦਵਾਰ ਅਤੇ ਮੈਂਬਰ ਵਜੋਂ ਅਸਤੀਫਾ ਦਿੱਤਾ ਹੀ ਹੈ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਚੰਡੀਗੜ੍ਹ ਟੀਮ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਹ ਬਹੁਤ ਦੁਖੀ ਹਿਰਦੇ ਨਾਲ ਆਏ ਹਨ ਅਤੇ ਅਸਤੀਫ਼ੇ ਸਬੰਧੀ ਐਲਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਸੀ ਪਰ ਹੁਣ ਉਸ ਨੂੰ ਪਾਰਟੀ ਕਈ ਕਾਰਣਾਂ ਕਰਕੇ ਛੱਡਣੀ ਪੈ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਉਮੀਦਵਾਰ ਹਰਦੀਪ ਸਿੰਘ ਨੇ ਦਿੱਤਾ ਅਸਤੀਫਾ - Chandigarh Lok Sabha Seat - CHANDIGARH LOK SABHA SEAT
Chandigarh Lok Sabha Seat: ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਵਿੱਚ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਅਤੇ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
Published : May 6, 2024, 6:02 PM IST
|Updated : May 6, 2024, 6:43 PM IST
ਅਸਤੀਫ਼ੇ ਦਾ ਦੱਸਿਆ ਕਾਰਣ: ਹਰਦੀਪ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਨਗਰ ਨਿਗਮ ਵਿੱਚ ਲਗਾਤਾਰ ਤਿੰਨ ਸਾਲ ਕੌਂਸਲਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੀ ਸਮੁੱਚੀ ਟੀਮ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੇ ਸਹਿਯੋਗ ਨਾਲ ਹੀ ਸਭ ਕੁਝ ਸੰਭਵ ਹੋ ਸਕਦਾ ਸੀ ਪਰ ਉਨ੍ਹਾਂ ਦੀ ਬੇਰੁਖੀ ਕਾਰਨ ਅੱਜ ਚੰਡੀਗੜ੍ਹ ਅਕਾਲੀ ਦਲ ਦੀ ਪੂਰੀ ਟੀਮ ਅਸਤੀਫਾ ਦੇ ਰਹੀ ਹੈ। ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਕਾਰਨ ਦੱਸਦਿਆਂ ਹਰਦੀਪ ਸਿੰਘ ਨੇ ਆਖਿਆ ਕਿ ਮੈਨੂੰ ਪ੍ਰਚਾਰ ਲਈ ਕੋਈ ਖਰਚਾ ਨਹੀਂ ਦਿੱਤਾ ਜਾ ਰਿਹਾ ਅਤੇ ਪਾਰਟੀ ਮੈਨੂੰ ਸਮਰਥਨ ਦੇਣ 'ਚ ਪਛੜ ਗਈ, ਜਿਸ ਕਾਰਨ ਮੈਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਤੋਂ ਅਸਤੀਫਾ ਦੇ ਰਿਹਾ ਹਾਂ। ਫਿਲਹਾਲ ਮੈਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋਵਾਂਗਾ, ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਮੈਨੂੰ ਆਪਣੀ ਪਾਰਟੀ ਛੱਡਣੀ ਪਈ ਹੈ ਅਤੇ ਇਸ ਪਾਰਟੀ ਨੂੰ ਛੱਡਣ ਦਾ ਕਾਰਨ ਮੈਂ ਇਸ ਪਾਰਟੀ ਦੇ ਮੈਂਬਰਾਂ ਨੂੰ ਸਪੱਸ਼ਟ ਦੱਸਿਆ ਹੈ। ਹਰਦੀਪ ਸਿੰਘ ਨੇ ਕਿਹਾ ਮੈਂ ਆਪਣੀ ਟਿਕਟ ਵਾਪਸ ਕਰ ਰਿਹਾ ਹਾਂ ਅਤੇ ਮੈਂ ਫਿਲਹਾਲ ਕੋਈ ਵੀ ਪਾਰਟੀ ਜੁਆਇਨ ਨਹੀਂ ਕਰ ਰਿਹਾ।
- ਪੰਜਾਬ 'ਚ ਭਲਕੇ 7 ਮਈ ਤੋਂ ਨਾਮਜ਼ਦਗੀ ਪੱਤਰ ਦਰਜ ਕਰ ਸਕਣਗੇ ਉਮੀਦਵਾਰ, ਭਾਰਤੀ ਚੋਣ ਕਮਿਸ਼ਨ ਨੇ ਜਨਰਲ ਅਤੇ ਪੁਲਿਸ ਅਬਜ਼ਰਵਰਾਂ ਦੀ ਕੀਤੀ ਨਿਯੁਕਤੀ - candidates nomination papers
- ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਦੇ ਹੱਕ 'ਚ ਨਿੱਤਰੀ ਅਦਾਕਾਰਾ ਸੋਨੀਆ ਮਾਨ,ਵੋਟ ਪਾਉਣ ਲਈ ਕੀਤੀ ਅਪੀਲ - independent candidate from Amritsar
- ਸਲਮਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਜੇਲ੍ਹ 'ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਘਰ ਪਹੁੰਚੀ, ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ - case of shooting at Salman house
ਦੱਸ ਦਈਏ ਹਰਦੀਪ ਸਿੰਘ ਦੇ ਪਿਤਾ ਗੁਰਨਾਮ ਸਿੰਘ ਅਤੇ ਉਸ ਦਾ ਭਰਾ ਮਲਕੀਅਤ ਸਿੰਘ 2006 ਅਤੇ 2011 ਵਿੱਚ ਚੰਡੀਗੜ੍ਹ ਵਿੱਚ ਕੌਂਸਲਰ ਸਨ। 2015 ਵਿੱਚ ਉਸਦੇ ਭਰਾ ਦੀ ਮੌਤ ਤੋਂ ਬਾਅਦ ਹਰਦੀਪ ਨੇ ਆਪਣੀ ਕੌਂਸਲ ਦੀ ਸੀਟ ਸੰਭਾਲ ਲਈ। ਉਹ 2016 ਅਤੇ 2021 ਵਿੱਚ ਕੌਂਸਲਰ ਵੀ ਚੁਣੇ ਗਏ। ਇਸ ਤੋਂ ਇਲਾਵਾ ਹਰਦੀਪ ਸਿੰਘ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਪਿਛਲੀਆਂ ਸਾਰੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਦਾ ਸਮਰਥਨ ਕੀਤਾ ਸੀ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਇਕੱਲੇ ਜਾ ਕੇ ਪਹਿਲੀ ਵਾਰ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਵਿੱਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ।