ਪੰਜਾਬ

punjab

ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, 2 ਸਾਬਕਾ ਜਥੇਦਾਰਾਂ ਦੇ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਰੋਕ, ਜਾਣੋ ਕਿਸ-ਕਿਸ ਦਾ ਨਾਮ ਸ਼ਾਮਿਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਸਾਬਕਾ ਜਥੇਦਾਰਾਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ।

shri akal takht sahib banned religious functions orders
2 ਸਾਬਕਾ ਜਥੇਦਾਰਾਂ ਦੇ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਰੋਕ (ETV Bharat (ਗ੍ਰਾਫਿਕਸ ਟੀਮ))

By ETV Bharat Punjabi Team

Published : 4 hours ago

ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 'ਚ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਜ਼ਾ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਸਾਬਕਾ ਜਥੇਦਾਰਾਂ ਦੇ ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼

ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹਟਾਉਣ ਤੇ ਅੰਮ੍ਰਿਤਸਰ ਤੋਂ ਬਾਹਰ ਡਿਊਟੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਦੋਵਾਂ ਸਾਬਕਾ ਜਥੇਦਾਰ ਵੱਲੋਂ ਦਿੱਤਾ ਸਪੱਸ਼ਟੀਕਰਨ ਵੀ ਪ੍ਰਵਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਹੂਲਤਾਂ ਮੰਗਲਵਾਰ 12 ਵਜੇ ਤੱਕ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

2 ਸਾਬਕਾ ਜਥੇਦਾਰਾਂ ਦੇ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਰੋਕ (facebook)

ਸਾਬਕਾ ਜਥੇਦਾਰਾਂ ਦਾ ਸਪੱਸ਼ਟੀਕਰਨ ਵੀ ਪ੍ਰਵਾਨ ਨਹੀਂ

ਤੁਹਾਨੂੰ ਦੱਸ ਦੇਈਏ ਕਿ ਦੋਵੇਂ ਸਾਬਕਾ ਜਥੇਦਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ ਗਿਆ ਸੀ ਪਰ ਦੋਵਾਂ ਸਾਬਕਾ ਜਥੇਦਾਰ ਵੱਲੋਂ ਦਿੱਤਾ ਸਪੱਸ਼ਟੀਕਰਨ ਪ੍ਰਵਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਕਿਉਂ ਦਿੱਤਾ ਸੀ ਸਪੱਸ਼ਟੀਕਰਨ?

ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਨੇ 24 ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਨੂੰ ਦੇਖਦੇ ਹੋਏ 15 ਅਕਤੂਬਰ 2015 ਨੂੰ ਇਹ ਮਾਫ਼ੀਨਾਮਾ ਵਾਪਸ ਲੈ ਲਿਆ ਗਿਆ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿਰਫ਼ ਦੋਵੇਂ ਸਾਬਕਾ ਜਥੇਦਾਰਾਂ ਨੂੰ ਹੀ ਨਹੀਂ ਬਲਕਿ ਸੁਖਬੀਰ ਬਾਦਲ, ਢੀਂਡਸਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਾਣੀ ਕੇ ਅਤੇ ਬਲਵਿੰਦਰ ਸਿੰਘ ਭੂੰਦੜ 'ਤੇ ਹੋਰਨਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ।

ABOUT THE AUTHOR

...view details