ਅੰਮ੍ਰਿਤਸਰ : ਇੱਕ ਪਾਸੇ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਹੋ ਰਹੀਆਂ ਚੋਣਾਂ ਨੂੰ ਲੈ ਕੇ ਪੁਲਿਸ ਲਗਾਤਾਰ ਸਖਤ ਨਜ਼ਰ ਆ ਰਹੀ ਹੈ ਪਰ ਉੱਥੇ ਹੀ ਅੰਮ੍ਰਿਤਸਰ ਸ਼ਹਿਰ ਅੰਦਰ ਗੋਲੀ ਚੱਲਣ ਦੀਆਂ ਵਾਰਦਾਤਾਂ ਸ਼ਰੇਆਮ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਵੇਰਕਾ ਇਲਾਕੇ ਵਿੱਚ ਇੱਕ ਸਮਾਜ ਸੇਵਕ ਉੱਪਰ ਕੁਝ ਨਕਾਬਪੋਸ਼ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਪੁਲਿਸ ਵੱਲੋਂ ਘਟਨਾ ਸਬੰਧੀ ਪਤਾ ਲੱਗਦੇ ਮੌਕੇ ਤੇ ਪਹੁੰਚ ਕੇ ਉਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਮਾਜ ਸੇਵੀ ਦੇ ਘਰ ਚੱਲੀਆਂ ਗੋਲੀਆਂ, ਆਖਰ ਕੌਣ ਹੈ ਗੱਬਰ ਜੋ ਦੇ ਰਿਹਾ ਧਮਕੀਆਂ, ਪੀੜਤ ਨੇ ਕੀਤੇ ਖੁਲਾਸੇ - AMRITSAR FIRING
ਅੰਮ੍ਰਿਤਸਰ ਦੇ ਵੇਰਕਾ ਇਲਾਕੇ ਵਿੱਚ ਇੱਕ ਸਮਾਜ ਸੇਵਕ ਉੱਪਰ ਕੁਝ ਨਕਾਬਪੋਸ਼ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Published : 6 hours ago
ਇਸ ਮੌਕੇ ਸਮਾਜ ਸੇਵੀ ਅਮਨ ਨੇ ਦੱਸਿਆ ਕੀ ਬੀਤੀ ਰਾਤ ਕੁਝ ਨਕਾਬਪੋਸ਼ ਆਏ ਜਿਨ੍ਹਾਂ ਮੇਰੇ ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਦੌਰਾਨ ਮੈਂ ਬੱਚ ਗਿਆ, ਉਹਨਾਂ ਕਿਹਾ ਕੀ ਅਸੀਂ ਗਰੀਬ ਵਰਗ ਲਈ ਕੰਮ ਕਰਦੇ ਹਾਂ ਜਿਸ ਦੇ ਚੱਲਦੇ ਅਸੀਂ ਪਿਛਲੇ ਸਮੇ ਦੌਰਾਨ ਨੀਰੂ ਬਾਜਵਾ 'ਤੇ ਵੀ ਮਾਮਲਾ ਦਰਜ ਕਰਵਾਇਆ ਸੀ, ਜਿਸ ਦੇ ਚੱਲਦੇ ਉਸ ਨੂੰ ਧਮਕੀਆਂ ਵੀ ਮਿਲ ਰਹੀਆਂ ਹਨ, ਜਿਸ ਦੇ ਚੱਲਦੇ ਪਹਿਲਾ ਵੀ ਉਹ ਪੁਲਿਸ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਉਹਨਾਂ ਮੰਗ ਕੀਤੀ ਕੀ ਜਲਦ ਤੋਂ ਜਲਦ ਇਸ ਮਾਮਲੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ| ਪੀੜਤ ਨੇ ਆਖਿਆ ਕਿ ਉਹ ਪੁੁਲਿਸ ਨੂੰ ਸਾਰੇ ਸਬੂਤ ਦੇਣ ਲਈ ਤਿਆਰ ਹੈ ਪਰ ਉਸ ਦੀ ਸੁਣਵਾਈ ਨਹੀਂ ਹੋ ਰਹੀ। ਉਸ ਨੂੰ ਇਨਸਾਫ਼ 'ਤੇ ਸਿਰਫ਼ ਨਿਸਾਫ਼ ਚਾਹੀਦਾ ਹੈ।
ਮਾਮਲੇ ਦੀ ਜਾਂਚ ਸ਼ੁਰੂ
ਉਥੇ ਹੀ ਇਸ ਮੌਕੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕੀ ਇੱਕ ਸੂਚਨਾ ਮਿਲੀ ਸੀ ਜਿੱਥੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ| ਜਲਦ ਹੀ ਇਸ ਮਾਮਲੇ ਦੇ ਬਾਰੇ ਪਤਾ ਲਗਾਇਆ ਜਾਵੇਗਾ|