ਅਕਸਰ ਸਾਡੇ ਸਾਹਮਣੇ ਬਹੁਤ ਸਾਰੇ ਪੈਸੇ ਦੇ ਝਗੜੇ ਦੇ ਮਾਮਲੇ ਸਾਹਮਣੇ ਆਉਂਦੇ ਨੇ ਪਰ ਇੱਕ ਅਜਿਹਾ ਮਾਮਲਾ ਸਾਹਮਣਾ ਆਇਆ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ 15 ਰੁਪਏ ਪਿੱਛੇ ਇੱਕ ਕੁੜੀ ਦਾ ਨੱਕ ਵੱਢਣ ਦੀ ਖ਼ਬਰ ਸਾਹਮਣੇ ਆਈ ਹੈ।ਇਹ ਮਾਮਲਾ ਬਿਹਾਰ ਦੇ ਅਰਰੀਆ ਵਿੱਚ ਇੱਕ ਦੁਕਾਨਦਾਰ ਨੇ 15 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਲੜਕੀ ਦੀ ਨੱਕ ਵੱਢ ਦਿੱਤਾ। ਖੂਨ ਨਾਲ ਲੱਥਪੱਥ ਕੁੜੀ ਨੂੰ ਸਬ-ਡਿਵੀਜ਼ਨਲ ਹਸਪਤਾਲ ਫੋਰਬਸਗੰਜ ਲਿਜਾਇਆ ਗਿਆ। ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਡਾਕਟਰ ਨੇ ਦੱਸਿਆ ਕਿ ਨੱਕ 'ਤੇ ਕਾਫੀ ਗੰਭੀਰ ਸੱਟ ਲੱਗੀ ਹੈ।ਜ਼ਿਆਦਾ ਖੂਨ ਵਹਿਣ ਕਾਰਨ ਇਸ ਦੀ ਹਾਲਤ ਠੀਕ ਨਹੀਂ ਹੈ।
"ਘਟਨਾ ਬਾਰੇ ਸੂਚਨਾ ਮਿਲੀ ਹੈ। ਪਤਾ ਲੱਗਾ ਹੈ ਕਿ ਲੜਕੀ 'ਤੇ ਹਮਲਾ ਕੀਤਾ ਗਿਆ ਸੀ ਅਤੇ ਉਸ ਦਾ ਨੱਕ ਵੱਢ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।"- ਮੁਕੇਸ਼ ਕੁਮਾਰ ਸਾਹ, ਫੋਰਬਸਗੰਜ ਐਸ.ਡੀ.ਪੀ.ਓ. .