ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ 'ਚ ਮੁੜ ਖੁਸ਼ੀਆਂ ਪਰਤੀਆਂ ਹਨ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਬੀਤੇ ਐਤਵਾਰ ਇੱਕ ਬੇਟੇ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਹੈ, ਜਦੋਂ ਬਲਕੌਰ ਸਿੰਘ ਦੇ ਘਰ 'ਚ ਕੋਈ ਖੁਸ਼ੀ ਦਾ ਮਾਹੌਲ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਨਾਲ ਬੱਚੇ ਦੇ ਜਨਮ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ।
ਪੰਜਾਬ ਨਹੀਂ ਕੇਂਦਰ ਮੰਗ ਰਿਹਾ ਬੱਚੇ ਦੇ ਜਨਮ ਸਬੰਧੀ ਜਵਾਬ, ਪੱਤਰ ਆਇਆ ਸਾਹਮਣੇ
ਬਲਕੌਰ ਸਿੰਘ ਵਲੋਂ ਪੰਜਾਬ ਸਰਕਾਰ 'ਤੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਸੀ। ਇਸ ਵਿਚਾਲੇ ਇੱਕ ਪੱਤਰ ਸਾਹਮਣੇ ਆਇਆ ਹੈ, ਜਿਸ 'ਚ ਕੇਂਦਰ ਵਲੋਂ ਬਲਕੌਰ ਸਿੰਘ ਤੇ ਚਰਨ ਕੌਰ ਦੇ ਨਵਜਨਮੇ ਬੱਚੇ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ।
Published : Mar 20, 2024, 1:08 PM IST
ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ:ਇਸ ਵਿਚ ਕੇਂਦਰ ਵਲੋਂ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਮਰਹੂਮ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਉਮਰ ਨੂੰ ਲੈ ਸਵਾਲ ਖੜੇ ਕੀਤੇ ਹਨ। ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਰਿਪੋਰਟ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਤਰੋਂ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਵੇ।
ਬਲਕੌਰ ਸਿੰਘ ਨੇ ਲਾਏ ਸੀ ਇਲਜ਼ਾਮ:ਕਾਬਿਲੇਗੌਰ ਹੈ ਕਿ ਬੀਤੀ ਰਾਤ ਬਲਕੌਰ ਸਿੰਘ ਵਲੋਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਏ ਗਏ ਸੀ। ਜਿਸ 'ਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨ ਰਾਹੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ 'ਚ ਪ੍ਰਸ਼ਾਸਨ ਵਲੋਂ ਉਨ੍ਹਾਂ ਤੋਂ ਬੱਚੇ ਦੀ ਲੀਗਲ ਹੋਣ ਦੀ ਜਾਣਕਾਰੀ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰ ਜੋ ਕਾਰਵਾਈ ਕਰਨਾ ਚਾਹੁੰਦੀ ਹੈ, ਉਸ 'ਚ ਉਹ ਸਹਿਯੋਗ ਦੇਣਗੇ ਪਰ ਉਸ ਤੋਂ ਪਹਿਲਾਂ ਇਲਾਜ ਪੂਰਾ ਹੋਣ ਦਿੱਤਾ ਜਾਵੇ। ਕਾਬਿਲੇਗੌਰ ਹੈ ਕਿ ਇਸ ਮਾਮਲੇ 'ਚ ਹਾਲੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਇਆ ਹੈ।