ਅੰਮ੍ਰਿਤਸਰ:ਪੰਜਾਬ ਵਿੱਚ ਲਗਾਤਾਰ ਇਹ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਛੇਹਾਰਟਾ ਇਲਾਕੇ ਦੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸੀਸੀਟੀਵੀ ਵਿੱਚ ਸਾਫ-ਸਾਫ ਵੇਖਿਆ ਜਾ ਸਕਦਾ ਕਿ ਦੋ ਨੌਜਵਾਨਾਂ ਵੱਲੋਂ ਗੋਲੀ ਚਲਾ ਕੇ ਕਿਸੇ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਕੁੱਝ ਮੀਡੀਆ ਵਾਲਿਆ ਵੱਲੋਂ ਉਨ੍ਹਾਂ ਨੂੰ ਗੈਂਗਸਟਰਾਂ ਦਾ ਰੂਪ ਦਿੱਤਾ ਗਿਆ ਸੀ ਪਰ ਪੁਲਿਸ ਵੱਲੋਂ ਸਾਫ ਤੌਰ 'ਤੇ ਕਿਹਾ ਗਿਆ ਹੈ ਕਿ ਇਹ ਨੌਜਵਾਨ ਗੈਂਗਸਟਰ ਨਹੀਂ ਹਨ। ਇਨ੍ਹਾਂ ਦਾ ਕੋਈ ਪੁਰਾਣਾ ਲੈਣ ਦੇਣ ਹੈ, ਇਸੇ ਦੇ ਤਹਿਤ ਹੀ ਗੋਲੀਆਂ ਚਲਾਈਆਂ ਗਈਆਂ ਹਨ।
ਪੰਜਾਬ 'ਚ ਨਹੀਂ ਰੁਕ ਰਹੀ ਗੁੰਡਾਗਰਦੀ, ਚੱਲ ਰਹੀਆਂ ਸ਼ਰੇਆਮ ਗੋਲੀਆਂ
ਅੰਮ੍ਰਿਤਸਰ ਦੇ ਛੇਹਾਰਟਾ ਇਲਾਕੇ ਦੇ ਵਿੱਚ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਅਤੇ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ 'ਤੇ ਜਾਂਚ ਸ਼ੁਰੂ ਕੀਤੀ ਗਈ।
Published : Nov 11, 2024, 6:31 PM IST
ਉੱਥੇ ਹੀ ਪੁਲਿਸ ਅਧਿਕਾਰੀ ਸ਼ਿਵਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਛੇਹਾਰਟਾ ਇਲਾਕੇ ਦੇ ਵਿੱਚ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਸੀ ਅਤੇ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਪਰ ਕੁਝ ਮੀਡੀਆ ਹਾਊਸ ਵੱਲੋਂ ਇਨ੍ਹਾਂ ਨੂੰ ਗੈਂਗਸਟਰਾਂ ਦਾ ਨਾਮ ਦਿੱਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਸਾਫ ਸਾਫ ਦੱਸਣਾ ਚਾਹੁੰਦੇ ਹਨ ਕਿ ਇਹ ਕਿਸੇ ਵੀ ਤਰ੍ਹਾਂ ਦੇ ਗੈਂਗਵਾਰ ਨਹੀਂ ਸੀ। ਇਨ੍ਹਾਂ ਦਾ ਸਿਰਫ ਪੈਸੇ ਦਾ ਆਪਸੀ ਪੁਰਾਣਾ ਲੈਣ-ਦੇਣ ਸੀ। ਜਿਸ ਦੇ ਚਲਦਿਆ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਧਾਰਾ ਤਹਿਤ ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਸ ਹਥਿਆਰ ਨਾਲ ਵਾਰਦਾਤ ਨੂੰ ਅੰਜਾਣ ਦਿੱਤਾ ਹੈ। ਉਹ ਵੀ ਬਰਾਮਦ ਕੀਤਾ ਜਾਵੇਗਾ ਅਤੇ ਜਾਂਚ ਕੀਤੀ ਜਾਵੇਗੀ ਕਿ ਹਥਿਆਰ ਲਾਇਸੰਸ ਵਾਲਾ ਹੈ ਜਾਂ ਗੈਰ ਕਾਨੂੰਨੀ ਹੈ।
ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਛੇਹਾਰਟਾ ਇਲਾਕੇ 'ਚ ਗੋਲੀ ਚੱਲਣ ਤੋਂ ਬਾਅਦ ਬੇਸ਼ੱਕ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਇਹ ਵੇਖਣਾ ਹੋਵੇ ਕਿ ਪੁਲਿਸ ਕਦੋਂ ਤੱਕ ਇਹ ਦੋਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ 'ਤੇ ਕੀ ਕਾਨੂੰਨੀ ਧਾਰਾਵਾਂ ਬਣਦੀਆਂ ਹਨ ਉਹ ਲਗਾਈਆਂ ਜਾਂਦੀਆਂ ਹਨ ਕਿ ਨਹੀਂ। ਇਹ ਤਾਂ ਸਮਾਂ ਹੀ ਦੱਸੇਗਾ ਪਰ ਪੁਲਿਸ ਨੇ ਹੁਣ ਆਪਣਾ ਪੱਖ ਸਾਫ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੈਂਗਸਟਰਾਂ ਵੱਲੋਂ ਗੋਲੀਆਂ ਨਹੀਂ ਚਲਾਈਆਂ ਗਈਆਂ ਇਹ ਸਿਰਫ ਅਤੇ ਸਿਰਫ ਪੈਸੇ ਦਾ ਲੈਣ ਦੇਣ ਹੈ।