ਪੰਜਾਬ

punjab

ETV Bharat / state

ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ਵਿੱਚ ਕੀਤੀ ਪੇਸ਼, ਜਾਣੋਂ ਕੀ ਹੈ ਸਾਰਾ ਮਾਮਲਾ - Sidhu Moosewala Thar - SIDHU MOOSEWALA THAR

Sidhu Moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਉਹ ਜਿਸ ਥਾਰ ਗੱਡੀ 'ਚ ਸਵਾਰ ਸੀ, ਅੱਜ ਉਸ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਪੜ੍ਹੋ ਪੂਰੀ ਖ਼ਬਰ...

ਅਦਾਲਤ ‘ਚ ਪੇਸ਼ ਮੂਸੇਵਾਲਾ ਦੀ Thar
ਅਦਾਲਤ ‘ਚ ਪੇਸ਼ ਮੂਸੇਵਾਲਾ ਦੀ Thar (ETV BHARAT)

By ETV Bharat Punjabi Team

Published : Sep 13, 2024, 1:17 PM IST

ਅਦਾਲਤ ‘ਚ ਪੇਸ਼ ਮੂਸੇਵਾਲਾ ਦੀ Thar (ETV BHARAT)

ਮਾਨਸਾ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ 'ਚ ਚੱਲ ਰਹੀ ਹੈ। ਇਸ ਦੌਰਾਨ ਅੱਜ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਥਾਰ ਗੱਡੀ ਦੇ ਵਿੱਚ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਥਾਰ ਗੱਡੀ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਵੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਥਾਰ ਗੱਡੀ ਦੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਅਦਾਲਤ 'ਚ ਥਾਰ ਗੱਡੀ ਪੇਸ਼

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਗੱਡੀ ਦੇ ਵਿੱਚ ਮੌਜੂਦ ਦੋ ਚਸ਼ਮਦੀਦ ਗਵਾਹਾਂ ਵੱਲੋਂ ਵੀ ਅੱਜ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਹੋ ਕੇ ਮੁਲਜ਼ਮਾਂ ਦੀ ਪਹਿਚਾਣ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਮਾਣਯੋਗ ਅਦਾਲਤ ਦੇ ਵਿੱਚ ਗਵਾਹਾਂ ਵੱਲੋਂ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਨੇ ਤਾਂ ਅੱਜ ਮਾਨਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਪੇਸ਼ ਕੀਤਾ ਗਿਆ ਹੈ ਕਿਉਂਕਿ ਇਸ ਥਾਰ ਗੱਡੀ ਦੇ ਵਿੱਚ ਸਿੱਧੂ ਮੂਸੇ ਵਾਲੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਵਾਰਦਾਤ ਦੇ ਹਥਿਆਰ ਪੇਸ਼ ਕਰਨ ਦੇ ਸੀ ਹੁਕਮ

ਇਸ ਤੋਂ ਇਲਾਵਾ ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ਦੇ ਵਿੱਚ ਕਤਲ ਸਮੇਂ ਵਰਤੇ ਗਏ ਹਥਿਆਰਾਂ ਨੂੰ ਵੀ ਅਦਾਲਤ ਦੇ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ। ਜਿਸ ਦੇ ਚੱਲਦਿਆਂ ਪਿਛਲੀ ਪੇਸ਼ੀ ਦੇ ਦੌਰਾਨ ਅੰਮ੍ਰਿਤਸਰ ਜਿਲ੍ਹੇ ਦੇ ਇਕ ਥਾਣੇ ਵਿੱਚ ਜੋ ਜਗਰੂਪ ਰੂਪਾ ਅਤੇ ਮਨੂ ਖੋਸਾ ਵੱਲੋਂ ਕਤਲ ਦੇ ਸਮੇਂ ਵਰਤੀ ਗਈ ਏਕੇ47 ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਥਾਣੇ ਦੇ ਵਿੱਚ ਮੌਜੂਦ ਸੀ ਜਿਸ ਨੂੰ ਲੈ ਕੇ ਮਾਣਯੋਗ ਅਦਾਲਤ ਨੇ ਇਹਨਾਂ ਸਾਰੇ ਹਥਿਆਰਾਂ ਨੂੰ ਵੀ ਅਦਾਲਤ ਦੇ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅੱਜ ਦੀ ਇਸ ਪੇਸ਼ੀ ਦੇ ਦੌਰਾਨ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਦੇ ਵਿੱਚ ਪੇਸ਼ ਹੁੰਦੇ ਹਨ ਤਾਂ ਉਹਨਾਂ ਸਾਰੇ ਦੋਸ਼ੀਆਂ ਨੂੰ ਵੀ ਅੱਜ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।

ABOUT THE AUTHOR

...view details