ਪੰਜਾਬ

punjab

ETV Bharat / state

ਸਿੱਧੂ ਮੂਸੇ ਵਾਲਾ ਦੀ ਲਾਸਟ ਰਾਈਡ ਥਾਰ ਅਤੇ ਹਮਲਾਵਰਾਂ ਵੱਲੋਂ ਇਸਤੇਮਾਲ ਕੀਤੀ ਗਈ ਏਕੇ 47 ਦੀ ਪੇਸ਼ੀ, ਜਾਣੋ ਕੇਸ ਦੀ ਅੱਪਡੇਟ - Last Ride Thar - LAST RIDE THAR

Sidhu Moose wala Murder Case : ਸਿੱਧੂ ਮੂਸੇਵਾਲਾ ਦੇ ਨਾਲ ਵਾਰਦਾਤ ਦੇ ਸਮੇਂ ਮੌਜੂਦ ਸਿੱਧੂ ਦੇ ਦੋਸਤ ਗੁਰਪ੍ਰੀਤ ਸਿੰਘ ਨੇ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ੀ ਦੌਰਾਨ ਗਵਾਹੀ ਦਿੱਤੀ ਹੈ। ਸਿੱਧੂ ਮੂਸੇ ਵਾਲਾ ਨੂੰ ਕਤਲ ਕਰਨ ਸਮੇਂ ਇਸਤੇਮਾਲ ਕੀਤੀ ਗਈ ਏਕੇ 47 ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤੀ ਗਈ। ਪੜ੍ਹੋ ਪੂਰੀ ਖ਼ਬਰ...

LAST RIDE THAR
ਥਾਰ ਅਤੇ ਹਮਲਾਵਰਾਂ ਵੱਲੋਂ ਇਸਤੇਮਾਲ ਕੀਤੀ ਗਈ ਏਕੇ47 ਮਾਨਯੋਗ ਅਦਾਲਤ ਵਿੱਚ ਕੀਤੀ ਪੇਸ਼ (ETV Bharat (ਪੱਤਰਕਾਰ, ਮਾਨਸਾ))

By ETV Bharat Punjabi Team

Published : Sep 14, 2024, 10:32 AM IST

ਥਾਰ ਅਤੇ ਹਮਲਾਵਰਾਂ ਵੱਲੋਂ ਇਸਤੇਮਾਲ ਕੀਤੀ ਗਈ ਏਕੇ47 ਮਾਨਯੋਗ ਅਦਾਲਤ ਵਿੱਚ ਕੀਤੀ ਪੇਸ਼ (ETV Bharat (ਪੱਤਰਕਾਰ, ਮਾਨਸਾ))

ਮਾਨਸਾ :ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮੂਸੇ ਵਾਲਾ ਦੀ ਲਾਸਟ ਰਾਈਡ ਥਾਰ ਅਤੇ ਹਮਲਾਵਰਾਂ ਵੱਲੋਂ ਵਾਰਦਾਤ ਦੇ ਸਮੇਂ ਇਸਤੇਮਾਲ ਕੀਤੀ ਗਈ ਏਕੇ47 ਅਦਾਲਤ ਦੇ ਵਿੱਚ ਪੇਸ਼ ਕੀਤੀ ਗਈ ਹੈ। ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਨਾਲ ਘਟਨਾ ਦੇ ਸਮੇਂ ਮੌਜੂਦ ਗੁਰਪ੍ਰੀਤ ਸਿੰਘ ਦੁਆਰਾ ਏਕੇ 47 ਅਤੇ ਥਾਰ ਗੱਡੀ ਦੀ ਪਛਾਣ ਕੀਤੀ ਗਈ। ਮਾਣਯੋਗ ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਪੇਸ਼ੀ 27 ਸਤੰਬਰ 2024 ਨਿਸ਼ਚਿਤ ਕੀਤੀ ਗਈ ਹੈ।

ਏਕੇ 47 ਮਾਣਯੋਗ ਅਦਾਲਤ ਵਿੱਚ ਪੇਸ਼

ਇਸ ਪੇਸ਼ੀ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਨਾਲ ਵਾਰਦਾਤ ਦੇ ਸਮੇਂ ਮੌਜੂਦ ਸਿੱਧੂ ਦੇ ਦੋਸਤ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਈ ਹੈ। ਗਵਾਹੀ ਦੇ ਸਮੇਂ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਥਾਰ ਅਤੇ ਸਿੱਧੂ ਮੂਸੇ ਵਾਲਾ ਨੂੰ ਕਤਲ ਕਰਨ ਸਮੇਂ ਇਸਤੇਮਾਲ ਕੀਤੀ ਗਈ ਏਕੇ 47 ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤੀ ਗਈ ਜਿਸ ਨੂੰ ਗੁਰਪ੍ਰੀਤ ਸਿੰਘ ਨੇ ਪਛਾਣ ਕੇ ਗਵਾਹੀ ਦਿੱਤੀ ਹੈ। ਮੁਲਜ਼ਮਾਂ ਦੇ ਪੱਖ ਦੇ ਵਕੀਲਾਂ ਦੁਆਰਾ ਗਵਾਹ ਨੂੰ ਕਰਾਸ ਕੀਤਾ ਗਿਆ।

27 ਸਤੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਜਾਰੀ

ਇਸ ਦੌਰਾਨ ਜੱਗੂ ਭਗਵਾਨਪੁਰੀਆ ਦੇ ਐਡਵੋਕੇਟ ਕਿਸੇ ਕਾਰਨ ਮਾਨਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਿਸ ਦੇ ਚੱਲਦਿਆਂ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦੇ ਲਈ 27 ਸਤੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਹੀ ਉਨ੍ਹਾਂ ਦੱਸਿਆ ਕਿ ਅਗਲੀ ਪੇਸ਼ੀ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਦੂਜੇ ਗਵਾਹ ਗੁਰਵਿੰਦਰ ਸਿੰਘ ਨੂੰ ਵੀ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ

ਐਡਵੋਕੇਟ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਸਾਰੇ ਹੀ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ ਗਿਆ, ਜਦਕਿ ਮਨਦੀਪ ਰਈਆ ਨੂੰ ਫਿਜੀਕਲ ਤੌਰ 'ਤੇ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ।

ABOUT THE AUTHOR

...view details