ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ 2007 ਤੋਂ ਲੈ ਕੇ 2017 ਤੱਕ ਹੋਈਆਂ ਬੇਅਦਬੀਆਂ ਤੋਂ ਬਾਅਦ ਆਪਣਾ ਸਪਸ਼ਟੀਕਰਨ ਦੇਣ ਦੀ ਲਗਾਤਾਰ ਹੀ ਕਵਾਇਤ ਜਾਰੀ ਹੈ। ਜਿਸ ਦੇ ਤਹਿਤ ਬੀਤੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ 'ਤੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਜੇਕਰ ਗੱਲ ਕੀਤੀ ਜਾਵੇ ਬੀਤੇ ਦਿਨਾਂ ਦੀ ਤਾਂ ਬੀਤੇ ਦਿਨੇ ਬੀਬੀ ਜਗੀਰ ਕੌਰ ਸਿਕੰਦਰ ਸਿੰਘ ਮਲੂਕਾ ਦੇ ਨਾਲ ਨਾਲ ਉਸ ਵੇਲੇ ਦੇ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਅੱਜ ਜਾਣਕਾਰੀ 30 ਅਗਸਤ ਨੂੰ ਜਥੇਦਾਰ ਵੱਲੋਂ ਜਿਹੜਾ ਅਕਾਲੀ ਦਲ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਦੇ ਲਈ ਕਿਹਾ ਗਿਆ ਸੀ ਉਸਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਬਾਕੀ ਧੜੇ ਦੇ ਮੰਤਰੀ ਤੇ ਵਿਧਾਇਕ ਵੀ ਅਕਾਲ ਤਖਤ ਸਾਹਿਬ ਤੇ ਸਪੱਸ਼ਟੀਕਰਨ ਦੇ ਲਈ ਪਹੁੰਚ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਤਨਖਾਈਆ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ 'ਤੇ ਉਸ ਵੇਲੇ ਦੇ ਕਈ ਅਕਾਲੀ ਨੇਤਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 2007 ਤੋਂ ਲੈ ਕੇ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਦੀ ਗੱਲ ਕੀਤੀ ਗਈ ਸੀ। ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਿਹਾ ਹਨ।