ਲੁਧਿਆਣਾ :ਲੁਧਿਆਣਾ ਦੇ ਅਬਦੁੱਲਾਪੁਰ ਬਸਤੀ ਰੇਲਵੇ ਟਰੈਕ ਦੇ ਕੋਲ ਬੀਤੀ ਦੇਰ ਰਾਤ ਦੋ ਧਿਰਾਂ ਦੇ ਵਿੱਚ ਝਗੜਾ ਹੋਣ ਤੋਂ ਬਾਅਦ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਨੌਜਵਾਨ ਜ਼ਖਮੀ ਹੋਏ ਹਨ, ਜਿਨਾਂ ਦੀ ਪਹਿਚਾਨ ਗੁਰਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਜ਼ਖਮੀਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਲੁਧਿਆਣਾ ਪੁਲਿਸ ਅਤੇ ਜੀਆਰਪੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਹੈ ਕਿ ਤਿੰਨ ਤੋਂ ਚਾਰ ਫਾਇਰ ਹੋਏ ਹਨ ਅਤੇ ਇਸ ਘਟਣਾ ਜੀ ਇੱਕ ਵੀਡੀਓ ਵੀ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਇਸ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਹੈ।
ਪੁਰਾਣੀ ਰੰਜਿਸ਼ ਕਾਰਨ ਹੋਈ ਝੜਪ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਦੇ ਪਿਤਾ ਨਿਰਵੈਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਗੁਰਪ੍ਰੀਤ ਸਿੰਘ ਦਾ ਇਲਾਕੇ ਦੇ ਵਿੱਚ ਹੀ ਰਹਿਣ ਵਾਲੇ ਕੁਝ ਨੌਜਵਾਨਾਂ ਦੇ ਨਾਲ ਵਿਵਾਦ ਹੋਇਆ ਸੀ ਅਤੇ ਇਸ ਮਾਮਲੇ ਤੋਂ ਬਾਅਦ ਗੁਰਪ੍ਰੀਤ ਸਿਰਫ ਦੂਜੀ ਧਿਰ ਦੇ ਨਾਲ ਉਹਨਾਂ ਦੀ ਸ਼ਿਕਾਇਤ ਲਈ ਪੁਲਿਸ ਸਟੇਸ਼ਨ ਗਿਆ ਸੀ। ਇਸ ਤੋਂ ਬਾਅਦ ਇਲਾਕੇ ਦੇ ਹੀ ਰਹਿਣ ਵਾਲੇ ਜੋਨੀ ਅਤੇ ਉਸਦੇ ਸਾਥੀਆਂ ਨੇ ਗੁਰਪ੍ਰੀਤ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ। ਜਦੋਂ ਦੇਰ ਸ਼ਾਮ ਇਹ ਦੋਵੇਂ ਹੀ ਰੇਲਵੇ ਟਰੈਕ ਦੇ ਨੇੜੇ ਘੁੰਮ ਰਹੇ ਸਨ ਤਾਂ ਉਨਾਂ ਨੇ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਉਹਨਾਂ ਦੋਵਾਂ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਦੀ ਪੁਸ਼ਟੀ ਲੁਧਿਆਣਾ ਪੁਲਿਸ ਦੇਸੀਪੀ ਜਤਿਨ ਬਾਂਸਲ ਨੇ ਵੀ ਕੀਤੀ ਹੈ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਜਿਨਾਂ ਵਿੱਚੋਂ ਕਈਆਂ ਦੀ ਪਹਿਚਾਣ ਪੁਲਿਸ ਨੂੰ ਹੋ ਗਈ ਹੈ ਅਤੇ ਪਰਿਵਾਰ ਨੇ ਵੀ ਉਹਨਾਂ ਦੇ ਨਾਲ ਪੁਲਿਸ ਦੇ ਅੱਗੇ ਦੱਸੇ ਹਨ।
ਲੁਧਿਆਣਾ ਵਿਖੇ ਦੇਰ ਰਾਤ ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਦੋ ਨੌਜਵਾਨ ਹੋਏ ਗੰਭੀਰ ਜ਼ਖਮੀ - Shots fired in Ludhiana - SHOTS FIRED IN LUDHIANA
ਲੁਧਿਆਣਾ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਦੇ ਚਲਦਿਆਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਦੋ ਵਿਅਕਤੀ ਜ਼ਖਮੀ ਵੀ ਹੋ ਗਏ। ਉਥੇ ਹੀ ਜ਼ਖਮੀ ਨੌਜਵਾਨ ਦੇ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।
Published : Apr 30, 2024, 11:04 AM IST
ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ:ਦੂਜੇ ਪਾਸੇ ਲੁਧਿਆਣਾ ਪੁਲਿਸ ਨੇ ਏਸੀਪੀ ਜਤਿਨ ਬਾਂਸਲ ਨੇ ਮੌਕੇ ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਕਾਰਵਾਈ ਜਰੂਰ ਅਮਲ ਦੇ ਵਿੱਚ ਲਿਆਂਦੀ ਜਾਵੇਗੀ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਾਇਰਿੰਗ ਦੀ ਖਬਰ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਹਨ। ਉਹਨਾਂ ਨੇ ਕਿਹਾ ਹੈ ਕਿ ਦੋ ਧਿਰਾਂ ਦੇ ਵਿਚਕਾਰ ਇਹ ਝਗੜਾ ਹੋਇਆ ਹੈ ਕੋਈ ਆਪਸੀ ਪੁਰਾਣੀ ਰੰਜਿਸ਼ ਇਸ ਦਾ ਕਾਰਨ ਲੱਗ ਰਹੀ ਹੈ। ਪਰ ਉਹ ਫਿਲਹਾਲ ਪੂਰੇ ਮਾਮਲੇ ਦੀ ਡੁੰਘਾਈ ਦੇ ਨਾਲ ਜਾਂਚ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਸ ਕਿਸੇ ਦੀ ਵੀ ਗਲਤੀ ਸਾਹਮਣੇ ਆਵੇਗੀ ਅਤੇ ਜਿਸ ਕਿਸੇ ਨੇ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।