ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਚੱਲੀ ਗੋਲੀ (ETV Bharat (Amritsar)) ਅੰਮ੍ਰਿਤਸਰ: ਪੰਜਾਬ 'ਚ ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਚੋਣੀ ਮਾਹੌਲ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਵੋਟਰਾਂ ਨੂੰ ਭਰਮਾਉਣ 'ਚ ਸਾਰੀਆਂ ਪਾਰਟੀਆਂ ਲੱਗੀਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਰੈਲੀ 'ਚ ਕੁੱਝ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ। ਇਸ ਹੁਲੜਬਾਜ਼ੀ ਕਾਰਨ ਰੈਲੀ 'ਚ ਜਬਰਦਸ ਹੰਗਾਮਾ ਹੋਇਆ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ ਹੈ।
ਰੈਲੀ 'ਚ ਹੁਲੜਬਾਜ਼ੀ: ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕੁਲਦੀਪ ਧਾਲੀਵਾਲ ਦੇ ਗੁੰਡਿਆਂ ਨੇ ਗੁੰਡਾਗਰਦੀ ਕੀਤੀ ਹੈ। ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਨੌਜਵਾਨ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।
ਡੀਜੀਪੀ ਤੋਂ ਰਿਪੋਰਟ ਮੰਗੀ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਡੀਜੀਪੀ ਨੂੰ ਪੱਤਰ ਲਿਖ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਜਲਦੀ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਸ ਸਬੰਧੀ ਹੋਰ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੀ ਜਾ ਸਕੇ। ਇੱਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੂੰ ਵੀ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਅਤੇ ਕਾਰਵਾਈ ਦੀ ਰਿਪੋਰਟ ਮੰਗੀ ਹੈ। ਇੱਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੂੰ ਵੀ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਅਤੇ ਕਾਰਵਾਈ ਦੀ ਰਿਪੋਰਟ ਮੰਗੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ: ਅਜਨਾਲਾ ਸ਼ਹਿਰ ਦੇ ਨਜ਼ਦੀਕ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੀਤੀ ਜਾ ਰਹੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਗਰ ਔਲਖ ਵਾਸੀ ਨੌਜਵਾਨ ਲਵਲੀ ਕੁਮਾਰ ਜ਼ਖਮੀ ਹੋ ਗਿਆ ਥਾਣਾ ਅਜਨਾਲਾ ਦੇ ਐਸ.ਐਚ.ਓ ਬਲਬੀਰ ਸਿੰਘ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਕੀ ਸੱਚ ਸਾਹਮਣੇ ਆਵੇਗਾ, ਕਿਉਂਕਿ ਇੱਕ ਪਾਸੇ ਤਾਂ ਅਸਲਾ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਧਰ ਦੂਜੇ ਪਾਸੇ ਰੈਲੀ ਦੌਰਾਨ ਇਸ ਤਰ੍ਹਾਂ ਗੋਲੀ ਚੱਲਣ ਕਾਰਨ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।